ਬਠਿੰਡਾ: ਪੰਜਾਬ ਵਿੱਚ ਲਗਾਤਾਰ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਕਾਰਨ ਪਾਣੀ ਦੀ ਬੱਚਤ ਨੂੰ ਲੈ ਕੇ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਸੀ। ਲਗਾਤਾਰ ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਸੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉੱਥੇ ਅੱਜ ਬਠਿੰਡਾ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਮਨਿੰਦਰ ਸਿੰਘ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਬਾਰੇ ਦੱਸਿਆ ਗਿਆ ਹੈ।
ਸਿੱਧੀ ਬਿਜਾਈ ਨਾਲ ਲੇਬਰ ਖਰਚਾ ਘੱਟ ਹੁੰਦਾ ਹੈ: ਬਠਿੰਡਾ ਤੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਮਨਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਾਣੀ ਦੀ ਬੱਚਤ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਵੇਲੇ ਪਨੀਰੀ ਤੋਂ ਮਸ਼ੀਨ ਨਾਲ ਝੋਨਾ ਬੀਜਿਆ ਜਾਂਦਾ ਹੈ ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਝੋਨੇ ਦੀ ਪਨੀਰੀ ਦੇ ਨਾਲ-ਨਾਲ ਵੱਡੇ ਪੱਧਰ 'ਤੇ ਕੱਦੂ ਕਰਨ ਲਈ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਲੇਬਰ ਦਾ ਵੀ ਖਰਚਾ ਘੱਟ ਹੁੰਦਾ ਹੈ ਕਿਉਂਕਿ ਕੱਦੂ ਕਰਕੇ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਕੀਤੀ ਜਾਂਦੀ ਹੈ। ਇਸ ਨਾਲ ਜਿੱਥੇ ਝੋਨੇ ਨੂੰ ਲਾਉਣ ਲਈ ਖ਼ਰਚਾ ਵੀ ਵੱਧ ਹੁੰਦਾ ਹੈ ਉੱਥੇ ਸਮਾਂ ਵੀ ਜ਼ਿਆਦਾ ਲੱਗਦਾ ਹੈ।
ਸਿੱਧੀ ਬਿਜਾਈ ਨੂੰ ਲੈ ਕੇ ਕਿਸਾਨਾਂ 'ਚ ਰੁਝਾਨ ਬਹੁਤ ਜ਼ਿਆਦਾ: ਜੇਕਰ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ ਤਾਂ ਇਸ ਨਾਲ ਝਾੜ ਤੇ ਕੋਈ ਫ਼ਰਕ ਨਹੀਂ ਪੈਂਦਾ ਪਰ ਕਿਸਾਨਾਂ ਦੇ ਖਰਚੇ ਵਿੱਚ ਕਾਫੀ ਘੱਟ ਹੁੰਦਾ ਹੈ। ਪਿਛਲੇ ਸਾਲ ਨਾਲੋਂ ਕਿਸਾਨਾਂ ਵਿੱਚ ਸਿੱਧੀ ਬਿਜਾਈ ਨੂੰ ਲੈ ਕੇ ਰੁਝਾਨ ਬਹੁਤ ਜ਼ਿਆਦਾ ਸੀ। ਝੋਨੇ ਦੀ ਸਿੱਧੀ ਬਿਜਾਈ ਹਲਕੀਆਂ ਜ਼ਮੀਨਾਂ ਵਿੱਚ ਨਹੀਂ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਹਲਕੀ ਜ਼ਮੀਨ ਵਿੱਚ ਝੋਨੇ ਦੀ ਸਿੱਧੀ ਬਿਜਾਈ ਬਹੁਤੀ ਕਾਰਾਗਰ ਸਾਬਤ ਨਹੀਂ ਹੈ। ਹੁਣ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕਿਸਾਨ ਝੋਨੇ ਦੀ ਸਿੱਧੀ ਬਿਜਾਈ ਲਈ ਅਜਿਹੀਆਂ ਕਿਸਮਾਂ ਦੀ ਚੋਣ ਕਰ ਜੋ ਘੱਟ ਸਮੇਂ ਵਿਚ ਪੈਦਾ ਹੋਣ, ਹਲਕੀ ਅਤੇ ਦਰਮਿਆਨੀ ਜਮੀਨ 'ਤੇ ਝੋਨੇ ਦੀ ਸਿੱਧੀ ਬਿਜਾਈ ਨਾ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਤੋਂ ਬਾਅਦ ਨਦੀਨਾਂ ਨੂੰ ਕੰਟਰੋਲ ਕਰਨ ਲਈ ਚਾਰ-ਪੰਜ ਪੱਤੀਆਂ ਪੁੰਗਰਨ ਤੋਂ ਬਾਅਦ ਨਦੀਨਨਾਸ਼ਕਾਂ ਦੀ ਵਰਤੋ ਕਰਨ ਤਾਂ ਜੋ ਝੋਨੇ ਨੂੰ ਨਦੀਨਾ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ।
ਝੋਨਾ ਲਾਉਣ ਦੀ ਆਖ਼ਰੀ ਮਿਤੀ 15 ਜੁਲਾਈ : ਸਾਲ 2021-22 ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ 35836 ਕਿਸਾਨਾਂ ਨੇ ਰਜਿਸਟਰ ਕਰਵਾਇਆ ਸੀ ਅਤੇ 212301 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ। ਪਰ ਸਾਲ 2022-2023 ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਮਾਤਰ 14644 ਕਿਸਾਨਾਂ ਨੇ ਰਜਿਸਟਰ ਕਰਵਾਇਆ ਹੈ ਅਤੇ 135521 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ। ਜਿਸਦੇ ਚਲਦੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਝੋਨਾ ਲਾਉਣ ਦੀ ਆਖ਼ਿਰੀ ਮਿਤੀ 10 ਜੂਨ ਸੀ ਪਰ ਇਹ ਮਿਤੀ ਵਧਾ ਕੇ ਹੁਣ 15 ਜੁਲਾਈ ਕਰ ਦਿੱਤੀ ਗਈ ਹੈ।
- 'ਸਰਕਾਰ ਤੁਹਾਡੇ ਦੁਆਰ' ਤਹਿਤ 4 ਪਿੰਡਾਂ ਦੇ ਵਾਸੀਆਂ ਲਈ ਲਗਾਇਆ ਕੈਂਪ, ਫਰੀ ਮੁਹੱਈਆ ਕਰਵਾਏ ਸੇਵਾਵਾਂ ਦਾ ਲਾਭ - Camp organized residents 4 villages
- ਦਲ ਖ਼ਾਲਸਾ ਦੇ ਬਾਨੀ ਗਜਿੰਦਰ ਸਿੰਘ ਦਾ ਲਾਹੌਰ 'ਚ ਦੇਹਾਂਤ, 13 ਜੁਲਾਈ ਨੂੰ ਅਖੰਡ ਪਾਠ ਸਾਹਿਬ ਦਾ ਪਵੇਗਾ ਭੋਗ - dal khalsa press confrence
- ਐਨਐਮਐਮਐਸ ਵਜ਼ੀਫਾ ਪ੍ਰੀਖਿਆ ਵਿੱਚ ਬਰਨਾਲਾ ਦੀਆਂ ਵਿਦਿਆਰਥਣਾਂ ਛਾਈਆਂ, ਅਧਿਆਪਕਾਂ ਨੇ ਜਤਾਈ ਖੁਸ਼ੀ - Barnala girls stood first