ETV Bharat / state

ਕੋਲਕਾਤਾ ਰੇਪ ਅਤੇ ਕਤਲ ਮਾਮਲੇ ਨੂੰ ਲੈਕੇ ਬਰਨਾਲਾ ਵਿੱਚ ਡਾਕਟਰਾਂ ਨੇ ਕੀਤੀ ਹੜਤਾਲ, ਦੋਸ਼ੀ ਨੂੰ ਫਾਂਸੀ ਦੇਣ ਦੀ ਕੀਤੀ ਮੰਗ - Kolkata rape and murder case

ਕੋਲਕਾਤਾ ਵਿੱਚ ਇੱਕ ਟ੍ਰੇਨੀ ਡਾਕਟਰ ਦੇ ਜ਼ਬਰ-ਜਨਾਹ ਅਤੇ ਕਤਲ ਮਾਮਲੇ ਨੂੰ ਲੈਕੇ ਬਰਨਾਲਾ ਵਿੱਚ ਡਾਕਟਰਾਂ ਨੇ ਹੜਤਾਲ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਡਾਕਟਰਾਂ ਨੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ।

RAPE AND MURDER CASE
ਕੋਲਕਾਤਾ ਰੇਪ ਅਤੇ ਕਤਲ ਮਾਮਲੇ ਨੂੰ ਲੈਕੇ ਬਰਨਾਲਾ ਵਿੱਚ ਡਾਕਟਰਾਂ ਨੇ ਕੀਤੀ ਹੜਤਾਲ (ETV BHARAT PUNJAB (ਰਿਪੋਟਰ,ਬਰਨਾਲਾ))
author img

By ETV Bharat Punjabi Team

Published : Aug 17, 2024, 7:22 AM IST

ਦੋਸ਼ੀ ਨੂੰ ਫਾਂਸੀ ਦੇਣ ਦੀ ਮੰਗ (ETV BHARAT PUNJAB (ਰਿਪੋਟਰ,ਬਰਨਾਲਾ))

ਬਰਨਾਲਾ: ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਹੋਏ ਬਲਾਤਕਾਰ ਅਤੇ ਕਤਲ ਦੀ ਘਟਨਾ ਦਾ ਡਾਕਟਰ ਵਰਗ ਵਿੱਚ ਰੋਸ ਹੈ। ਬਰਨਾਲਾ ਜ਼ਿਲ੍ਹੇ ਵਿੱਚ ਡਾਕਟਰਾਂ ਨੇ ਹੜਤਾਲ ਕਰਕੇ ਘਟਨਾ ਦੀ ਨਿੰਦਾ ਕੀਤੀ ਹੈ। ਘਟਨਾ ਦੇ ਦੋਸ਼ੀਆਂ ਨੂੰ ਘੱਟ ਤੋਂ ਘੱਟ ਫਾਂਸੀ ਦੀ ਸਜ਼ਾ ਮੰਗੀ ਹੈ। ਸਰਕਾਰੀ ਹਸਪਤਾਲ ਵਿੱਚ ਸਿਰਫ ਐਮਰਜੰਸੀ ਸੇਵਾਵਾਂ ਬਹਾਲ, ਜਦਕਿ ਓਪੀਡੀ ਬੰਦ ਰੱਖੀ ਗਈ ਹੈ। ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਸਰਕਾਰ ਨੂੰ ਮਹਿਲਾ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਜਲਦ ਅਤੇ ਸਖਤ ਸਜਾ ਦਿੱਤੀ ਜਾਣੀ ਚਾਹੀਦੀ ਹੈ।

ਬਹੁਤ ਹੀ ਮੰਦਭਾਗੀ ਘਟਨਾ: ਇਸ ਮੌਕੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਡਾ.ਕਮਲਜੀਤ ਸਿੰਘ ਬਾਜਵਾ, ਡਾ. ਅੰਕੁਸ਼ ਜਿੰਦਲ, ਡਾ.ਚਾਰੂ ਅਤੇ ਸੋਹਣ ਸਿੰਘ ਮਾਝੀ ਨੇ ਕਿਹਾ ਕਿ ਕਲਕੱਤਾ ਦੇ ਇੱਕ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਘਟਨਾ ਦਾ ਦੇਸ਼ ਭਰ ਦੇ ਇਨਸਾਫ ਪਸੰਦ ਲੋਕਾਂ ਅਤੇ ਸਿਹਤ ਵਿਭਾਗ ਨਾਲ ਜੁੜੇ ਡਾਕਟਰ ਵਰਗ ਵਿੱਚ ਰੋਸ਼ ਹੈ। ਇਸ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਦੇ ਲਈ ਅੱਜ ਦੇਸ਼ ਭਰ ਦੇ ਡਾਕਟਰਾਂ ਵੱਲੋਂ ਹੜਤਾਲ ਕੀਤੀ ਗਈ ਹੈ। ਜਿਸ ਤਹਿਤ ਸਰਕਾਰੀ ਹਸਪਤਾਲ ਬਰਨਾਲਾ ਦੇ ਡਾਕਟਰ ਵੀ ਅੱਜ ਹੜਤਾਲ ਕਰਕੇ ਇਸ ਘਟਨਾ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਸਾਰੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਵੱਲੋਂ ਵੀ ਹੜਤਾਲ ਰੱਖੀ ਗਈ ਹੈ। ਉਹਨਾਂ ਕਿਹਾ ਕਿ ਸਿਰਫ ਐਮਰਜੈਂਸੀ ਸੇਵਾਵਾਂ ਚੱਲ ਰਹੀਆਂ ਹਨ, ਜਦਕਿ ਹਸਪਤਾਲ ਵਿੱਚ ਓਪੀਡੀ ਬੰਦ ਰੱਖੀ ਗਈ ਹੈ।

ਸੁਰੱਖਿਆ ਲਾਜ਼ਮੀ: ਉਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਨਾਂ ਦਾ ਇਨਸਾਫ ਬਹੁਤ ਦੇਰੀ ਨਾਲ ਮਿਲਦਾ ਹੈ ਜਿਸ ਕਰਕੇ ਇਸ ਤਰਹਾਂ ਦੇ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਹੋਰ ਬੁਲੰਦ ਹੋ ਜਾਂਦੇ ਹਨ। ਉਹਨਾਂ ਕਿਹਾ ਕਿ ਸਰਕਾਰ ਨਾਲ ਮੀਟਿੰਗਾਂ ਦੌਰਾਨ ਵੀ ਸਾਡੇ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਗੱਲ ਮੁੱਖ ਰੱਖੀ ਜਾਂਦੀ ਹੈ ਕਿਉਂਕਿ ਕਈ ਹਸਪਤਾਲਾਂ ਵਿੱਚ ਮਹਿਲਾ ਡਾਕਟਰ ਰਾਤ ਸਮੇਂ ਇਕੱਲੇ ਡਿਊਟੀ ਦਿੰਦੇ ਹਨ ਜਿੰਨਾਂ ਦੀ ਸੁਰੱਖਿਆ ਲਾਜ਼ਮੀ ਚਾਹੀਦੀ ਹੈ। ਉਹਨਾਂ ਇਸ ਘਟਨਾ ਦੇ ਦੋਸ਼ੀਆਂ ਲਈ ਘੱਟ ਤੋਂ ਘੱਟ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.