ETV Bharat / state

ਸੁਖਬੀਰ ਬਾਦਲ ਦਾ ਵਿਰੋਧੀਆਂ ਉੱਤੇ ਵਾਰ, ਕਿਹਾ-ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵਧੀਕੀਆਂ ਦਾ ਇੱਕ ਜੂਨ ਨੂੰ ਲੋਕ ਲੈਣਗੇ ਹਿਸਾਬ - Sukhbir Badal targete opposition - SUKHBIR BADAL TARGETE OPPOSITION

ਮਾਨਸਾ ਦੇ ਸਰਧੂਲਗੜ੍ਹ ਵਿੱਚ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੋਟਰਾਂ ਨੂੰ ਇੱਕ ਖੇਤਰੀ ਪਾਰਟੀ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਟਾਰਗੇਟ ਵੀ ਕੀਤਾ।

election campaign at Mansa
ਸੁਖਬੀਰ ਬਾਦਲ ਦਾ ਵਿਰੋਧੀਆਂ ਉੱਤੇ ਵਾਰ
author img

By ETV Bharat Punjabi Team

Published : Apr 30, 2024, 7:20 AM IST

ਸੁਖਬੀਰ ਬਾਦਲ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ

ਮਾਨਸਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਉਹਨਾਂ ਕਿਹਾ ਕਿ ਜਿੰਨੀਆਂ ਵੀ ਦਿੱਲੀ ਦੀਆਂ ਪਾਰਟੀਆਂ ਹਨ। ਇਹ ਖਾਲਸਾ ਪੰਥ ਦੀ ਫੌਜ ਅਕਾਲੀ ਦਲ ਦੀ ਤੱਕੜੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਸ਼੍ਰੋਮਣੀ ਅਕਾਲੀ ਦਲ ਕੋਈ ਸਿਆਸੀ ਪਾਰਟੀ ਨਹੀਂ ਬਲਕਿ ਸ਼੍ਰੋਮਣੀ ਅਕਾਲੀ ਦਲ ਇੱਕ ਸੋਚ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਇੱਕ ਫੌਜ ਹੈ ਪਰ ਅੱਜ ਸਾਰੀਆਂ ਹੀ ਪਾਰਟੀਆਂ ਅਕਾਲੀ ਦਲ ਦੀ ਖੇਤਰੀ ਪਾਰਟੀ ਨੂੰ ਕਮਜ਼ੋਰ ਕਰਨ ਦੇ ਵਿੱਚ ਲੱਗੀਆਂ ਹੋਈਆਂ ਹਨ।

ਚਾਰੇ ਪਾਸੇ ਵਿਕਾਸ: ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਦੀ ਕੋਈ ਵੀ ਗੱਲ ਨਹੀਂ ਕੀਤੀ ਜਾ ਰਹੀ, ਜਦੋਂ ਕਿ ਸਿਰਫ ਲੁੱਟ ਦੀ ਗੱਲ ਹੋ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਇਹ ਪਾਰਟੀਆਂ ਸਿਰਫ ਸੂਬੇ ਕਰਨ ਦੇ ਲਈ ਆਉਂਦੀਆਂ ਹਨ ਨਾ ਕਿ ਸੇਵਾ ਕਰਨ ਦੇ ਲਈ ਆਉਂਦੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਅਜੇ ਤੱਕ ਉਹਨਾਂ ਵਾਅਦਿਆਂ ਦੇ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਪੰਜਾਬ ਵਿੱਚ ਜਦੋਂ ਵੀ ਅਕਾਲੀ ਦਲ ਦੀ ਸਰਕਾਰ ਆਈ ਹੈ ਪੰਜਾਬ ਦੇ ਵਿੱਚ ਵਿਕਾਸ ਕੀਤਾ ਹੈ। ਬਠਿੰਡਾ ਵਿੱਚ ਏਮਜ ਲਿਆਂਦਾ ਹੈ, ਪੰਜਾਬ ਵਿੱਚ ਸੜਕਾਂ ਦਾ ਜਾਲ ਆਇਆ, ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਇਆ ਅਤੇ ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਰੁਜ਼ਗਾਰ ਦਿੱਤਾ ਗਿਆ ਸੀ ਪਰ ਅੱਜ ਨੌਜਵਾਨਾਂ ਨੂੰ ਹਰ ਪਾਸੇ ਇਸ ਸਰਕਾਰ ਵੱਲੋਂ ਡੰਡੇ ਦੇ ਜ਼ੋਰ ਦੇ ਨਾਲ ਦਬਾਇਆ ਜਾ ਰਿਹਾ ਹੈ।

ਵਿਰੋਧੀਆਂ ਉੱਤੇ ਨਿਸ਼ਾਨੇ: ਪਾਰਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਦਲਾਅ ਲਿਆਉਣ ਦੀ ਆਦਤ ਹੈ ਅਤੇ ਬਦਲਾ ਲਿਆ ਕੇ ਆਪਣੇ ਵਿਕਾਸ ਨੂੰ ਠੋਕਰ ਮਾਰ ਲੈਂਦੇ ਹਨ ਅਤੇ ਵਿਕਾਸ ਰੁਕ ਜਾਂਦਾ ਹੈ। ਉਹਨਾਂ ਕਿਹਾ ਕਿ ਅੱਜ ਵੀ ਜਰੂਰਤ ਹੈ ਪੰਜਾਬੀਆਂ ਨੂੰ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਲਿਆਉਣ ਤਾਂ ਕਿ ਪੰਜਾਬ ਦੇ ਵਿਕਾਸ ਦੀ ਗੱਲ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਲੋਕ ਸਭਾ ਦੇ ਵਿੱਚ ਪੰਜਾਬ ਦੀ ਗੱਲ ਹੁੰਦੀ ਹੈ ਤਾਂ ਹਰਸਿਮਰਤ ਕੌਰ ਬਾਦਲ ਕਰਦੇ ਹਨ। ਜਦੋਂ ਕਿ ਦੂਸਰੇ ਸਿਰਫ ਰਾਹੁਲ ਗਾਂਧੀ ਨੂੰ ਬਚਾਉਣ ਦੇ ਲਈ ਬੋਲਦੇ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਬੀਜੇਪੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨੇ ਸਾਧੇ। ਸੁਖਬੀਰ ਸਿੰਘ ਬਾਦਲ ਨੇ ਭਾਜਪਾ ਦੇ ਵਿੱਚ ਸ਼ਾਮਿਲ ਹੋਣ ਵਾਲੇ ਲੀਡਰਾਂ ਉੱਤੇ ਤੰਜ ਕੱਸਦੇ ਹੋਏ ਕਿਹਾ ਕਿ ਦੋ ਗੰਨਮੈਨ ਲੈਣ ਦੇ ਲਈ ਪੰਜਾਬ ਨੂੰ ਇਹ ਲੀਡਰ ਭੁੱਲ ਰਹੇ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 1 ਜੂਨ ਨੂੰ ਅਜਿਹਾ ਮਾਹੌਲ ਬਣਾ ਦਿਓ ਜਿਵੇਂ ਇਹਨਾਂ ਵੱਲੋਂ ਬਾਰਡਰ ਸੀਲ ਕੀਤੇ ਗਏ ਸੀ ਤਾਂ ਪੰਜਾਬ ਦੀ ਖੇਤਰੀ ਪਾਰਟੀ ਨੂੰ ਵੋਟ ਪਾ ਕੇ ਇਹਨਾਂ ਨੂੰ ਸਬਕ ਸਿਖਾ ਦਿਓ।

ETV Bharat Logo

Copyright © 2025 Ushodaya Enterprises Pvt. Ltd., All Rights Reserved.