ਬਠਿੰਡਾ: ਕਰੀਬ ਤਿੰਨ ਸਾਲ ਪਹਿਲਾਂ ਉੱਤਰ ਪ੍ਰਦੇਸ਼ ਵਿੱਚ ਵਾਪਰੀ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਇਨਸਾਫ ਨਾ ਮਿਲਦਾ ਵੇਖ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਅੱਜ ਦੇਸ਼ ਭਰ ਦੇ ਵਿੱਚ ਰੇਲਵੇ ਟਰੈਕ ਜਾਮ ਕਰਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਵਲੋਂ ਹਮੇਸ਼ਾ ਤੋਂ ਹੀ ਕਿਸਾਨ ਵਿਰੋਧੀ ਫੈਸਲੇ ਲਏ ਜਾਂਦੇ ਰਹੇ ਹਨ।
ਲਖੀਮਪੁਰ ਖੀਰੀ ਦੀ ਘਟਨਾ ਖਿਲਾਫ਼ ਅੰਦੋਲਨ
ਉਨ੍ਹਾਂ ਦਾ ਕਹਿਣਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁਨਕਰ ਹੁੰਦੇ ਹੋਏ ਕਿਸਾਨਾਂ 'ਤੇ ਹੀ ਤਸ਼ੱਦਦ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਕਿ ਲਖਮੀਰਪੁਰ ਘਟਨਾ ਨੂੰ ਭਾਵੇਂ ਅੱਜ ਤਿੰਨ ਸਾਲ ਤੋਂ ਉੱਪਰ ਦਾ ਸਮਾਂ ਹੋ ਚੁੱਕਿਆ ਹੈ ਪਰ ਹਾਲੇ ਵੀ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਮਜਬੂਰੀ ਬੱਸ ਅੱਜ ਦੇਸ਼ ਭਰ ਦੇ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਰੇਲਵੇ ਟਰੈਕ ਦੋ ਘੰਟਿਆਂ ਲਈ ਜਾਮ ਕੀਤੇ ਗਏ ਹਨ ਅਤੇ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ।
ਕੇਂਦਰ ਦੀ ਕਿਸਾਨ ਵਿਰੋਧੀ ਨੀਤੀ
ਉਹਨਾਂ ਕਿਹਾ ਕਿ ਜੇਕਰ ਭਾਜਪਾ ਵੱਲੋਂ ਇਸੇ ਤਰ੍ਹਾਂ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਅਤੇ ਕਿਸਾਨਾਂ ਖਿਲਾਫ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਰਹੀ ਤਾਂ ਕਿਸਾਨ ਭਾਜਪਾ ਦੇ ਹੋਰ ਵਿਰੋਧ ਵਿੱਚ ਭੁਗਤਣਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਅਜੈ ਮਿਸ਼ਰਾ ਟੈਨੀ ਵਲੋਂ ਮੰਦਭਾਗਾ ਕੰਮ ਕੀਤਾ ਹੈ ਤੇ ਸਰਕਾਰ ਨੇ ਇਸ ਨੂੰ ਮਾੜਾ ਤੱਕ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਮਿਸ਼ਰਾ ਨੇ ਇੱਕ ਪਾਸੇ ਸਾਡੇ ਕਿਸਾਨ ਮਾਰ ਦਿੱਤੇ ਤੇ ਦੂਜੇ ਪਾਸੇ ਉਹ ਅੱਜ ਵੀ ਆਜ਼ਾਦ ਘੁੰਮ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਦੀ ਕਰਨੀ ਹੈ ਤਾਂ ਜੋ ਮੁਲਜ਼ਮ ਨੂੰ ਸਜ਼ਾ ਮਿਲ ਸਕੇ।
ਕੰਗਨਾ ਦੇ ਵਿਵਾਦਤ ਬਿਆਨ
ਇਸ ਦੇ ਨਾਲ ਹੀ ਕਿਸਾਨਾਂ ਵਲੋਂ ਸਾਂਸਦ ਤੇ ਅਦਾਕਾਰਾ ਕੰਗਨਾ ਰਣੌਤ ਨੂੰ ਲੈਕੇ ਵੀ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਤੇ ਉਸ ਵਲੋਂ ਹਮੇਸ਼ਾ ਸਿੱਖਾਂ ਅਤੇ ਪੰਜਾਬੀਆਂ ਖਿਲਾਫ਼ ਗਲਤ ਬਿਆਨ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਬਿਨਾਂ ਪੜ੍ਹੇ ਉਨ੍ਹਾਂ ਨੇ ਆਪਣੀ ਫਿਲਮ ਨੂੰ ਚਮਕਾਉਣ ਲਈ ਕਈ ਵਿਵਾਦਤ ਬਿਆਨ ਦਿੱਤੇ ਹਨ। ਇਸ ਤੋਂ ਪਹਿਲਾਂ ਵੀ ਦਿੱਲੀ ਕਿਸਾਨ ਅੰਦੋਲਨ ਨੂੰ ਲੈਕੇ ਵੀ ਉਨ੍ਹਾਂ ਨੇ ਬੇਬੁਨਿਆਦ ਬਿਆਨ ਦਿੱਤੇ ਹਨ। ਜਿਸ ਦੇ ਨਤੀਜੇ ਉਨ੍ਹਾਂ ਨੂੰ ਬਾਅਦ 'ਚ ਭੁਗਤਣੇ ਪਏ ਸੀ।
- ਸੂਬੇ 'ਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ: ਖੱਜਲ-ਖ਼ੁਆਰ ਹੋਏ ਯਾਤਰੀ, ਜਾਣੋ ਰੇਲਾਂ ਰੋਕਣ ਦਾ ਕਾਰਨ - Rail Roko Movement
- ਕਿਸਾਨਾਂ ਵੱਲੋਂ ਦੋ ਘੰਟੇ ਤੱਕ ਕੀਤੀਆਂ ਜਾ ਰਹੀਆਂ ਹਨ ਪੂਰੇ ਦੇਸ਼ ਵਿੱਚ ਰੇਲਾਂ ਜਾਮ - Kisaan Rail Roko Andolan
- ਮਸ਼ੀਨੀ ਯੁੱਗ ਨੇ ਪਾਈ ਵਿਪਤਾ; ਆਪਣੇ ਵਿਰਸੇ ਨੂੰ ਬਚਾਉਣ 'ਚ ਲੱਗਿਆ ਪਰਿਵਾਰ, ਰੁਜ਼ਗਾਰ ਦੇ ਨਾਲ-ਨਾਲ ਸੱਭਿਆਚਾਰ ਵੀ ਹੋ ਰਿਹਾ ਖ਼ਤਮ - Articles made of bamboo