ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ ਗੋਲਡੀ ਬਰਾੜ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਕਾਰਤੂਸ ਵੀ ਬਰਾਮਦ: ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਭੀਖੀ (ਮਾਨਸਾ), ਮਨਿੰਦਰ ਸਿੰਘ ਉਰਫ਼ ਮੁਨਸ਼ੀ ਵਾਸੀ ਤਲਵੰਡੀ ਸਾਬੋ (ਬਠਿੰਡਾ) ਅਤੇ ਹਰਚਰਨਜੀਤ ਸਿੰਘ ਵਾਸੀ ਪਿੰਡ ਬੀੜ ਖੁਰਦ (ਮਾਨਸਾ) ਵਜੋਂ ਹੋਈ ਹੈ। ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਇਰਾਦਾ ਕਤਲ , ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਦਰਜ ਹਨ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ ।
In a major breakthrough against organised crime, Anti Gangster Task Force (#AGTF) Punjab in a joint operation with Rajasthan Police & Bathinda District Police arrests 3 associates of Lawrence Bishnoi & #USA-based Goldy Brar Gang!
— DGP Punjab Police (@DGPPunjabPolice) July 17, 2024
Accused have criminal history & were tasked by… pic.twitter.com/mlsiTnFLDS
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਏ.ਡੀ.ਜੀ.ਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ ਦੀਆਂ ਟੀਮਾਂ ਨੇ ਬਠਿੰਡਾ ਪੁਲੀਸ ਦੀਆਂ ਟੀਮਾਂ ਅਤੇ ਰਾਜਸਥਾਨ ਪੁਲੀਸ ਦੇ ਸਹਿਯੋਗ ਨਾਲ ਦੋਸ਼ੀ ਹਰਚਰਨਜੀਤ ਸਿੰਘ, ਜੋ ਕਿ ਮਾਨਸਾ ਪੁਲਿਸ ਨੂੰ ਇਰਾਦਾ ਕਤਲ ਕੇਸ ਵਿੱਚ ਵੀ ਲੋੜੀਂਦਾ ਸੀ, ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲਿਸ ਟੀਮਾਂ ਨੇ ਏ.ਆਈ.ਜੀ. ਸੰਦੀਪ ਗੋਇਲ ਦੀ ਅਗਵਾਈ ਅਤੇ ਡੀ.ਐਸ.ਪੀ. ਰਾਜਨ ਪਰਮਿੰਦਰ ਦੀ ਕਮਾਨ ਹੇਠ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ।
ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ: ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਹਰਚਰਨਜੀਤ ਨੇ ਖੁਲਾਸਾ ਕੀਤਾ ਕਿ ਉਹ ਕਥਿਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨਾ ਦੇ ਇਸ਼ਾਰੇ ’ਤੇ ਕੰਮ ਕਰਦਾ ਹੈ ਅਤੇ ਗੈਂਗਸਟਰ ਮੰਨਾ ਨੇ ਉਸ ਨੂੰ ਦੋਸ਼ੀ ਗੁਰਪ੍ਰੀਤ ਅਤੇ ਮਨਿੰਦਰ ਮੁਨਸ਼ੀ ਦੀ ਵਿਰੋਧੀ ਗੈਂਗ ਦੇ ਮੈਂਬਰ ਨੂੰ ਖ਼ਤਮ ਕਰਨ ਵਿੱਚ ਮਦਦ ਕਰਨ ਦਾ ਕੰਮ ਸੌਂਪਿਆ ਸੀ। ਜ਼ਿਕਰਯੋਗ ਹੈ ਕਿ ਗੈਂਗਸਟਰ ਮੰਨਾ, ਜੋ ਇਸ ਸਮੇਂ ਰੋਪੜ ਜੇਲ੍ਹ ਵਿੱਚ ਬੰਦ ਹੈ, ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ।
- ਪੰਜਾਬ ਦੇ ਪਸ਼ੂ ਪਾਲਣ ਮੰਤਰੀ ਗੁਰਮੀਤ ਖੁੱਡੀਆਂ ਦਾ ਬਿਆਨ, ਸਤੰਬਰ 'ਚ ਪਸ਼ੂਧਨ ਗਣਨਾ ਕਰਵਾਉਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ - Livestock Enumeration Punjab
- ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਦਾ ਤੰਜ, ਕਿਹਾ- ਸੀਐੱਮ ਭਗਵੰਤ ਮਾਨ ਦੀਆਂ ਉਮੀਦਾਂ 'ਤੇ ਫਿਰਿਆ ਪਾਣੀ - governor remain the chancellor
- ਸੰਸਦ ਮੈਂਬਰ ਮੀਤ ਹੇਅਰ ਦੇ ਘਰ ਅੱਗੇ BKU ਉਗਰਾਹਾਂ ਵੱਲੋਂ ਧਰਨਾ, ਜਾਣੋਂ ਕਾਰਣ - Dharna in Minister Meet Hayer house
ਮਾਨਸਾ ਰੋਡ ਤੋਂ ਗ੍ਰਿਫਤਾਰ: ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਹਰਚਰਨਜੀਤ ਦੇ ਖੁਲਾਸੇ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵੱਡੀ ਛਾਪੇਮਾਰੀ ਸ਼ੁਰੂ ਕੀਤੀ ਅਤੇ ਦੋਸ਼ੀਆਂ ਨੂੰ ਬਠਿੰਡਾ ਦੇ ਮਾਨਸਾ ਰੋਡ ਤੋਂ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਡੀਜੀਪੀ ਗੌਰਵ ਯਾਦਵ ਨੇ ਇਸ ਅੰਤਰ-ਰਾਜੀ ਕਾਰਵਾਈ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਪੰਜਾਬ ਪੁਲਿਸ ਨੂੰ ਦਿੱਤੇ ਸ਼ਾਨਦਾਰ ਸਹਿਯੋਗ ਲਈ ਡੀਜੀਪੀ ਰਾਜਸਥਾਨ ਦਾ ਵੀ ਧੰਨਵਾਦ ਕੀਤਾ। ਇਸ ਸਬੰਧੀ ਐਫਆਈਆਰ ਨੰਬਰ 72 ਅਧੀਨ ਥਾਣਾ ਮੌੜ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਮੁਕੱਦਮਾ ਕੀਤਾ ਗਿਆ ਹੈ।