ਜਲਾਲਾਬਾਦ/ਫਾਜ਼ਿਲਕਾ: ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਦੇ ਬੀ.ਡੀ.ਪੀ.ਓ ਦਫ਼ਤਰ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਉਮੀਦਵਾਰ 'ਤੇ ਫਾਇਰਿੰਗ ਦੀ ਖਬਰ ਸਾਹਮਣੇ ਆ ਰਹੀ ਹੈ। ਉਮੀਦਵਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਲਾਲਾਬਾਦ ਦੇ ਬੀ.ਡੀ.ਪੀ.ਓ ਦਫਤਰ 'ਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ।
ਵਿਧਾਇਕ ਦੇ ਕਰੀਬ ’ਤੇ ਗੋਲੀ ਚਲਾ ਦਿੱਤੀ
ਇਸ ਦੌਰਾਨ ਗੋਲੀਬਾਰੀ ਹੋਣ ਦੀ ਵੀ ਖ਼ਬਰ ਸਾਹਮਣੇ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਬੀਤੀ ਦੇਰ ਸ਼ਾਮ 5 ਵਜੇ ਦੇ ਕਰੀਬ ਨੂੰ ਇੱਕ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਆਪ ਦੇ ਆਗੂ ਮਨਦੀਪ ਸਿੰਘ ਬਰਾੜ ਵਿਚ ਸਥਾਨਕ ਬੀ.ਡੀ.ਪੀ.ੳ ਦਫ਼ਤਰ ਦੇ ਗੇਟ ਬਹਾਰ ਹੋਈ ਬਹਿਸਬਾਜ਼ੀ ਤੋਂ ਬਾਅਦ ਅਕਾਲੀ ਦਲ ਦੇ ਆਗੂ ਵਲੋਂ ਵਿਧਾਇਕ ਦੇ ਕਰੀਬ ’ਤੇ ਗੋਲੀ ਚਲਾ ਦਿੱਤੀ ਗਈ ਜੋ ਕਿ ਉਸ ਦੇ ਛਾਤੀ 'ਤੇ ਲੱਗੀ ਹੈ। ਜਿਸ ਨੂੰ ਜ਼ਖ਼ਮੀ ਹਾਲਤ ’ਚ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਉੱਥੇ ਡਾਕਟਰਾਂ ਵੱਲੋਂ ਮੁਢੱਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਇਲਾਜ ਡੀ.ਐਮ.ਸੀ ਲਈ ਰੈਫਰ ਕਰ ਦਿੱਤਾ ਗਿਆ।
ਹੱਥ 'ਚ ਗੋਲੀ ਲੱਗੀ
ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਕਾਰਨ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਇਤਰਾਜ਼ ਉਠਾਏ ਜਾਣੇ ਸਨ, ਜਿਸ ਕਾਰਨ ਅਕਾਲੀ ਦਲ ਦੇ ਆਗੂ ਨੋਨੀ ਮਾਨ ਅਤੇ ਬੌਬੀ ਮਾਨ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਪਹੁੰਚੇ ਸਨ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ। ਉੱਥੇ ਹੀ ਪਿੰਡ ਮੁਹੰਮਦੇ ਵਾਲਾ ਤੋਂ ਸਰਪੰਚ ਉਮੀਦਵਾਰ ਮਨਦੀਪ ਬਰਾੜ ਅਤੇ ਮਾਨ ਗਰੁੱਪ ਦੇ ਲੋਕਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਜਿਸ ਤੋਂ ਬਾਅਦ ਫਾਜ਼ਿਲਕਾ ਦੇ ਐੱਸ.ਐੱਸ.ਪੀ ਬਰਾੜ, ਜਲਾਲਾਬਾਦ ਦੇ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਸਰਪੰਚ ਦੇ ਉਮੀਦਵਾਰ ਮਨਦੀਪ ਬਰਾੜ ਦੇ ਹੱਥ 'ਚ ਗੋਲੀ ਲੱਗੀ ਹੈ।
ਨੀਲ ਗਰਗ ਦੀ ਪ੍ਰਤੀਕ੍ਰਿਆ
ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ 'ਤੇ ਲਗਾਤਾਰ ਝੂਠੇ ਅਤੇ ਬੇਬੁਨਿਆਦ ਇਲਜ਼ਾਮ ਲਗਾ ਰਹੀਆਂ ਹਨ। ਕਿਹਾ ਕਿ ਆਪ ਦੇ ਲੋਕ ਵਿਰੋਧੀ ਪਾਰਟੀਆਂ ਨੂੰ ਫਾਰਮ ਨਾ ਭਰਨ ਦੇ ਕੇ ਗੁੰਡਾਗਰਦੀ ਕਰ ਰਹੇ ਹਨ ਅਤੇ ਪ੍ਰਸ਼ਾਸਨ 'ਤੇ ਧਮਕਾਉਣ ਅਤੇ ਦਬਾਅ ਬਣਾਉਣ ਦੇ ਇਲਜ਼ਾਮ ਲਗਾ ਰਹੇ ਹਨ। ਫਿਰ ਵੀ ਅਸੀਂ ਕਿਹਾ ਸੀ ਕਿ ਡਰਾਉਣਾ, ਧਮਕਾਉਣਾ ਅਤੇ ਗੁੰਡਾਗਰਦੀ ਕਰਨਾ ਆਮ ਆਦਮੀ ਪਾਰਟੀ ਦਾ ਸੱਭਿਆਚਾਰ ਨਹੀਂ ਹੈ। ਅਸੀਂ ਲੋਕਤੰਤਰੀ ਪ੍ਰਣਾਲੀ ਵਿੱਚ ਵਿਸ਼ਵਾਸ ਰੱਖਦੇ ਹਾਂ।
ਸਾਡੀ ਫਾਈਲ ਰੀਵਿਊ ਕੀਤੀ ਜਾਵੇ
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਲਜ਼ਾਮ ਲਗਾਏ ਹਨ ਕਿ ਇਹ ਗੋਲੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਮਾਨ ਵੱਲੋਂ ਚਲਾਈ ਗਈ ਹੈ। ਜਲਾਲਾਬਾਦ ’ਚ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ। ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਵਰਦੇਵ ਸਿੰਘ ਨੋਨੀ ਮਾਨ ਪੁੱਤਰ ਜੋਰਾ ਸਿੰਘ ਮਾਨ, ਸਾਬਕਾ ਐਮਪੀ ਅਕਾਲੀ ਦਲ ਫਿਰੋਜ਼ਪੁਰ ਆਦਿ ਹੋਰ ਕਈ ਬੀ.ਡੀ.ਪੀ.ਓ ਦਫ਼ਤਰ ਆਏ ਅਤੇ ਬੀ.ਡੀ.ਪੀ.ਓ ਨੂੰ ਕਹਿਣ ਲੱਗੇ ਕਿ ਸਕੂਲ ਦਾ ਫੈਸਲਾ ਪੰਚਾਇਤ ਹੱਕ ’ਚ ਹੋਇਆ ਹੈ, ਸਾਡੀ ਫਾਈਲ ਰੀਵਿਊ ਕੀਤੀ ਜਾਵੇ ਨਹੀ ਤਾਂ ਸਾਡੀ ਫਾਈਲ ਕੈਂਸਲ ਹੋ ਜਾਵੇਗੀ।
ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ
ਬੀ.ਡੀ.ਪੀ.ਓ ਨੇ ਕਿਹਾ ਕਿ ਕੋਈ ਦੇਖ ਲੈਂਦੇ ਹਾਂ ਜਿਸ ਤੋਂ ਬਾਅਦ ਵਰਦੇਵ ਸਿੰਘ ਨੋਨੀ ਮਾਨ ਸਮੇਤ ਕਈ ਲੋਕ ਦਫ਼ਤਰ ਆ ਗਏ ਅਤੇ ਜਿੱਥੇ ਕਿ ਉਨ੍ਹਾਂ ਦੀ ਆਪ ਆਗੂ ਮਨਦੀਪ ਬਰਾੜ ਦੇ ਨਾਲ ਝੜਪ ਹੋ ਗਈ। ਜਿਸ ਦੌਰਾਨ ਗੋਲੀ ਚੱਲਣ ਦੇ ਕਾਰਨ ਆਪ ਦਾ ਆਗੂ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ। ਜਿੱਥੇ ਉਸ ਨੂੰ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਇਲਾਜ ਲਈ ਡੀ.ਐਮ ਸੀ ਰੈਫਰ ਕਰ ਦਿੱਤਾ ਗਿਆ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਹਿਲਾਂ ਖੰਨਾ ਦੇ ਵਰਕਰ 'ਤੇ ਹਮਲਾ ਕੀਤਾ ਗਿਆ ਸੀ
ਇਸ ਦੌਰਾਨ ਉਨ੍ਹਾਂ ਜ਼ਖਮੀ ਹੋਏ ਮਨਜੀਤ ਸਿੰਘ ਦਾ ਹਾਲ ਜਾਣਿਆ ਅਤੇ ਕਿਹਾ ਕਿ ਜਿਨਾਂ ਨੇ ਵੀ ਅਜਿਹਾ ਕੀਤਾ ਹੈ ਉਨ੍ਹਾਂ ਦੇ ਸਤਿਕਾਰਵਾਈ ਕੀਤੀ ਜਾਵੇਗੀ। ਗੱਲਬਾਤ ਕਰਦੇ ਹੋਏ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੋਂਧ ਨੇ ਕਿਹਾ ਕਿ ਜਲਾਲਾਬਾਦ ਦੇ ਪਿੰਡ ਚੱਕ ਮੁਹੰਮਦ ਦੇ ਸਾਡੇ ਇੱਕ ਪੰਚਾਇਤੀ ਚੋਣਾਂ ਦੇ ਉਮੀਦਵਾਰ ਦਾ ਅਕਾਲੀ ਦਲ ਦੇ ਹੀ ਕਿਸੇ ਆਗੂ ਵੱਲੋਂ ਗੋਲੀ ਮਾਰੀ ਗਈ ਹੈ। ਇਹ ਵੀ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦੇ ਆਗੂ ਨਹੀਂ ਚਾਹੁੰਦੇ ਕਿ ਪੰਜਾਬ ਦੇ ਵਿੱਚ ਅਮਨ ਸ਼ਾਂਤੀ ਦੇ ਨਾਲ ਪੰਚਾਇਤੀ ਚੋਣਾਂ ਹੋ ਸਕਣ। ਇਸ ਕਰਕੇ ਹੁਣ ਇਹ ਅਜਿਹੇ ਹੱਥਕੰਡੇ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਖੰਨਾ ਦੇ ਵਿੱਚ ਵੀ ਇਸੇ ਤਰ੍ਹਾਂ ਸਾਡੇ ਇੱਕ ਵਰਕਰ 'ਤੇ ਹਮਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਆਮ ਘਰਾਂ ਦੇ ਨੌਜਵਾਨ ਹਨ ਅਤੇ ਇਸੇ ਗੱਲ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਆਗੂ ਨਹੀਂ ਚਾਹੁੰਦੇ ਕਿ ਇਹ ਅੱਗੇ ਆ ਸਕਣ ਜਿਸ ਕਰਕੇ ਉਨ੍ਹਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਤੇ ਅਜਿਹਾ ਮਾਹੌਲ ਬਣਾਇਆ ਜਾ ਰਿਹਾ ਹੈ।
ਜ਼ਖ਼ਮੀ ਨੂੰ ਲੁਧਿਆਣਾ ਦੇ ਡੀਐਮਸੀ ਰੈਫਰ ਕਰ ਦਿੱਤਾ
ਹਾਲਾਂਕਿ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਪਹੁੰਚੇ, ਜਿਥੇ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਕਾਲੀ ਨੇਤਾਵਾਂ ਉਤੇ ਗੋਲੀ ਚਲਾਉਣ ਦੇ ਇਲਜ਼ਾਮ ਲੱਗੇ ਹਨ। ਜਿਸ ਦੌਰਾਨ ਸਰਪੰਚ ਦਾ ਉਮੀਦਵਾਰ ਮਨਦੀਪ ਸਿੰਘ ਬਰਾੜ ਦੇ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ। ਜਦਕਿ ਦੂਜੇ ਵਿਅਕਤੀ ਦੇ ਹੱਥ ਉਤੇ ਗੋਲੀ ਲੱਗੀ ਹੈ। ਜ਼ਖ਼ਮੀ ਨੂੰ ਲੁਧਿਆਣਾ ਦੇ ਡੀਐਮਸੀ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।
ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ
ਨੀਲ ਗਰਗ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਤੁਸੀਂ ਦੇਖੋ ਕੌਣ ਗੁੰਡਾਗਰਦੀ ਕਰ ਰਿਹਾ ਹੈ, ਤੁਹਾਡੇ ਸਰਪੰਚ ਉਮੀਦਵਾਰ 'ਤੇ ਕਿਵੇਂ ਗੋਲੀ ਚਲਾਈ ਗਈ, ਉਸ ਦੀ ਹਾਲਤ ਨਾਜ਼ੁਕ ਹੈ। ਪੰਜਾਬ ਦੇ ਲੋਕ ਦੇਖ ਰਹੇ ਹਨ ਕਿ ਗੁੰਡਾਗਰਦੀ ਕੌਣ ਕਰ ਰਿਹਾ ਹੈ। ਪੰਜਾਬ ਦੇ ਲੋਕ ਪੰਚਾਇਤੀ ਚੋਣਾਂ ਵਿੱਚ ਅਜਿਹੀਆਂ ਗੁੰਡਾ ਤਾਕਤਾਂ ਤੋਂ ਬਦਲਾ ਲੈਣਗੇ। ਵੋਟਾਂ ਰਾਹੀਂ ਬਦਲਾ ਲਵਾਂਗੇ। ਅਸੀਂ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਅਤੇ ਇਹ ਵੀ ਕਿਹਾ ਕਿ ਚੋਣਾਂ ਨਿਰਪੱਖ ਹੋਣੀਆਂ ਚਾਹੀਦੀਆਂ ਹਨ ਅਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਅਸੀਂ ਇੱਕ ਵਾਰ ਫਿਰ ਕਹਾਂਗੇ ਕਿ ਤੁਸੀਂ ਨਾ ਤਾਂ ਕਿਸੇ ਨੂੰ ਚੋਣ ਲੜਨ ਤੋਂ ਰੋਕਿਆ ਅਤੇ ਨਾ ਹੀ ਕਿਸੇ ਨੂੰ ਫਾਰਮ ਭਰਨ ਤੋਂ ਰੋਕਿਆ, ਅਸੀਂ ਨਿਰਪੱਖ ਚੋਣਾਂ ਚਾਹੁੰਦੇ ਹਾਂ। ਉਹ ਵਿਰੋਧੀ ਪਾਰਟੀਆਂ ਦੀ ਨਿੰਦਾ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਅਜਿਹੀ ਗੁੰਡਾਗਰਦੀ ਨਹੀਂ ਕਰਨੀ ਚਾਹੀਦੀ, ਇਹ ਲੋਕਤੰਤਰ ਲਈ ਠੀਕ ਨਹੀਂ ਹੈ।