ਅੰਮ੍ਰਿਤਸਰ: ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਵੱਲੋਂ 02 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹਨਾਂ ਦੇ ਕਬਜ਼ੇ 'ਚੋਂ 03 ਕਿਲੋ ਅਫੀਮ, 01 ਰਿਵਾਲਵਰ (32 ਬੋਰ), 01 ਰਾਈਫਲ (12 ਬੋਰ), 01 ਰਾਈਫਲ (ਸਪਰਿੰਗ ਫੀਲਡ 30-6 ਬੋਰ), 44 ਜਿੰਦਾ ਰੋਂਦ, 20 ਹਜ਼ਾਰ ਰੁਪਏ ਡਰੱਗ ਮਨੀ, 01 ਫਾਰਚੂਨਰ ਗੱਡੀ ਅਤੇ 02 ਮੋਬਾਇਲ ਫੋਨ ਬਰਾਮਦ ਹੋਏ ਹਨ।*
ਕਿਵੇਂ ਕਾਬੂ ਕੀਤੇ ਨਸ਼ਾ ਤਸਕਰ: ਡੀ.ਸੀ.ਪੀ ਇੰਨਵੈਸਟੀਗੇਸ਼ਨ, ਅੰਮ੍ਰਿਤਸਰ ਹਰਪ੍ਰੀਤ ਸਿੰਘ ਮੰਡੇਰ ਨੇ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਸੁਰਜੀਤ ਸਿੰਘ ਵਾਸੀ ਪਿੰਡ ਭੱਗੂਪੁਰ ਉਤਾੜ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਉਮਰ 44 ਸਾਲ, ਪੜਾਈ 10ਵੀ ਪਾਸ, ਕੰਮਕਾਰ ਖੇਤੀਬਾੜੀ ਅਤੇ ਗੁਰਕੀਰਤ ਸਿੰਘ ਵਾਸੀ ਹਰਗੋਬਿੰਦਪੁਰਾ ਗੁਰੂ ਕੀ ਵਡਾਲੀ, ਛੇਹਰਟਾ,ਅੰਮ੍ਰਿਤਸਰ, ਉਮਰ 21 ਸਾਲ, ਪੜਾਈ 12ਵੀ ਕਲਾਸ ਵਿੱਚ ਪੜਾ ਰਿਹਾ ਅਤੇ ਮੈਡੀਕਲ ਸਟੋਰ ਤੇ ਕੰਮ ਕਰਦਾ ਹੈ।
ਨੈਟਵਰਕ ਦਾ ਪਰਦਾਫਾਸ਼: ਡੀਸੀਪੀ ਇੰਨਵੈਸਟੀਗੇਸ਼ਨ, ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਮੁਲਜ਼ਮਾਂ ਨੂੰ ਪ੍ਰਤਾਪ ਸਟੀਲ ਮਿੱਲ ਛੇਹਰਟਾ ਦੇ ਖੇਤਰ ਤੋਂ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਅਫੀਮ ਦੀ ਖੇਪ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਣ ਲਈ ਜਾ ਰਹੇ ਸਨ।ਇਹ ਦੋਨੋਂ ਜਿਸ ਗੱਡੀ ਵਿੱਚ ਅਫੀਮ ਦੀ ਖੇਪ ਦੀ ਸਪਲਾਈ ਦੇਣ ਜਾ ਰਹੀ ਸੀ। ਗ੍ਰਿਫਤਾਰ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲੰਿਕ ਪਤਾ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।