ETV Bharat / state

27 ਜਨਵਰੀ ਤੱਕ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਕਾਰਨ - POLICE PERSONNEL VACATIONS CANCELED

ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

POLICE PERSONNEL VACATIONS CANCELED
POLICE PERSONNEL VACATIONS CANCELED (Etv Bharat)
author img

By ETV Bharat Punjabi Team

Published : Jan 14, 2025, 4:00 PM IST

ਹੈਦਰਾਬਾਦ ਡੈਸਕ : ਪੰਜਾਬ ਦੇ ਪੁਲਿਸ ਮੁਲਜ਼ਮਾਂ ਲਈ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਜਿਸ ਵਿੱਚ ਡੀਜੀਪੀ ਯਾਦਵ ਨੇ ਕਿਹਾ- 27 ਜਨਵਰੀ ਤੱਕ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਕੋਈ ਛੁੱਟੀ ਨਹੀਂ ਦਿੱਤੀ ਜਾਵੇਗੀ।

ਆਈਜੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਜਾਰੀ ਕੀਤੇ ਹੁਕਮ

ਇਸ ਦੇ ਨਾਲ ਹੀ ਇਸੇ ਸਬੰਧੀ ਆਈਜੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ 27 ਜਨਵਰੀ ਤੱਕ ਕੋਈ ਵੀ ਛੁੱਟੀ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਸੂਬੇ ਭਰ ਵਿੱਚ 24 ਘੰਟੇ ਤਿਆਰ ਰਹੇਗੀ।

ਗਣਤੰਤਰ ਦਿਵਸ ਨੂੰ ਲੈ ਕੇ ਲਿਆ ਗਿਆ ਫੈਸਲਾ

ਜਾਣਕਾਰੀ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ (26 ਜਨਵਰੀ) 'ਤੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਵੱਡੇ ਪੱਧਰ ਦੇ ਪ੍ਰੋਗਰਾਮ ਕੀਤੇ ਜਾਣਗੇ। ਜਿਸ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਵੱਡੇ ਪ੍ਰੋਗਰਾਮ ਕੀਤੇ ਜਾਣਗੇ। ਇਨ੍ਹਾਂ ਪ੍ਰੋਗਰਾਮਾਂ ਵਿੱਚ ਹਮੇਸ਼ਾ ਦੀ ਤਰ੍ਹਾਂ ਕੋਈ ਨਾ ਕੋਈ ਵੱਡਾ ਨੇਤਾ ਹਰ ਥਾਂ ਪਹੁੰਚ ਕੇ ਤਿਰੰਗਾ ਝੰਡਾ ਲਹਿਰਾਉਣਗੇ। ਜਿਸ ਦੀਆਂ ਤਿਆਰੀਆਂ ਕਈ ਦਿਨ ਪਹਿਲਾਂ ਹੀ ਸ਼ੁਰੂ ਹੋ ਜਾਂਦੀਆਂ ਹਨ। ਪੁਲਿਸ ਵੱਲੋਂ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.