ETV Bharat / state

ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਅੱਗੇ ਲੱਗਣਗੇ ਧਰਨੇ , ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕੀਤਾ ਐਲਾਨ - Punjab Khet Mazdoor Union - PUNJAB KHET MAZDOOR UNION

Punjab Khet Mazdoor Union: ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਵਿੱਚ 21 ਅਗਸਤ ਨੂੰ ਆਮ ਆਦਮੀ ਪਾਰਟੀ ਸਰਕਾਰ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ (ਸੰਗਰੂਰ) ਅੱਗੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ।

PUNJAB KHET MAZDOOR UNION
ਪੰਜਾਬ ਖੇਤ ਮਜ਼ਦੂਰ ਯੂਨੀਅਨ ਦਾ ਵੱਡਾ ਐਲਾਨ (ETV Bharat)
author img

By ETV Bharat Punjabi Team

Published : Aug 9, 2024, 8:19 PM IST

ਬਰਨਾਲਾ: ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੋਈ। ਜਿਸ ਵਿੱਚ 21 ਅਗਸਤ ਨੂੰ ਆਮ ਆਦਮੀ ਪਾਰਟੀ ਸਰਕਾਰ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ (ਸੰਗਰੂਰ) ਅੱਗੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿੱਚ ਸ਼ਾਮਲ ਮਜਦੂਰਾਂ ਨੂੰ ਸੰਬੋਧਨ ਕਰਦਿਆ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ 21 ਅਗਸਤ ਨੂੰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਧਰਨਾ ਲਾਇਆ ਜਾ ਰਿਹਾ ਹੈ ਅਤੇ ਧਰਨੇ ਤੋਂ ਪਹਿਲਾਂ 10 ਅਗਸਤ ਨੂੰ ਖਜ਼ਾਨਾ ਮੰਤਰੀ ਨੂੰ ਜਨਤਕ ਵਫ਼ਦ ਮਿਲ਼ਕੇ ਮੰਗ ਪੱਤਰ ਦੇਵੇਗਾ।

ਮੁੱਖ ਮੰਗਾਂ ਨੂੰ ਲੈ ਕੇ ਲੱਗੇਗਾ ਧਰਨਾ: ਉਹਨਾਂ ਕਿਹਾ ਕਿ ਇਹ ਧਰਨਾ ਰੁਜ਼ਗਾਰ ਦੀ ਗਰੰਟੀ ਕਰਵਾਉਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਅਤੇ ਮਕਾਨ ਉਸਾਰੀ ਲਈ ਗ੍ਰਾਂਟਾਂ ਦੇਣ, ਪੈਨਸ਼ਨਾਂ ਦੀ ਰਾਸ਼ੀ ਵਧਾ ਕੇ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਚੋਣ ਗਰੰਟੀ ਮੁਤਾਬਕ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਮਨਰੇਗਾ ਦਿਹਾੜੀ 700 ਰੁਪਏ ਕਰਵਾਉਣ ਤੇ ਪਰਿਵਾਰ ਦੇ ਸਾਰੇ ਬਾਲਗ ਮੈਂਬਰਾਂ ਨੂੰ ਸਾਲ ਭਰ ਕੰਮ ਦੇਣ, ਮਨਰੇਗਾ ਕੰਮ ਵਿੱਚ ਸਿਆਸੀ ਦਖਲ ਬੰਦ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਤਹਿਤ ਰਸੋਈ ਵਰਤੋਂ ਦੀਆਂ ਵਸਤਾਂ ਸਸਤੇ ਭਾਅ ਡਿੱਪੂਆਂ 'ਤੇ ਦੇਣ ਅਤੇ ਕਾਲਜਾਂ ਚ ਦਾਖ਼ਲ ਹੋਣ ਵਾਲੇ ਐਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣਾ ਬੰਦ ਕਰਨ ਆਦਿ ਮੰਗਾਂ ਨੂੰ ਲੈਕੇ ਲਗਾਇਆ ਜਾਵੇਗਾ।

ਮਜ਼ਦੂਰ ਵਿਰੋਧੀ ਫ਼ੈਸਲੇ ਲਾਗੂ ਕੀਤੇ ਜਾ ਰਹੇ ਹਨ: ਮਜ਼ਦੂਰ ਆਗੂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਨਾਂ ਸਿਰਫ਼ ਖੇਤ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੀ ਅੱਖੋਂ ਪਰੋਖੇ ਕੀਤਾ ਜਾ ਰਿਹਾ, ਸਗੋਂ ਲਗਾਤਾਰ ਮਜ਼ਦੂਰ ਵਿਰੋਧੀ ਫ਼ੈਸਲੇ ਲਾਗੂ ਕੀਤੇ ਜਾ ਰਹੇ ਹਨ। ਉਹਨਾਂ ਆਖਿਆ ਕਿ ਆਪ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਦੇ ਨਾਂ ਹੇਠ ਝੋਨੇ ਦੀ ਸਿੱਧੀ ਬਿਜਾਈ ਕਰਾਉਣ ਕਾਰਨ ਮਜ਼ਦੂਰਾਂ ਦੇ ਹੋਏ ਰੁਜ਼ਗਾਰ ਉਜਾੜੇ ਦੇ ਕੋਈ ਬਦਲਵੇਂ ਪ੍ਰਬੰਧ ਨਹੀਂ ਕੀਤੇ ਗਏ । ਗੜ੍ਹੇਮਾਰੀ ਕਾਰਨ ਕਣਕ ਦੇ ਹੋਏ ਨੁਕਸਾਨ ਸਬੰਧੀ ਜ਼ਾਰੀ ਕੀਤੇ ਮੁਆਵਜ਼ੇ ਚੋਂ ਮਜ਼ਦੂਰਾਂ ਨੂੰ ਦਿੱਤਾ ਜਾਣ ਵਾਲਾ ਦਸ ਫ਼ੀਸਦੀ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ, ਨਾਂ ਹੀ ਚੋਣ ਵਾਅਦੇ ਮੁਤਾਬਕ ਪੈਨਸ਼ਨਾਂ ਦੀ ਰਾਸ਼ੀ 'ਚ ਕੋਈ ਵਾਧਾ ਕੀਤਾ ਗਿਆ। ਉਹਨਾਂ ਆਖਿਆ ਕਿ ਮਨਰੇਗਾ 'ਚ ਕੰਮ ਸ਼ੁਰੂ ਕਰਨ ਵਾਲੀ ਫਸਟ ਲੁਕੇਸ਼ਨ ਵਾਲੀ ਥਾਂ ਤੋਂ ਹੀ ਹਰ ਰੋਜ਼ ਦੋ ਵਾਰ ਹਾਜ਼ਰੀ ਲਾਉਣ ਦੇ ਫੁਰਮਾਨ ਜਾਰੀ ਕਰਕੇ ਮਨਰੇਗਾ ਵਰਕਰਾਂ ਨੂੰ ਅਤਿ ਦੀ ਗਰਮੀ 'ਚ ਕਈ ਕਈ ਕਿਲੋਮੀਟਰ ਤੁਰ ਕੇ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਮਜ਼ਦੂਰਾਂ ਨੂੰ ਤੇਂਦੂਆ ਜਾਲ 'ਚ ਜਕੜਿਆ ਜਾ ਰਿਹਾ ਹੈ: ਮਜ਼ਦੂਰ ਆਗੂ ਨੇ ਆਖਿਆ ਕਿ ਪਹਿਲੀਆਂ ਸਰਕਾਰਾਂ ਵਾਂਗ ਆਪ ਸਰਕਾਰ ਦੇ ਰਾਜ 'ਚ ਪੰਚਾਇਤੀ ਜ਼ਮੀਨ ਚੋਂ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ 'ਤੇ ਦੇਣ ਦੀ ਥਾਂ ਡੰਮੀ ਬੋਲੀਆਂ ਕਰਾਈਆਂ ਜਾ ਰਹੀਆਂ ਹਨ। ਮਜ਼ਦੂਰਾਂ ਨੂੰ ਕੋਆਪਰੇਟਿਵ ਸੁਸਾਇਟੀ ਦੇ ਮੈਂਬਰ ਬਣਾਕੇ ਸਸਤੇ ਕਰਜ਼ੇ ਦੇਣ ਦੇ ਕਾਨੂੰਨੀ ਹੱਕ ਤੋਂ ਵੀ ਵਾਂਝੇ ਰੱਖਕੇ ਉਹਨਾਂ ਨੂੰ ਮਾਈਕਰੋ ਫਾਈਨਾਂਸ ਕੰਪਨੀ ਦੇ ਤੇਂਦੂਆ ਜਾਲ 'ਚ ਜਕੜਿਆ ਜਾ ਰਿਹਾ ਹੈ।ਉਹਨਾਂ ਦੋਸ਼ ਲਾਇਆ ਕਿ ਕੇਜਰੀਵਾਲ ਵੱਲੋਂ ਚਾਰ ਮਹੀਨਿਆਂ 'ਚ ਨਸ਼ਿਆਂ ਨੂੰ ਠੱਲ ਪਾਉਣ ਦੀ ਦਿੱਤੀ ਗਰੰਟੀ ਦੇ ਬਾਵਜੂਦ ਨਸ਼ਿਆਂ ਦੀ ਮਹਾਂਮਾਰੀ ਹੋਰ ਵੀ ਵਿਰਾਟ ਰੂਪ ਧਾਰਨ ਕਰ ਚੁੱਕੀ ਹੈ ਅਤੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਵਧ ਰਹੀਆਂ ਹਨ । ਸੂਬਾ ਪ੍ਰਧਾਨ ਨੇ ਮੀਟਿੰਗ ਵਿੱਚ ਹਾਜ਼ਰ ਮਜ਼ਦੂਰਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਮਜ਼ਦੂਰ ਮੀਟਿੰਗ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਸੰਬੋਧਨ ਕਰਦਿਆਂ ਮਜ਼ਦੂਰਾਂ ਨੂੰ ਸੰਘਰਸ਼ ਵਿੱਚ ਹਰ ਪੱਖੋਂ ਸਹਿਯੋਗ ਕਰਨ ਦਾ ਭਰੋਸਾ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.