ETV Bharat / state

ਗੈਂਗਸਟਰਾਂ ਦੇ ਐਨਕਾਊਂਟਰ ਮਾਮਲੇ 'ਚ ਫਰੀਦਕੋਟ ਪੁਲਿਸ ਦਾ ਖੁਲਾਸਾ, ਕਿਹਾ- ਫਿਰੌਤੀ ਲਈ ਐਕਸੀਅਨ ਦੇ ਘਰ 'ਤੇ ਫਾਇਰਿੰਗ ਕਰਨ ਜਾ ਰਹੇ ਸਨ ਗੈਂਗਸਟਰ - encounter case of gangsters

ਬੀਤੇ ਕੱਲ੍ਹ ਫਰੀਦਕੋਟ ਵਿੱਚ ਪੁਲਿਸ ਨੇ ਆਨਕਾਊਂਟਰ ਮਗਰੋਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਸੀ। ਮਾਮਲੇ ਵਿੱਚ ਪੁਲਿਸ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਬਦਨਾਮ ਗੈਂਗਸਟਰ ਅਰਸ਼ ਡੱਲਾ ਦੇ ਇਸ਼ਾਰੇ ਉੱਤੇ ਐਕਸੀਅਨ ਨੂੰ ਨਿਸ਼ਾਨਾ ਬਣਾਉਣ ਲਈ ਜਾ ਰਹੇ ਸਨ।

Disclosure of Faridkot police in the encounter case of gangsters
ਗੈਂਗਸਟਰਾਂ ਦੇ ਐਨਕਾਊਂਟਰ ਮਾਮਲੇ 'ਚ ਫਰੀਦਕੋਟ ਪੁਲਿਸ ਦਾ ਖੁਲਾਸਾ
author img

By ETV Bharat Punjabi Team

Published : Apr 8, 2024, 3:32 PM IST

Updated : Apr 8, 2024, 3:42 PM IST

ਹਰਜੀਤ ਸਿੰਘ,ਐੱਸਐੱਸਪੀ

ਫਰੀਦੋਕਟ: ਬੀਤੀ ਦਿਨ ਫਰੀਦਕੋਟ ਪੁਲਿਸ ਵੱਲੋਂ ਦੋ ਗੈਂਗਸਟਰਾਂ ਨੂੰ ਐਨਕਾਊਂਟਰ ਦੌਰਾਨ ਕਾਬੂ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਦੱਸਿਆ ਹੈ ਕਿ ਬਦਨਾਮ ਗੈਂਗਸਟਰ ਅਰਸ਼ ਡੱਲਾ ਦੇ ਇਸ਼ਾਰੇ ਉੱਤੇ ਇਹ ਦੋਵੇਂ ਮੁਲਜ਼ਮ ਫਰੀਦਕੋਟ ਦੇ ਰਹਿਣ ਵਾਲੇ ਇੱਕ ਪੀਐਸਪੀਸੀਐੱਲ ਦੇ ਐਕਸੀਅਨ ਦੇ ਘਰ ਫਾਇਰਿੰਗ ਕਰਨ ਆਏ ਸਨ। ਜਿਨਾਂ ਨੂੰ ਇਤਲਾਹ ਮਿਲਣ ਉੱਤੇ ਫਰੀਦਕੋਟ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ। ਅਰਸ਼ ਡੱਲਾ ਵੱਲੋਂ ਐਕਸੀਅਨ ਤੋਂ 50 ਲੱਖ ਦੀ ਫਿਰੌਤੀ ਮੰਗੀ ਗਈ ਸੀ। ਇਸ ਮਾਮਲੇ ਵਿੱਚ ਹੁਣ ਤੱਕ ਚਾਰ ਦੇ ਕਰੀਬ ਗ੍ਰਿਫਤਾਰੀਆਂ ਅਤੇ ਤਿੰਨ ਨਜ਼ਾਇਜ ਹਥਿਆਰ ਬਰਾਮਦ ਕੀਤੇ ਗਏ ਹਨ।

PSPCL ਦੇ ਐਕਸੀਅਨ ਉੱਤੇ ਨਿਸ਼ਾਨਾ: ਇਸ ਮਾਮਲੇ ਵਿੱਚ ਹੋਰ ਜਾਣਕਾਰੀ ਦਿੰਦਿਆਂ ਫਰੀਦਕੋਟ ਦੇ ਐੱਸਐੱਸਪੀ ਹਰਜੀਤ ਸਿੰਘ ਨੇ ਦੱਸਿਆ ਕਿ PSPCL ਦੇ ਐਕਸੀਅਨ ਤੋਂ ਅਰਸ਼ ਡੱਲਾ ਵੱਲੋਂ 50 ਲੱਖ ਦੀ ਫਰੌਤੀ ਮੰਗੀ ਗਈ ਸੀ ਅਤੇ ਉਹਨਾਂ ਵੱਲੋਂ ਇਸ ਵਿੱਚ ਕਾਰਵਾਈ ਕਰਦਿਆਂ ਹੋਇਆ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ ਜਿਸ ਤੋਂ ਜਾਣਕਾਰੀ ਮਿਲੀ ਕਿ ਦੋ ਗੈਂਗਸਟਰ ਫਰੀਦਕੋਟ ਵਿੱਚ ਇਸ ਅਧਿਕਾਰੀ ਦੇ ਘਰ ਗੋਲੀਆਂ ਚਲਾਉਣ ਆ ਰਹੇ ਹਨ ਤਾਂ ਪੁਲਿਸ ਦੀ ਟੀਮ ਵੱਲੋਂ ਮੁਲਜ਼ਮਾਂ ਨੂੰ ਫੜਨ ਦਾ ਕੋਸ਼ਿਸ਼ ਕੀਤੀ ਗਈ ਪਰ ਗੈਂਗਸਟਰਾਂ ਵੱਲੋਂ ਪੁਲਿਸ ਉੱਪਰ ਫਾਇਰਿੰਗ ਕੀਤੀ ਗਈ।

ਪੰਜਾਬੀ ਗਾਇਕ ਦੇ ਘਰ ਵੀ ਫਾਇਰਿੰਗ: ਇਸ ਤੋਂ ਬਾਅਦ ਮੌਕੇ ਉੱਤੇ ਮੌਜੂਦ ਪੁਲਿਸ ਅਤੇ ਸੀਆਈਏ ਸਟਾਫ ਦੇ ਅਧਿਕਾਰੀਆਂ ਨੇ ਵੀ ਜਵਾਬੀ ਫਾਇਰਿੰਗ ਕੀਤੀ ਜਿਸ ਦੌਰਾਨ ਮੁਲਜ਼ਮਾਂ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ ਅਤੇ ਉਹ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਹਸਪਤਾਲ ਭਰਤੀ ਕਰਵਾਇਆ ਗਿਆ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਚਾਰ ਦੇ ਕਰੀਬ ਮੁਲਜ਼ਮ ਹੁਣ ਤੱਕ ਕਾਬੂ ਕੀਤੇ ਗਏ ਹਨ। ਮੁਲਜ਼ਮਾਂ ਕੋਲੋਂ ਨਜਾਇਜ਼ ਅਸਲਾ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਕਾਬੂ ਕੀਤੇ ਇਹਨਾਂ ਮੁਲਜ਼ਮਾਂ ਵੱਲੋ 31 ਮਾਰਚ ਨੂੰ ਜਲੰਧਰ ਵਿੱਚ ਪੰਜਾਬੀ ਗਾਇਕ ਦੇ ਘਰ ਵੀ ਫਾਇਰਿੰਗ ਕੀਤੀ ਗਈ ਸੀ।

Last Updated : Apr 8, 2024, 3:42 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.