ETV Bharat / state

ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵਲੋਂ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ, ਜਾਣੋ ਕੀ ਦਿੱਤੀ ਚਿਤਾਵਨੀ - Doctor Protest Against Punjab Govt

author img

By ETV Bharat Punjabi Team

Published : Sep 9, 2024, 2:34 PM IST

Protest against Punjab government: ਬਠਿੰਡਾ ਵਿਖੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਹੈ। ਉੱਥੇ ਹੀ ਉਨ੍ਹਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਵੀ ਕੀਤਾ ਹੈ। ਪੜ੍ਹੋ ਪੂਰੀ ਖਬਰ...

Protest against Punjab government
ਡਾਕਟਰਾਂ ਨੇ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਕੀਤਾ ਐਲਾਨ (ETV Bharat (ਪੱਤਰਕਾਰ, ਬਠਿੰਡਾ))

ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਥੀ ਮੰਗਾਂ ਲਈ ਸੰਘਰਸ਼ ਕਰ ਰਹੀ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲਦੇ ਹੋਏ ਪੰਜਾਬ ਭਰ ਵਿੱਚ ਤਿੰਨ ਘੰਟਿਆਂ ਲਈ ਓਪੀਡੀ ਸੇਵਾਵਾਂ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ।

ਓਪਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ

ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਡਾਕਟਰ ਜਗਰੂਪ ਸਿੰਘ ਨੇ ਕਿਹਾ ਕਿ ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜੱਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਵੱਲੋਂ 9 ਸਤੰਬਰ ਤੋਂ ਤਿੰਨ ਦਿਨਾਂ ਲਈ ਅੱਧੇ ਦਿਨ ਤੱਕ ਮਤਲਬ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਪਹਿਲਾਂ ਐਸੋਸੀਏਸ਼ਨ ਵੱਲੋਂ ਅਨੁਸੂਚਿਤ ਕਾਲ ਤੱਕ ਪੂਰਨ ਤੌਰ 'ਤੇ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਵੱਲੋਂ ਅਪੀਲ ਕੀਤੀ ਗਈ ਹੈ। ਕੈਬਨਿਟ ਦੀ ਸਬ ਕਮੇਟੀ ਦੇ ਤੌਰ 'ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ 'ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਰੋਧ ਥੋੜਾ ਘਟਾਇਆ ਹੈ।

ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਜਮੀਨੀ ਪੱਧਰ 'ਤੇ ਨਹੀਂ ਪਹੁੰਚੇ

ਡਾਕਟਰ ਜਗਰੂਪ ਸਿੰਘ ਨੇ ਕਿਹਾ ਕਿ ਅਸੀਂ ਗੱਲਬਾਤ ਲਈ ਸੁਖਾਵਾਂ ਮਾਹੌਲ ਬਣਾਏ ਰੱਖਣਾ ਚਾਹੁੰਦੇ ਹਾਂ ਪਰ ਹਾਲੇ ਵੀ ਕਿਉਕਿ ਸਰਕਾਰ ਦੀ ਤਰਫ ਤੋਂ ਸਿਹਤ ਮੰਤਰੀ ਦੁਆਰਾ ਦਿੱਤੇ ਗਏ। ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਜਮੀਨੀ ਪੱਧਰ 'ਤੇ ਨਹੀਂ ਪਹੁੰਚੇ। ਨਾ ਹੀ ਸਰਕਾਰ ਬਾਰ-ਬਾਰ ਮੀਟਿੰਗਾਂ ਵਿੱਚ ਸਮਾਂਬੱਧ ਤਰੱਕੀਆਂ ਸਬੰਧੀ ਕੋਈ ਨੋਟੀਫਿਕੇਸ਼ਨ ਲੈ ਕੇ ਆਈ ਹੈ। ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨੇ ਆਪਣਾ ਢਿੱਲਾ ਰਵੱਈਆ ਬਣਾਈ ਰੱਖਿਆ ਤਾਂ ਉਨ੍ਹਾਂ ਦੀ ਕਿਸੇ ਵੀ ਗੱਲ 'ਤੇ ਭਰੋਸਾ ਕਰਨਾ ਮੁਸ਼ਕਿਲ ਹੋ ਜਾਵੇਗਾ।

ਤਰੱਕੀਆਂ ਰੋਕ ਕੇ ਸਰਕਾਰੀ ਹਸਪਤਾਲਾਂ ਨੂੰ ਖਤਮ ਕਰਨਾ ਚਾਹੁੰਦੀ

ਡਾਕਟਰ ਜਗਰੂਪ ਸਿੰਘ ਨੇ ਕਿਹਾ ਕਿ ਜੇਕਰ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹਿੰਦੀ ਹੈ ਅਤੇ ਤਰੱਕੀਆਂ ਸਬੰਧੀ ਕਿਸੇ ਵੀ ਤਰ੍ਹਾਂ ਦਾ ਨੋਟੀਫਿਕੇਸ਼ਨ ਨਹੀਂ ਆਉਂਦਾ ਤਾਂ 12 ਤਰੀਕ ਤੋਂ ਮੁਕੰਮਲ ਹੜਤਾਲ ਕੀਤੀ ਜਾਏਗੀ। ਉਨਾਂ ਨੇ ਸਰਕਾਰ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਤਰੱਕੀਆਂ ਰੋਕ ਕੇ ਸਰਕਾਰੀ ਹਸਪਤਾਲਾਂ ਨੂੰ ਖਤਮ ਕਰਨਾ ਚਾਹੁੰਦੀ ਹੈ ਕਿਉਂਕਿ ਇਸ ਤਰਾਂ ਚੰਗੇ ਅਤੇ ਮਾਹਿਰ ਡਾਕਟਰ ਸਰਕਾਰੀ ਹਸਪਤਾਲ ਛੱਡ ਜਾਣਗੇ।

ਸਿਹਤ ਵਿਭਾਗ ਦੀ ਤਰੱਕੀ 'ਤੇ ਗ੍ਰਹਿਣ ਕਿਉਂ ਲਾਇਆ

ਸੂਬੇ ਦਿੱਲੀ ਤੇ ਹਰਿਆਣਾ ਵੀ ਵਿੱਤ ਕਮਿਸ਼ਨ ਦੀਆਂ ਇੱਕੋ ਜਿਹੀ ਹਦਾਇਤਾਂ ਦੇ ਬਾਵਜੂਦ ਏ.ਸੀ.ਪੀ ਦੇ ਰਹੀਆਂ ਹਨ, ਕੀ ਪੰਜਾਬ ਦੇ ਡਾਕਟਰ ਪੰਜਾਬ ਵਿੱਚੋ ਕੰਮ ਛੱਡ ਕੇ ਨਾਲ ਦੇ ਰਾਜ ਵਿੱਚ ਚਲੇ ਜਾਣ? ਪੰਜਾਬ ਸਰਕਾਰ ਦੇ ਹੀ ਦੂਜੇ ਵਿਭਾਗ ਮੈਡੀਕਲ ਸਿੱਖਿਆ 'ਤੇ ਖੋਜ ਵਿੱਚ ਸਾਡੇ ਹੀ ਡਾਕਟਰਾਂ ਨੂੰ 4 ਅਤੇ 7 ਸਾਲ 'ਤੇ ਤਰੱਕੀ ਦਿੱਤੀ ਜਾ ਰਹੀ ਹੈ। ਫਿਰ ਸਭ ਤੋਂ ਜਰੂਰੀ ਸਿਹਤ ਵਿਭਾਗ ਦੀ ਤਰੱਕੀ 'ਤੇ ਗ੍ਰਹਿਣ ਕਿਉਂ ਲਾਇਆ ਜਾ ਰਿਹਾ ?

ਮਰੀਜ਼ਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ

ਉੱਧਰ ਦੂਸਰੇ ਪਾਸੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜ਼ਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਸਰਕਾਰ ਮਰੀਜ਼ਾਂ ਵੱਲ ਵੇਖਦੇ ਹੋਏ ਡਾਕਟਰਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਕੇ ਹੋ ਰਹੀ ਖੱਜਲ ਖੁਆਰੀ ਤੋਂ ਛੁਟਕਾਰਾ ਦਵਾਇਆ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.