ETV Bharat / state

ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਜਾਣੋ ਕਿਉਂ ਚੁੱਕਣੇ ਪਏ ਸਖ਼ਤ ਕਦਮ? - PUNJAB EDUCATION DEPARTMENT

ਸੇਫ਼ ਸਕੂਲ ਵਹੀਕਲ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਅਤੇ ਸੜਕ ਹਾਦਸਿਆਂ ਵਿੱਚ ਕਮੀ ਨੂੰ ਲੈ ਕੇ ਸੁਰੱਖਿਆ ਵਿਭਾਗ ਨੇ ਇੱਕ ਅਹਿਮ ਫੈਸਲਾ ਲਿਆ ਹੈ।

PUNJAB EDUCATION DEPARTMENT
ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ (ETV Bharat)
author img

By ETV Bharat Punjabi Team

Published : Jan 20, 2025, 5:59 PM IST

ਹੈਦਰਾਬਾਦ ਡੈਸਕ: ਪਿਛਲੇ ਕੁੱਝ ਦਿਨਾਂ ਤੋਂ ਆਏ ਦਿਨ ਸਕੂਲ ਵੈਨਾਂ, ਸਕੂਲ ਬੱਸਾਂ ਦੇ ਸੜਕ ਹਾਦਸਿਆਂ ਦੇ ਸ਼ਿਕਾਰ ਹੋਣ ਦੀਆਂ ਖ਼ਬਰ ਸਾਹਮਣੇ ਆ ਰਹੀਆਂ ਹਨ। ਜਿਸ ਨੂੰ ਲੈ ਕੇ ਹੁਣ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ਼ ਸਕੂਲ ਵਹੀਕਲ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਅਤੇ ਸੜਕ ਹਾਦਸਿਆਂ ਵਿੱਚ ਕਮੀ ਨੂੰ ਲੈ ਕੇ ਸੁਰੱਖਿਆ ਵਿਭਾਗ ਨੇ ਇੱਕ ਅਹਿਮ ਫੈਸਲਾ ਲਿਆ ਹੈ।

ਸਕੂਲਾਂ ਨੂੰ ਹਦਾਇਤਾਂ ਜਾਰੀ

ਹੁਣ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਬੱਸ, ਵੈਨ ਡਰਾਈਵਰਾਂ ਅਤੇ ਕੰਡਕਟਰਾਂ ਲਈ ਅੱਖਾਂ ਦੀ ਜਾਂਚ ਦੇ ਨਾਲ-ਨਾਲ ਡੋਪ ਟੈਸਟ ਦਾ ਸਰਟੀਫਿਕੇਟ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਸਕੂਲ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਡਰਾਈਵਰ ਅਤੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਮੈਜਿਸਟਰੇਟ (ਈਓ) ਹਰੇਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਅਤੇ ਕੰਡਕਟਰ ਦੀ ਟੈਸਟ ਰਿਪੋਰਟ ਲੈਣਗੇ।

ਸਕੂਲਾਂ ਤੋਂ ਰਿਪੋਰਟ ਮੰਗੀ

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਈਵੇਟ ਸਕੂਲਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੁਲਿਸ ਵੈਰੀਫਿਕੇਸ਼ਨ, ਅੱਖਾਂ ਦੀ ਜਾਂਚ ਦੇ ਨਾਲ-ਨਾਲ ਡੋਪ ਟੈਸਟ ਦਾ ਸਰਟੀਫਿਕੇਟ ਵੀ ਜਮ੍ਹਾਂ ਕਰਵਾਉਣਾ ਹੋਵੇਗਾ। ਇਹ ਰਿਪੋਰਟ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸੌਂਪੀ ਜਾਵੇਗੀ। ਇਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਹਰ ਸਕੂਲ ਦਾ ਜਾਇਜ਼ਾ ਲੈਣਗੇ। ਜੇਕਰ ਕੋਈ ਅਣਗਹਿਲੀ ਹੁੰਦੀ ਹੈ ਤਾਂ ਸਕੂਲ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਵੇਗਾ। ਜੇਕਰ ਕੋਈ ਸਕੂਲ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਡੀਸੀ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕਾਰਵਾਈ ਕਰਨਗੇ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਸ ਸਬੰਧੀ ਵੱਖ-ਵੱਖ ਸਕੂਲਾਂ ਤੋਂ ਰਿਪੋਰਟ ਵੀ ਮੰਗੀ ਹੈ।

ਸਕੂਲ ਸਿੱਧੇ ਤੌਰ 'ਤੇ ਅਣਗਹਿਲੀ ਦੇ ਹੋਣਗੇ ਜ਼ਿੰਮੇਵਾਰ

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵਿੱਚ ਵਿਿਦਆਰਥੀਆਂ ਨੂੰ ਆਉਣ-ਜਾਣ ਲਈ ਆਵਾਜਾਈ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਲਈ ਹਰੇਕ ਸਕੂਲ ਮੁਖੀ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਡਰਾਈਵਰ ਅਤੇ ਕੰਡਕਟਰ ਦੇ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ, ਅੱਖਾਂ ਦੀ ਰੌਸ਼ਨੀ ਟੈਸਟ ਅਤੇ ਡੋਪ ਟੈਸਟ ਰਿਪੋਰਟ ਸਬੰਧਤ ਜ਼ਿਲ੍ਹਾ ਡੀਈਓ ਨੂੰ ਭੇਜਣ। ਡਰਾਈਵਰਾਂ-ਕੰਡਕਟਰਾਂ ਲਈ ਫਿਟਨੈਸ, ਪੁਲਿਸ ਵੈਰੀਫਿਕੇਸ਼ਨ, ਡੋਪ ਟੈਸਟ, ਵਰਦੀ, ਅੱਖਾਂ ਦੀ ਰਿਪੋਰਟ ਲਾਜ਼ਮੀ ਹੈ। ਜਾਣਕਾਰੀ ਅਨੁਸਾਰ, ਪ੍ਰਾਈਵੇਟ ਸਕੂਲਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਹੁਣ ਪੁਲਿਸ ਵੈਰੀਫਿਕੇਸ਼ਨ ਅਤੇ ਅੱਖਾਂ ਦੀ ਜਾਂਚ ਦੇ ਨਾਲ-ਨਾਲ ਡੋਪ ਟੈਸਟ ਸਰਟੀਫਿਕੇਟ ਵੀ ਜਮ੍ਹਾ ਕਰਵਾਉਣਾ ਪਵੇਗਾ। ਇਹ ਰਿਪੋਰਟ ਡੀਈਓ ਨੂੰ ਪੇਸ਼ ਕੀਤੀ ਜਾਵੇਗੀ। ਡੀਈਓ ਹਰੇਕ ਸਕੂਲ ਦੀ ਸਮੀਖਿਆ ਕਰੇਗਾ। ਜੇਕਰ ਕੋਈ ਲਾਪਰਵਾਹੀ ਜਾਂ ਅਣਗਹਿਲੀ ਹੁੰਦੀ ਹੈ, ਤਾਂ ਸਕੂਲ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ। ਹੁਣ ਵੇਖਣਾ ਹੋਵੇਗਾ ਕਿ ਸਿੱਖਿਆ ਵਿਭਾਗ ਵੱਲੋਂ ਚੁੱਕੇ ਗਏ ਇੰਨ੍ਹਾਂ ਕਦਮਾਂ ਨਾਲ ਕਿੰਨੇ ਹਾਦਸਿਆਂ 'ਚ ਕਮੀ ਆਵੇਗੀ ਅਤੇ ਕਿੰਨੀ ਇੰਨ੍ਹਾਂ ਦੀ ਪਾਲਣਾ ਹੋਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.