ETV Bharat / state

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਪਰਾਲੀ ਪ੍ਰਬੰਧਨ ਵਾਸਤੇ ਘੜੀ ਰਣਨੀਤੀ, ਵੱਧ ਮਾਮਲਿਆਂ ਵਾਲੇ 25 ਪਿੰਡਾਂ ਦੀ ਕੀਤੀ ਪਛਾਣ - strategy for stubble management

ਬਰਨਾਲਾ ਵਿੱਚ ਪ੍ਰਸ਼ਾਸਨ ਨੇ ਪਰਾਲੀ ਪ੍ਰਦੂਸ਼ਮ ਦੇ ਮਸਲੇ ਨੂੰ ਹੱਲ ਕਰਨ ਲਈ ਖਾਸ ਰਣਨੀਤੀ ਤਿਆਰ ਕੀਤੀ ਹੈ। ਇਸ ਦੌਰਾਨ ਸਭ ਤੋਂ ਵੱਧ ਪਰਾਲੀ ਦੇ ਮਾਮਲਿਆ ਵਾਲੇ 25 ਪਿੰਡਾਂ ਦੀ ਪਛਾਣ ਵੀ ਪ੍ਰਸ਼ਾਸਨ ਵੱਲੋਂ ਕੀਤੀ ਗਈ ਹੈ।

STRATEGY FOR STUBBLE MANAGEMENT
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਪਰਾਲੀ ਪ੍ਰਬੰਧਨ ਵਾਸਤੇ ਘੜੀ ਰਣਨੀਤੀ (ETV BHARAT PUNJAB (ਰਿਪੋਟਰ,ਬਰਨਾਲਾ))
author img

By ETV Bharat Punjabi Team

Published : Sep 11, 2024, 9:09 PM IST

ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ ਇਸ ਵਾਰ ਝੋਨੇ ਦੀ ਪਰਾਲੀ ਸਾੜਨ ਦੇ ਕੇਸ ਸਿਫ਼ਰ ਰੱਖਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਰਣਨੀਤੀ ਉਲੀਕ ਲਈ ਹੈ। ਇਸ ਬਾਬਤ ਪਿੰਡ - ਪਿੰਡ ਅਤੇ ਘਰ - ਘਰ ਪਹੁੰਚ ਕੀਤੀ ਜਾਵੇਗੀ ਅਤੇ ਜਿੱਥੇ ਵਟਸਐਪ ਗਰੁੱਪ ਬਣਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਢੁੱਕਵੀਂ ਜਾਣਕਾਰੀ ਦਿੱਤੀ ਜਾਵੇਗੀ, ਉੱਥੇ ਢੁੱਕਵੀਂ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾਵੇਗੀ।

ਪਰਾਲੀ ਸਾੜਨ ਦੀਆਂ ਘਟਨਾਵਾਂ:
ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਇਸ ਮੌਕੇ ਐੱਸ.ਐੱਸ.ਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਆਖਿਆ ਕਿ ਪਿਛਲੇ ਸਾਲ ਜਿਨ੍ਹਾਂ 25 ਪਿੰਡਾਂ ਵਿੱਚ 30 ਤੋਂ ਜਿਆਦਾ ਪਰਾਲੀ ਸਾੜਨ ਦੇ ਕੇਸ ਸਾਹਮਣੇ ਆਏ ਸਨ, ਉਨ੍ਹਾਂ ਪਿੰਡਾਂ ਦੀ ਹਾਟ ਸਪਾਟ ਪਿੰਡਾਂ ਵਜੋਂ ਪਛਾਣ ਕੀਤੀ ਗਈ ਹੈ ਅਤੇ ਇਸ ਰਣਨੀਤੀ ਤਹਿਤ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਇਨ੍ਹਾਂ 25 ਪਿੰਡਾਂ ਲਈ ਬਣਾਈਆਂ ਗਈਆਂ ਹਨ ਤਾਂ ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਕਿਸਾਨਾਂ ਲਈ ਮਸ਼ੀਨਰੀ:

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪਿੰਡਵਾਰ ਕਿਸਾਨਾਂ ਦੇ ਵਟਸਐਪ ਗਰੁੱਪ ਬਣਾਉਣ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਪਹਿਲਾਂ ਹੀ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਸਾਰੇ ਅਫ਼ਸਰਾਂ ਕੋਲ ਇੱਕ ਇੱਕ ਕਿਸਾਨ ਦਾ ਨਾਮ, ਮੋਬਾਈਲ ਨੰਬਰ ਤੇ ਹੋਰ ਸਾਰੀ ਜਾਣਕਾਰੀ ਮੌਜੂਦ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ 25 ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਨੂੰ ਜਿੱਥੇ ਢੁਕਵੀਂ ਮਸ਼ੀਨਰੀ ਮਿਲਣੀ ਯਕੀਨੀ ਬਣਾਈ ਗਈ ਹੈ,ਉੱਥੇ ਕਿਸਾਨਾਂ ਲਈ ਮਸ਼ੀਨਰੀ ਲਈ ਆਰਜ਼ੀ ਦੇਣ ਦੀ ਤਰੀਕ ਵਿੱਚ ਵਾਧਾ ਕਰਾਉਣ ਲਈ ਵਿਸ਼ੇਸ਼ ਮਨਜ਼ੂਰੀ ਵੀ ਲਈ ਜਾ ਰਹੀ ਹੈ।

ਉਨ੍ਹਾਂ ਐੱਸਡੀਐੱਮਜ਼ ਨੂੰ ਮਾਰਕੀਟ ਕਮੇਟੀਆਂ ਅਤੇ ਆੜਤੀਆਂ ਨਾਲ ਵਿਸਥਾਰਤ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਆੜਤੀਆਂ ਰਾਹੀਂ ਹਰ ਇਕ ਕਿਸਾਨ ਤੱਕ ਪਹੁੰਚ ਕੀਤੀ ਜਾ ਸਕੇ।ਇਸ ਮੌਕੇ ਏ ਡੀ ਸੀ (ਜ) ਲਤੀਫ਼ ਅਹਿਮਦ, ਏ ਡੀ ਸੀ (ਵਿਕਾਸ) ਸਤਵੰਤ ਸਿੰਘ, ਐੱਸ ਡੀ ਐੱਮ ਬਰਨਾਲਾ ਗੁਰਬੀਰ ਸਿੰਘ ਕੋਹਲੀ, ਐੱਸ ਡੀ ਐਮ ਤਪਾ ਪੂਨਮਪ੍ਰੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ, ਪੁਲੀਸ ਅਧਿਕਾਰੀ ਅਤੇ ਹੋਰ ਅਫ਼ਸਰ ਹਾਜ਼ਰ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.