ETV Bharat / state

ਭਾਰਤ ਮਾਲਾ ਪ੍ਰੋਜੈਕਟ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨ ਆਹਮੋ ਸਾਹਮਣੇ

ਭਾਰਤ ਮਾਲਾ ਪ੍ਰੋਜੈਕਟ ਨੂੰ ਲੈ ਕੇ ਸਰਕਾਰ ਜ਼ਮੀਨਾਂ ਦੇ ਕਬਜ਼ੇ ਲੈ ਰਹੀ ਹੈ ਤਾਂ ਉਥੇ ਹੀ ਬਠਿੰਡਾ 'ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨ ਆਹਮੋ ਸਾਹਮਣੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨ ਆਹਮੋ ਸਾਹਮਣੇ
ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨ ਆਹਮੋ ਸਾਹਮਣੇ (ETV BHARAT)
author img

By ETV Bharat Punjabi Team

Published : Nov 21, 2024, 7:45 PM IST

ਬਠਿੰਡਾ: ਅੱਜ ਸਵੇਰ ਤੋਂ ਹੀ ਬਠਿੰਡਾ ਪੁਲਿਸ ਪ੍ਰਸ਼ਾਸਨ ਵੱਲੋਂ ਸੂਬੇ ਭਰ ਦੇ ਵਿੱਚੋਂ ਪੁਲਿਸ ਫੋਰਸ ਬੁਲਾ ਕੇ ਦੁੰਨੇਵਾਲਾ ਵਿਖੇ ਭਾਰਤ ਮਾਲਾ ਪ੍ਰੋਜੈਕਟ ਲਈ ਲਏ ਗਏ ਕਬਜ਼ੇ ਤੋਂ ਬਾਅਦ ਕਿਸਾਨਾਂ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਇਸ ਨੂੰ ਧੱਕੇਸ਼ਾਹੀ ਕਰਾਰ ਦਿੰਦੇ ਹੋਏ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨ ਆਹਮੋ ਸਾਹਮਣੇ (ETV BHARAT)

ਜ਼ਮੀਨਾਂ ਦੇ ਮੁਆਵਜ਼ੇ ਲਈ ਸੰਘਰਸ਼

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੰਗਤ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਰਾਮ ਸਿੰਘ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪੁਲਿਸ ਪ੍ਰਸ਼ਾਸਨ ਵੱਲੋਂ ਪਿਛਲੇ ਡੇਢ ਸਾਲ ਤੋਂ ਸ਼ਾਂਤਮਈ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਲਈ ਸੰਘਰਸ਼ ਕੀਤਾ ਜਾ ਰਿਹਾ ਸੀ, ਉਸ ਨੂੰ ਪੁਲਿਸ ਬਲ ਰਾਹੀਂ ਢਾਅ ਲਾਈ ਗਈ ਹੈ। ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਸਾਨਾਂ ਦੀ ਜ਼ਮੀਨ ਕਿਸੇ ਵੀ ਹਾਲਾਤ ਵਿੱਚ ਐਕਵਾਇਰ ਨਹੀਂ ਕਰਨ ਦਿੱਤੀ ਜਾਵੇਗੀ।

'ਕਿਸਾਨਾਂ ਨੂੰ ਮਿਲ ਰਿਹਾ ਘੱਟ ਮੁਆਵਜ਼ਾ'

ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਰੇ ਕਿਸਾਨਾਂ ਨੂੰ ਇੱਕ ਸਾਰ ਐਕਵਾਇਰ ਕੀਤੀ ਗਈ ਜ਼ਮੀਨ ਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਈ ਪਿੰਡਾਂ ਵਿੱਚ ਕਿਸਾਨਾਂ ਨੂੰ 90 ਤੋਂ 95 ਲੱਖ ਰੁਪਏ ਪ੍ਰਤੀ ਏਕੜ ਦਿੱਤਾ ਗਿਆ ਹੈ, ਜਦੋਂ ਕਿ ਦੁੰਨੇਵਾਲਾ ਅਤੇ ਸ਼ੇਰਗੜ੍ਹ ਵਿਖੇ ਮਾਤਰ 45 ਤੋਂ 50 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਅਗਲੇ ਦਿਨਾਂ 'ਚ ਬਠਿੰਡਾ ਜ਼ਿਲ੍ਹੇ ਵਿੱਚ ਵੱਡਾ ਇਕੱਠ ਰੱਖਿਆ ਜਾਵੇਗਾ ਅਤੇ ਇਸ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

ਹਿਰਾਸਤ ਵਿੱਚ ਨਹੀਂ ਲਿਆ ਕੋਈ ਕਿਸਾਨ

ਉਧਰ ਦੂਸਰੇ ਪਾਸੇ ਐਸਪੀ ਸਿਟੀ ਨਰਿੰਦਰ ਸਿੰਘ ਦਾ ਕਹਿਣਾ ਹੈ ਭਾਰਤ ਮਾਲਾ ਪ੍ਰੋਜੈਕਟ ਅਧੀਨ ਬਠਿੰਡਾ ਦੇ ਪਿੰਡ ਦੁੰਨੇਵਾਲ, ਸੰਗਤ ਕਲਾਂ ਅਤੇ ਸ਼ੇਰਗੜ੍ਹ ਪਿੰਡ ਦੀ ਐਕਵਾਇਰ ਕੀਤੀ ਗਈ ਜ਼ਮੀਨ ਸਬੰਧੀ ਅੱਜ ਪੁਲਿਸ ਵੱਲੋਂ ਕਬਜ਼ਾ ਲਿਆ ਗਿਆ ਹੈ। ਇਹ ਨੌ ਕਿਲੋਮੀਟਰ ਦਾ ਏਰੀਆ ਸੀ, ਜਿਸ ਦਾ ਪੁਲਿਸ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਲਈ ਕਬਜ਼ਾ ਲਿਆ ਗਿਆ ਹੈ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਕਿਸੇ ਵੀ ਕਿਸਾਨ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ। ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾ ਰੱਖਣ ਲਈ ਗਿਣਤੀ ਵਿੱਚ ਪੁਲਿਸ ਵੱਲ ਤੈਨਾਤ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.