ਬਠਿੰਡਾ : ਬੀਤੇ ਦਿਨੀਂ ਪੰਜਾਬ ਦੇ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ 'ਚ ਅੱਠ ਘਰਾਂ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਪੀੜਤਾਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਥਿਤ ਮੁੱਖ ਮੁਲਜ਼ਮ ਸਮੇਤ 10 ਲੋਕਾਂ ਨੂੰ ਜਿੱਥੇ ਕਾਬੂ ਕੀਤਾ ਹੈ, ਉਥੇ ਹੀ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਕੇ ਮਾਮਲੇ ਵਿੱਚ ਸ਼ਾਮਿਲ ਹੋਰ ਮੁਲਜ਼ਮਾਂ ਨੂੰ ਵੀ ਜਲਦੀ ਫੜ੍ਹਨ ਦਾ ਦਾਅਵਾ ਕੀਤਾ ਗਿਆ ਹੈ। ਜਦੋਂ ਕਿ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਪੀੜਤਾਂ ਨੂੰ ਸਰਕਾਰ ਵੱਲੋਂ 50-50 ਹਜ਼ਾਰ ਰੁਪਏ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਵੀ ਕੀਤੀ ਗਈ ਹੈ।
ਮੁਲਜ਼ਮਾਂ ਨੂੰ ਕਾਬੂ ਕਰਕੇ ਜਾਂਚ ਜਾਰੀ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜ਼ਿਲਾ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਕੁਝ ਸ਼ਰਾਰਤੀ ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪੈਟਰੋਲ ਬੰਬ ਨਾਲ ਹਮਲਾ ਕਰਕੇ ਅੱਠ ਘਰਾਂ ਨੂੰ ਅੱਗ ਲਗਾ ਦਿੱਤੀ ਸੀ, ਜਿਸ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਕਰੀਬ 32 ਲੋਕਾਂ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਹੁਣ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਸਮੇਤ 10 ਲੋਕਾਂ ਨੂੰ ਕਾਬੂ ਕੀਤਾ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਕਥਿਤ ਮੁਲਜ਼ਮਾਂ ਤੋਂ ਵਾਰਦਾਤ ਸਮੇਂ ਵਰਤੇ ਗਏ ਹਥਿਆਰ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।
- ਭਗਤ ਭਾਈਕਾ ਦੇ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
- ਭਾਰਤ ’ਚ ਨਹੀਂ ਰਿਲੀਜ਼ ਹੋਵੇਗੀ ਦਿਲਜੀਤ ਦੋਸਾਂਝ ਦੀ ਫ਼ਿਲਮ Punjab 95, ਯੂ ਟਿਊਬ ਤੋਂ ਹਟਾਇਆ ਟ੍ਰੇਲਰ, ਅੰਤਰਰਾਸ਼ਟਰੀ ਸਿਨੇਮਾਂ ਘਰਾਂ ਦਾ ਬਣੇਗੀ ਹਿੱਸਾ
- ਪਿੰਡ ਦਾਣ ਸਿੰਘ ਵਾਲਾ 'ਚ 8 ਘਰਾਂ ਨੂੰ ਅੱਗ ਲਾਉਣ ਵਾਲੇ ਨਸ਼ੇੜੀਆਂ ਖਿਾਲਾਫ ਪੁਲਿਸ ਨੇ 24 ਘੰਟਿਆਂ 'ਚ ਕੀਤੀ ਕਾਰਵਾਈ
ਸਖ਼ਤੀ ਨਾਲ ਹੋਵੇਗੀ ਕਾਰਵਾਈ
ਉਧਰ ਦੂਜੇ ਪਾਸੇ ਡਿਪਟੀ ਕਮਿਸ਼ਨਰ ਬਠਿੰਡਾ ਨੇ ਇਸ ਘਟਨਾ ਅਫ਼ਸੋਸ ਪ੍ਰਗਟ ਕਰਦੇ ਕਿਹਾ ਕਿ ਮਾਮਲੇ ਦੀ ਪੁਲਿਸ ਵੱਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਪ੍ਰਸ਼ਾਸਨ ਵੱਲੋਂ ਜਿੱਥੇ ਪੀੜਤਾਂ ਨੂੰ ਹਰ ਸੰਭਵ ਮਦਦ ਦਿੱਤੀ ਗਈ ਹੈ, ਉੱਥੇ ਹੀ ਸਰਕਾਰ ਵੱਲੋਂ ਪੀੜਤਾਂ ਲਈ 50-50 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ ਗਿਆ ਹੈ ਜੋ ਉਹਨਾਂ ਨੂੰ ਚੈੱਕ ਦੇ ਦਿੱਤੇ ਜਾਣਗੇ।