ਮੋਗਾ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਜ਼ਿਲ੍ਹਾ ਮੋਗਾ ਵੱਲੋਂ ਅੱਜ ਮੁੱਖ ਮੰਤਰੀ ਦੇ ਰੋਡ ਸ਼ੋਅ ਦੌਰਾਨ ਮੋਗਾ ਪੁੱਜਣ ਤੇ ਠੇਕਾ ਕਾਮਿਆਂ ਵੱਲੋਂ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਸੂਬਾ ਆਗੂ ਗਗਨਦੀਪ ਸਿੰਘ ਸੁਰਿੰਦਰ ਸਿੰਘ ਸੁਖਚੈਨ ਸਿੰਘ ਕੁਲਦੀਪ ਸਿੰਘ, ਨਿਸ਼ਾਨ ਸਿੰਘ ਜਸਕੀਰਤ, ਰਾਜਵਿੰਦਰ ਸਿੰਘ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਆਊਟ ਸੋਰਸਡ ਅਤੇ ਇਨ ਲਿਸਟਮੈਂਟ ਠੇਕਾ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਦੋ ਸਾਲਾਂ ਦਾ ਸਮਾਂ ਵੀ ਜਾਣ ਦੇ ਬਾਵਜੂਦ ਠੇਕਾ ਕਾਮਿਆਂ ਨੂੰ ਪੱਕੇ ਨਹੀਂ ਕੀਤਾ ਗਿਆ। ਜਿਸ ਦੇ ਕਾਰਨ ਠੇਕਾ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹਨ।
ਠੇਕਾ ਮੁਲਾਜ਼ਮਾਂ ਦਾ ਸੰਘਰਸ਼ : ਸੰਘਰਸ਼ ਦੇ ਦੌਰਾਨ ਮੁੱਖ ਮੰਤਰੀ ਵੱਲੋਂ 21 ਵਾਰ ਲਿਖਤੀ ਮੀਟਿੰਗਾਂ ਦੇ ਮੌਕੇ ਤੇ ਜਾ ਕੇ ਮੀਟਿੰਗ ਕਰਨ ਤੋਂ ਇਨਕਾਰ ਕੀਤਾ ਗਿਆ। ਕਿਸੇ ਵੀ ਠੇਕਾ ਮੁਲਾਜ਼ਮ ਕਾਮੇ ਨੂੰ ਪੱਕਾ ਤੱਕ ਨਹੀਂ ਕੀਤਾ ਗਿਆ। ਜਦੋਂ ਅੱਜ ਚੋਣਾਂ ਦਾ ਦੌਰ ਤੇਜ਼ੀ ਨਾਲ ਚੱਲ ਰਿਹਾ ਹੈ, ਉੱਥੇ ਹੀ ਠੇਕਾ ਮੁਲਾਜ਼ਮਾਂ ਦਾ ਸੰਘਰਸ਼ ਵੀ ਜ਼ੋਰਾਂ 'ਤੇ ਹੈ। ਜਿੱਥੇ ਵੀ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਅਤੇ ਕੈਬਨਿਟ ਵੋਟ ਪ੍ਰਚਾਰ ਲਈ ਜਾਂਦੇ ਹਨ। ਉੱਥੇ ਉਨ੍ਹਾਂ ਦਾ ਕਾਲੇ ਝੰਡਿਆਂ ਨਾਲ ਰੋਸ਼ ਵਿਖਾਵੇ ਕਰਕੇ ਸਵਾਗਤ ਕੀਤਾ ਜਾਂਦਾ ਹੈ।
ਕਾਮਿਆਂ ਨੂੰ ਨਜ਼ਰਬੰਦ ਕਰਕੇ ਰੱਖਿਆ : ਅੱਜ ਇਸੇ ਤਰ੍ਹਾਂ ਮੋਗਾ ਵਿੱਚ ਐਂਟਰ ਹੋਣ ਤੇ ਠੇਕਾ ਕਾਮਿਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੇ ਝੰਡਿਆਂ ਨਾਲ ਰੋਸ਼ ਵਿਖਾਵਾ ਕੀਤਾ। ਪੁਲਿਸ ਪ੍ਰਸ਼ਾਸਨ ਮੋਗਾ ਵੱਲੋਂ ਕਈ ਕਾਮਿਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਅਤੇ ਕਈ ਕਾਮਿਆਂ ਨੂੰ ਨਜ਼ਰਬੰਦ ਕਰਕੇ ਰੱਖਿਆ ਗਿਆ। ਸਵਾਲ ਪੁੱਛਣ ਗਏ ਕਾਮਿਆਂ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਾਮਿਆਂ ਨੂੰ ਜਬਰੀ ਥਾਣੇ ਵਿੱਚ ਭੇਜਿਆ ਕਈ ਠੇਕਾ ਕਾਮਿਆਂ ਨੂੰ ਸਿਟੀ1-2 ਥਾਣਾ ਮੋਗਾ ਵਿਖੇ ਗ੍ਰਿਫਤਾਰ ਕਰਕੇ ਰੱਖਿਆ ਗਿਆ। ਕਈ ਕਾਮਿਆਂ ਨੂੰ ਸਵੇਰ ਤੋਂ ਹੀ ਘਰਾਂ ਵਿੱਚ ਨਜ਼ਰਬੰਦ ਅਤੇ ਪਰਿਵਾਰ ਨੂੰ ਥਾਣਿਆਂ ਵਿੱਚ ਨਜ਼ਰ ਬੰਦ ਕੀਤਾ ਗਿਆ।
ਕਾਲੇ ਝੰਡਿਆਂ ਨਾਲ ਵਿਰੋਧ : ਠੇਕਾ ਕਾਮਿਆਂ ਦਾ ਰੋਸ਼ ਫਿਰ ਵੀ ਨਾ ਰੁਕਿਆ ਮੁੱਖ ਮੰਤਰੀ ਨੂੰ ਮੋਗਾ ਵਿਖੇ ਪੁੱਜਣ ਉੱਤੇ ਠੇਕਾ ਕਾਮਿਆਂ ਨੇ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਜਦੋਂ ਮੁੱਖ ਮੰਤਰੀ ਚਲੇ ਗਏ, ਉਦੋਂ ਸਾਰੇ ਕਾਮਿਆਂ ਨੂੰ ਰਿਹਾਅ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਕਾਮਿਆਂ ਨੂੰ ਪੱਕਿਆ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
- ਜਲੰਧਰ ਪਹੁੰਚੀਆਂ ਗੁਜਰਾਤ ਦੀਆਂ 7 ਸੁਰੱਖਿਆ ਕੰਪਨੀਆਂ, ਪ੍ਰਧਾਨ ਮੰਤਰੀ ਦੀ ਰੈਲੀ ਤੋਂ ਪਹਿਲਾਂ ਵਧਾਈ ਸੁਰੱਖਿਆ - Security increased before PM rally
- ਸੁਖਬੀਰ ਬਾਦਲ ਨੇ ਭਲਾਈਆਣਾ ਵਿੱਚ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ 'ਚ ਕੀਤੀ ਰੈਲੀ - Rally by Sukhbir Singh Badal
- ਚੋਣ ਪ੍ਰਚਾਰ ਦੌਰਾਨ ਖਹਿਰਾ ਦਾ ਆਪ ਪਾਰਟੀ ਉੱਤੇ ਤੰਜ਼, ਕਿਹਾ- ਬਦਲਾਅ ਦੀਆਂ ਗੱਲਾਂ ਕਰਨ ਵਾਲੇ ਖੁਦ ਬਦਲੇ, ਬਣੇ ਆਮ ਤੋਂ ਖ਼ਾਸ ਆਦਮੀ - election campaign in Sangrur