ਬਠਿੰਡਾ: ਜ਼ਿਲ੍ਹਾ ਬਠਿੰਡਾ ਦੇ ਪਿੰਡ ਸੰਗਤ ਕਲਾਂ ਵਿਖੇ ਬਾਅਦ ਦੁਪਹਿਰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕਾਰ ਸਵਾਰ ਚਾਰ ਪੰਜ ਹਮਲਾਵਰ ਵੱਲੋਂ ਘਰ ਵਿੱਚ ਨਾ ਮੌਜੂਦ ਨੌਜਵਾਨ ਕਾਲਾ ਰਾਮ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਕਾਲਾ ਰਾਮ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਕਾਲਾ ਰਾਮ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਦਾ ਪਤਾ ਚੱਲਦੇ ਹੀ ਮੌਕੇ ਉੱਤੇ ਪੁਲਿਸ ਪ੍ਰਸ਼ਾਸਨ ਪਹੁੰਚਿਆ। ਐਸਪੀ ਡੀ ਦੀ ਅਗਵਾਈ ਵਿੱਚ ਸੀਆਈਏ ਸਟਾਫ ਵੱਲੋਂ ਘਟਨਾ ਦਾ ਜਾਇਆ ਲਿਆ ਗਿਆ।
ਪੁਰਾਣੀ ਰੰਜਿਸ਼ ਦੇ ਚਲਦਿਆਂ ਕਤਲ: ਐਸਪੀਡੀ ਅਜੇ ਗਾਂਧੀ ਨੇ ਦੱਸਿਆ ਕਿ ਇਹ ਘਟਨਾਕ੍ਰਮ ਪੁਰਾਣੀ ਰੰਜਿਸ਼ ਦੇ ਚਲਦਿਆਂ ਵਾਪਰਿਆ ਹੈ। ਪੁਲਿਸ ਮੁਤਬਿਕ ਮ੍ਰਿਤਕ ਨੌਜਵਾਨ ਆਪਣੇ ਘਰ ਅੰਦਰ ਮੌਜੂਦ ਸੀ ਜਦੋਂ ਚਾਰ ਪੰਜ ਅਣਪਛਾਤੇ ਲੋਕਾਂ ਵੱਲੋਂ ਉਸ ਉੱਤੇ ਗੋਲੀ ਚਲਾਈ ਗਈ ਹੈ। ਪੁਲਿਸ ਵੱਲੋਂ ਚਾਰ ਹਮਲਾਵਰਾਂ ਦੀ ਪਹਿਚਾਣ ਕਰ ਲਈ ਗਈ ਹੈ, ਜਿਨਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਲੋਕ ਸਭਾ ਚੋਣਾਂ ਦੇ ਚਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਅਸਲਾ ਜਮ੍ਹਾਂ ਕਰਾਏ ਜਾਣ ਉੱਤੇ ਬੋਲਦਿਆਂ ਅਜੇ ਗਾਂਧੀ ਐਸਪੀਡੀ ਨੇ ਕਿਹਾ ਕਿ ਇਸ ਘਟਨਾ ਵਿੱਚ ਨਜਾਇਜ਼ ਅਸਲੇ ਦੀ ਵਰਤੋਂ ਕੀਤੀ ਗਈ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
- ਭਾਜਪਾ ਆਗੂ ਦਾ ਕਿਸਾਨਾਂ ਵਲੋਂ ਵਿਰੋਧ, ਅਰਵਿੰਦ ਖੰਨਾ ਨੇ ਕਿਹਾ- ਵਿਰੋਧ ਕਰਨ ਵਾਲੇ ਕਿਸਾਨ ਨਹੀਂ, ਬਲਕਿ... - Opposition to BJP leader
- CBSE 12ਵੀਂ ਦੇ ਨਤੀਜਿਆਂ 'ਚ ਵਿਦਿਆਰਥੀ ਏਕਮਦੀਪ ਸਿੰਘ ਨੇ ਕੀਤਾ ਟਾਪ, ਵਿਦਿਆਰਥਣ ਆਈ ਦੂਜੇ ਨੰਬਰ 'ਤੇ - CBSE 12th results at Amritsar
- ਡੇਰਾ ਬਿਆਸ ਪੁੱਜੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ, ਕਰੀਬ ਪੌਣਾ ਘੰਟਾ ਕੀਤੀ ਮੁਲਾਕਾਤ - Punjab Politicians At Dera
ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਈ ਕਰਨ ਦੀ ਮੰਗ: ਮ੍ਰਿਤਕ ਕਾਲਾ ਰਾਮ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਘਰ ਵਿੱਚ ਮੌਜੂਦ ਕਾਲਾ ਰਾਮ ਨੂੰ ਗੋਲੀ ਮਾਰੀ ਗਈ ਹੈ। ਮ੍ਰਿਤਕ ਸ਼ਖ਼ਸ ਚਾਰ ਲੜਕੀਆਂ ਦਾ ਪਿਤਾ ਹੈ। ਉੱਧਰ ਪਿੰਡ ਵਾਸੀਆਂ ਵੱਲੋਂ ਇਸ ਘਟਨਾ ਨੂੰ ਲੈ ਕੇ ਅਫਸੋਸ ਜਾਹਿਰ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਈ ਕਰਨ ਦੀ ਮੰਗ ਕੀਤੀ ਹੈ।