ਬਠਿੰਡਾ: ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਪੰਜਾਬ 'ਚ ਲਗਾਤਾਰ ਧਮਾਕੇ ਹੋ ਰਹੇ ਹਨ। ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀ ਨੇ। ਇਸ ਸਭ ਦੇ ਵਿਚਾਲੇ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਨੂੰ ਲੈ ਕੇ ਵੀ ਕਾਫ਼ੀ ਚਰਚਾ ਹੋਈ ਹੈ। ਇਸ ਮਾਮਲੇ 'ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਚੁੱਪੀ ਧਾਰੀ ਹੋਈ ਹੈ। ਅੱਜ ਵੀ ਜਦੋਂ ਇਸ ਮਾਮਲੇ ਬਾਰੇ ਮੀਡੀਆ ਨੇ ਡੀਜੀਪੀ ਨੂੰ ਸਵਾਲ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ।
ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ
ਇਸ ਮੌਕੇ ਡੀਜੀਪੀ ਨੇ ਆਖਿਆ ਕਿ ਫਰੀਦਕੋਟ ਵਿਖੇ 26 ਜਨਵਰੀ ਤੋਂ ਪਹਿਲਾਂ ਜੋ ਖਾਲਿਸਤਾਨ ਦੇ ਨਾਅਰ ਲਿਖੇ ਗਏ ਹਨ। ਉਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਅੰਦਰ ਹੋ ਰਹੇ ਧਮਾਕਿਆਂ 'ਤੇ ਬੋਲਦੇ ਡੀਜੀਪੀ ਨੇ ਆਖਿਆ ਕਿ ਦੋਸ਼ੀਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।
ਬਠਿੰਡਾ ਦੌਰੇ 'ਤੇ ਪਹੁੰਚੇ ਸੀ ਡੀਜੀਪੀ
ਕਾਬਲੇਜ਼ਿਕਰ ਹੈ ਕਿ 26 ਜਨਵਰੀ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਦੌਰੇ ਦੌਰਾਨ ਡੀਜੀਪੀ ਗੋਰਵ ਯਾਦਵ ਬਠਿੰਡਾ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਬਠਿੰਡਾ ਅਤੇ ਮਾਨਸਾ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇੱਥੇ ਉਨ੍ਹਾਂ ਵੱਲੋਂ ਪ੍ਰੈਸ ਕਾਨਫਰੰਸ ਹਾਲ ਦਾ ਉਦਘਾਟਨ ਕੀਤਾ ਗਿਆ।