ਹੁਸ਼ਿਆਰਪੁਰ: ਪੰਜਾਬ 'ਚ ਇਕ ਜੂਨ ਨੂੰ ਹੋਈ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ’ਚ 13 ਲੋਕ ਸਭਾ ਸੀਟਾਂ ’ਤੇ ਪੰਜਾਬ ਦੀਆਂ ਸਾਰੀਆਂ ਵੱਡੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਬਸਪਾ ਵਲੋਂ ਆਪਣੇ ਦਿੱਗਜ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਹੋਏ ਸਨ। ਇਸ ਤੋਂ ਇਲਾਵਾ ਕਈ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ 'ਚ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਸ ਵਾਰ ਹੈਰਾਨੀਜਨਕ ਨਤੀਜੇ ਦੇਖਣ ਨੂੰ ਮਿਲ ਰਹੇ ਹਨ।
37258 ਵੋਟਾਂ ਨਾਲ ਲੀਡ : ਉਥੇ ਹੀ ਗੱਲ ਕੀਤੀ ਜਾਵੇ ਹੁਸ਼ਿਆਰਪੁਰ ਦੀ ਤਾਂ ਅੱਜ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਾ. ਰਾਜਕੁਮਾਰ ਚੱਬੇਵਾਲ ਨੇ ਜਿੱਤ ਦਰਜ ਕਰ ਲਈ ਹੈ। ਉਨ੍ਹਾਂ ਦਾ ਮੁਕਾਬਲਾ ਉਮੀਦਵਾਰ ਯਾਮਿਨੀ ਗੌਤਮ ਦੇ ਨਾਲ ਸੀ। ਡਾ. ਰਾਜਕੁਮਾਰ ਚੱਬੇਵਾਲ ਨੇ ਯਾਮਿਨੀ ਗੌਤ ਨੂੰ ਵੱਡੇ ਫਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ 37258 ਵੋਟਾਂ ਨਾਲ ਲੀਡ ਹਾਸਲ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਡਾ. ਰਾਜਕੁਮਾਰ ਚੱਬੇਵਾਲ ਦੀ ਜਿੱਤ ਦੇ ਬਾਅਦ ‘ਆਪ’ ਵਰਕਰਾਂ ਨੇ ਉਨ੍ਹਾਂ ਨੂੰ ਫੁੱਲ ਦੀਆਂ ਮਾਲਾਵਾਂ ਪਾ ਕੇ ਉੁਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਵਰਕਰਾਂ ਦੀ ਭਾਰੀ ਭੀੜ ਰਹੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ਵਿਚ ਪਾਰਟੀ ਵਰਕਰਾਂ ਨੇ ਢੋਲ ਵਜਾ ਕੇ ਡਾਂਸ ਵੀ ਕੀਤਾ। ਡਾ.ਰਾਜਕੁਮਾਰ ਨੇ ਆਪਣੀ ਜਿੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਹੁਸ਼ਿਆਰਪੁਰ ਲੋਕ ਸਭਾ ਖੇਤਰ ਦੇ ਵੋਟਰਾਂ ਦਾ ਵੀ ਧੰਨਵਾਦ ਕੀਤਾ।
ਦੱਸ ਦੇਈਏ ਕਿ ਇਸ ਸੀਟ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਅਨੀਤਾ ਸੋਮ ਪ੍ਰਕਾਸ਼ ਚੋਣ ਮੈਦਾਨ ਵਿੱਚ ਸਨ। ਠੰਡਲ ਮੈਦਾਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੋਹਣ ਸਿੰਘ ਵੀ ਚੋਣ ਲੜ ਰਹੇ ਸਨ।
ਡਾ. ਰਾਜ ਕੁਮਾਰ ਨੇ ਲੋਕਾਂ ਦਾ ਧੰਨਵਾਦ ਕੀਤਾ: ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਨੇ ਆਪਣੀ ਜਿੱਤ ਲਈ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਵੋਟਰਾਂ ਦਾ ਵੀ ਧੰਨਵਾਦ ਕੀਤਾ |
- ਜਾਣੋ ਕੌਣ ਹੈ ਜੇਲ੍ਹ ਤੋਂ ਚੋਣ ਲੜਨ ਵਾਲਾ ਅੰਮ੍ਰਿਤਪਾਲ ਸਿੰਘ, ਪੰਜਾਬੀਆਂ ਨੇ ਜਿਸ ਦੇ ਹੱਕ 'ਚ ਦਿੱਤਾ ਫ਼ਤਵਾ - Punjab Elections Result 2024
- ਹਰਸਿਮਰਤ ਕੌਰ ਬਾਦਲ ਨੇ ਚੌਥੀ ਵਾਰ ਜਿੱਤ ਕੀਤੀ ਦਰਜ, ਸਮਰਥਕਾਂ ਨੇ ਪਿੰਡ ਬਾਦਲ ਪਹੁੰਚ ਦਿੱਤੀ ਵਧਾਈ - Bathinda Lok Sabha seat
- PUNJAB LOK SABHA Election Results Live: ਸੀਐਮ ਮਾਨ ਦਾ 13-0 ਦਾਅਵਾ ਹੋਇਆ ਫਲੋਪ, ਕਾਂਗਰਸ ਨੇ ਮਾਰੀ ਬਾਜ਼ੀ - LOK SABHA ELECTIONS 2024
ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ: ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਾਜਕੁਮਾਰ ਦੀ ਜਿੱਤ ਵੱਲ ਚੁੱਕੇ ਗਏ ਕਦਮਾਂ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਇਹ ਜਿੱਤ ਲੋਕਾਂ ਦੀ ਜਿੱਤ ਹੈ। ਪੰਜਾਬ ਸਰਕਾਰ ਦੀ ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਜਨਤਾ ਨੇ ਡਾ: ਰਾਜ ਕੁਮਾਰ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ।