ETV Bharat / state

ਕੇਂਦਰ ਸਰਕਾਰ 'ਤੇ ਭੜਕੇ ਡਾ. ਸਵੈਮਾਨ, ਕਿਹਾ- 14 ਫਰਵਰੀ ਤੱਕ ਜਗਜੀਤ ਸਿੰਘ ਡੱਲੇਵਾਲ ਨੂੰ ਜਿਉਂਦਾ ਰੱਖਣਾ ਅਸੰਭਵ - JAGJIT DALLEWAL HEALTH CRITICAL

ਡਾ. ਸਵੈਮਾਨ ਨੇ ਕੇਂਦਰ ਸਰਕਾਰ ਉੱਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 14 ਫਰਵਰੀ ਤੱਕ ਬਚ ਨਹੀਂ ਸਕਦੇ।

Dr. Swaiman Singh furious at the central government
ਕੇਂਦਰ ਸਰਕਾਰ 'ਤੇ ਭੜਕੇ ਡਾ. ਸਵੈਮਾਨ (Etv Bharat)
author img

By ETV Bharat Punjabi Team

Published : Jan 19, 2025, 2:23 PM IST

ਚੰਡੀਗੜ੍ਹ: ਐੱਮਐੱਸਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉੱਤੇ ਕਿਸਾਨਾਂ ਵੱਲੋਂ ਪਿੱਛਲੇ ਲੰਮੇ ਸਮੇਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਉੱਤੇ ਹਨ, ਜਿਹਨਾਂ ਦੀ ਭੁੱਖ ਹੜਤਾਲ ਦਾ ਅੱਜ 55ਵਾਂ ਦਿਨ ਹੈ। ਹੁਣ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਮਿਲਿਆ ਹੈ, ਜਿਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਮੈਡੀਕਲ ਸਹਾਇਤਾ ਲੈਣੀ ਸ਼ੁਰੂ ਕਰ ਦਿੱਤੀ ਹੈ।

14 ਫਰਵਰੀ ਨੂੰ ਹੋਵੇਗੀ ਮੀਟਿੰਗ

ਕੇਂਦਰ ਨੇ ਕਿਸਾਨਾਂ ਨਾਲ ਮੀਟਿੰਗ ਲਈ 14 ਫਰਵਰੀ ਦਾ ਸਮਾਂ ਦਿੱਤਾ ਹੈ ਤੇ ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਪਰ ਇਸੇ ਵਿਚਾਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਹਨ। ਉਹਨਾਂ ਨੇ ਕਿਹਾ ਕਿ ਪਹਿਲਾ ਹੀ ਬਹੁਤ ਦੇਰ ਹੋ ਚੁੱਕੀ ਹੈ ਤੇ ਹੁਣ ਕੇਂਦਰ ਸਰਕਾਰ ਨੇ ਮੀਟਿੰਗ ਤਾਂ ਸਮਾਂ ਬਹੁਤ ਲੇਟ ਰੱਖਿਆ ਹੈ, ਕਿਉਂਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਨਾਜ਼ੁਕ ਬਣੀ ਹੋਈ ਹੈ। ਉਹਨਾਂ ਨੇ ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਵੀ ਬੰਦ ਕਰ ਦਿੱਤਾ ਹੈ।

ਡਾ. ਸਵੈਮਾਨ ਨੇ ਕੇਂਦਰ ਸਰਕਾਰ ਉੱਤੇ ਚੁੱਕੇ ਸਵਾਲ

ਡਾ. ਸਵੈਮਾਨ ਨੇ ਡੱਲੇਵਾਲ ਕੇਂਦਰ ਸਰਕਾਰ ਉੱਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 14 ਫਰਵਰੀ ਤੱਕ ਬਚ ਨਹੀਂ ਸਕਦੇ। ਡੱਲੇਵਾਲ ਨੂੰ ਡਾਕਟਰੀ ਇਲਾਜ ਨਾਲ 14ਵੇਂ ਦਿਨ ਤੱਕ ਜ਼ਿੰਦਾ ਰੱਖਣਾ ਬਿਲਕੁਲ ਅਸੰਭਵ ਹੈ। ਡੱਲੇਵਾਲ ਦੀ ਸਿਹਤ ਨੂੰ ਲੈ ਕੇ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਗੰਭੀਰ ਹੈ ਤਾਂ 14 ਤਰੀਕ ਦਾ ਇੰਤਜ਼ਾਰ ਕਿਉਂ ਕਰ ਰਹੀ ਹੈ। ਸਾਨੂੰ ਡੱਲੇਵਾਲ ਦੀ ਦੇਖਰੇਖ ਲਈ ਪੱਕੇ ਸਰਕਾਰੀ ਡਾਕਟਰ ਦੀ ਲੋੜ ਹੈ।

ਅਧਿਕਾਰੀਆਂ ਦਾ ਜਵਾਬ

14 ਫਰਵਰੀ ਨੂੰ ਮੀਟਿੰਗ ਸਬੰਧੀ ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਚੋਣਾਂ ਦੌਰਾਨ ਚੋਣ ਜ਼ਾਬਤਾ ਲਾਗੂ ਹੈ। ਇਸ ਕਾਰਨ ਕੇਂਦਰ ਸਰਕਾਰ ਮੀਟਿੰਗ ਕਰਕੇ ਕੋਈ ਐਲਾਨ ਨਹੀਂ ਕਰ ਸਕਦੀ, ਇਸ ਲਈ ਮੀਟਿੰਗ 9 ਫਰਵਰੀ ਤੋਂ ਬਾਅਦ ਸੰਭਵ ਹੈ ਅਤੇ 12-13 ਫਰਵਰੀ ਨੂੰ ਬਜਟ ਦਾ ਐਲਾਨ ਕੀਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.