ETV Bharat / state

ਦੁਬਈ ਤੋਂ ਪਰਤੀ ਇੱਕ ਹੋਰ ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ, ਪਰਿਵਾਰ ਨੇ ਡਾ.ਓਬਰਾਏ ਦਾ ਕੀਤਾ ਧੰਨਵਾਦ - hoshiarpurs jatinders Dead Body

author img

By ETV Bharat Punjabi Team

Published : 2 hours ago

ਬੀਤੇ ਦਿਨੀਂ ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਵਿਦੇਸ਼ੀ ਧਰਤੀ ਉੱਤੇ ਮੌਤ ਹੋ ਗਈ ਸੀ , ਜੋ ਕਿ ਕੁਝ ਸਾਲ ਪਹਿਲਾਂ ਹੀ ਦੁਬਈ ਗਿਆ। ਉਸ ਦੀ ਮ੍ਰਿਤਕ ਦੇਹ ਨੂੰ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਪੰਜਾਬ ਵਾਪਸ ਲਿਆਂਦਾ ਗਿਆ। ਪੜ੍ਹੋ ਪੂਰੀ ਖ਼ਬਰ।

Due to the efforts of Dr. Oberoi, the dead body of Jitendra of Hoshiarpur reached India from Dubai.
ਦੁਬਈ ਤੋਂ ਪਰਤੀ ਇੱਕ ਹੋਰ ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ, ਪਰਿਵਾਰ ਨੇ ਡਾ.ਓਬਰਾਏ ਦਾ ਕੀਤਾ ਧੰਨਵਾਦ (ਅੰਮ੍ਰਿਤਸਰ ਪੱਤਰਕਾਰ- ਈਟੀਵੀ ਭਾਰਤ)

ਅੰਮ੍ਰਿਤਸਰ: ਪਰਿਵਾਰ ਦੇ ਸੁਖਾਲੇ ਭਵਿੱਖ ਲਈ ਵਿਦੇਸ਼ ਦੀ ਧਰਤੀ 'ਤੇ ਕਮਾਈ ਕਰਨ ਗਏ ਇੱਕ ਹੋਰ ਨੌਜਵਾਨ ਦੀ ਦੁਬਈ 'ਚ ਮੌਤ ਹੋ ਗਈ ਸੀ। ਜਿਸ ਦੀ ਮ੍ਰਿਤਕ ਦੇਹ ਨੂੰ ਬੀਤੀ ਰਾਤ ਲੋੜਵੰਦਾਂ ਦੇੇ ਮਸੀਹਾ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਭਾਤਰ ਲਿਆਂਦੀ ਗਈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਤਲੂਨੀ ਨਾਲ ਸਬੰਧਿਤ 36 ਸਾਲਾ ਜਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ।

ਲਾਵਾਰਿਸ ਹਲਾਤਾਂ 'ਚ ਮਿਲੀ ਸੀ ਲਾਸ਼

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਸੁਖਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਦੋ ਮਾਸੂਮ ਬੱਚਿਆਂ ਦਾ ਪਿਤਾ ਜਤਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕੁੱਝ ਸਮਾਂ ਪਹਿਲਾਂ ਦੁਬਈ ਗਿਆ ਸੀ, ਪਰ ਉਥੇ ਬੀਤੇ ਦਿਨੀਂ ਭੇਦ ਭਰੇ ਹਾਲਾਤ ਵਿੱਚ ਉਸਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਜਤਿੰਦਰ ਦੀ ਲਾਸ਼ ਲਾਵਾਰਿਸ ਹਾਲਤ ਵਿੱਚ ਮਿਲਣ 'ਤੇ ਭਾਰਤੀ ਦੂਤਘਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ਉਪਰੰਤ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਹੁਸ਼ਿਆਰਪੁਰ ਇਕਾਈ ਦੇ ਪ੍ਰਧਾਨ ਆਗਿਆਪਾਲ ਸਿੰਘ ਰਾਹੀਂ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰਕੇ ਸਾਰੀ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਉਹਨਾਂ ਦੀ ਦੁਬਈ ਸਥਿਤ ਟੀਮ ਵੱਲੋਂ ਜਤਿੰਦਰ ਸਿੰਘ ਦੀ ਮ੍ਰਿਤਕ ਦੇ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕੀਤੀ ਗਈ, ਜਦਕਿ ਉਸ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ, ਦੁਬਈ ਸਥਿਤ ਭਾਰਤੀ ਦੂਤਘਰ ਵੱਲੋਂ ਕੀਤਾ ਗਿਆ ਹੈ।

ਪਹਿਲਾਂ ਵੀ ਲੈ ਕੇ ਆਏ ਮ੍ਰਿਤਕ ਦੇਹਾਂ

ਉਹਨਾਂ ਇਹ ਵੀ ਦੱਸਿਆ ਕਿ ਜਤਿੰਦਰ ਸਿੰਘ ਦੇ ਮਾਸੂਮ ਬੱਚਿਆਂ ਤੇ ਪਤਨੀ ਲਈ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਥਿਗਲੀ ਦੇ ਜਗਬੀਰ ਸਿੰਘ, ਅੰਮ੍ਰਿਤਸਰ ਦੇ ਕਸਬਾ ਅਜਨਾਲਾ ਨੇੜਲੇ ਪਿੰਡ ਮੱਦੂਸ਼ਾਂਗਾ ਦੇ ਨੌਜਵਾਨ ਬਿਕਰਮਜੀਤ ਸਿੰਘ ਅਤੇ ਮਜੀਠਾ ਨੇੜਲੇ ਪਿੰਡ ਸ਼ਾਮਨਗਰ ਦੇ ਨੌਜਵਾਨ ਪਲਵਿੰਦਰ ਸਿੰਘ, ਜਿਨ੍ਹਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਵਾਰਸਾਂ ਤੱਕ ਪਹੁੰਚਾਏ ਗਏ ਸਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਟਰੱਸਟ ਵੱਲੋਂ 2000 -2000 ਰੁਪਏ ਮਹੀਨਾਵਾਰ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ।

ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਨੇ ਦੱਸਿਆ ਕਿ ਡਾ.ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 373 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਪਰਿਵਾਰ ਨੇ ਡਾ. ਓਬਰਾਏ ਦਾ ਕੀਤਾ ਧਨੰਵਾਦ

ਇਸ ਦੌਰਾਨ ਹਵਾਈ ਅੱਡੇ 'ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਤਿੰਦਰ ਸਿੰਘ ਦੇ ਪਿਤਾ ਹਰਭਜਨ ਸਿੰਘ, ਰਿਸ਼ਤੇਦਾਰ ਬਲਵਿੰਦਰ ਕੁਮਾਰ ਅਤੇ ਪਿੰਡ ਵਾਸੀਆਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਜਤਿੰਦਰ ਸਿੰਘ ਦੇ ਅੰਤਿਮ ਦਰਸ਼ਨ ਨਸੀਬ ਹੋਏ ਹਨ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਪੈਨਸ਼ਨ ਦੀ ਸਹੂਲਤ ਦਿੱਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.