ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੇ ਅੱਜ ਲੁਧਿਆਣਾ 'ਚ ਪ੍ਰੈਸ ਕਾਨਫਰੰਸ ਦੌਰਾਨ ਜਿੱਥੇ ਵਿਰੋਧੀ ਪਾਰਟੀਆਂ ਤੇ ਵੱਡੇ ਸਵਾਲ ਚੁੱਕੇ ਨੇ ਤਾਂ ਉੱਥੇ ਹੀ ਬਿਕਰਮ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਵਿਧਾਇਕ ਦੀ ਆਡੀਓ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਰਵਨੀਤ ਬਿੱਟੂ ਨੂੰ ਜਿਤਾਉਣ ਦੀ ਗੱਲ ਕਹੀ ਜਾ ਰਹੀ ਹੈ ਅਤੇ ਫਿਕਸ ਮੈਚ ਦੀ ਵੀ ਗੱਲ ਕਹੀ ਜਾ ਰਹੀ ਹੈ। ਇਹ ਹੀ ਨਹੀਂ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਦੋਸਤੀ ਹੈ ਕਿਹਾ ਕਿ ਬੱਸਾਂ ਦੀਆਂ ਬਾਡੀਆਂ ਦਾ ਜ਼ਿਕਰ ਕੀਤਾ ਜਾਂਦਾ ਹੈ ਨਾ ਕਿ ਜਾਂਚ ਦਾ। ਉਨ੍ਹਾਂ ਇਹ ਵੀ ਕਿਹਾ ਕਿ ਕਈ ਵਾਰ ਮੁੱਖ ਮੰਤਰੀ ਵੀ ਇਸ ਦਾ ਜ਼ਿਕਰ ਕਰ ਚੁੱਕੇ ਨੇ ਪਰ ਹਾਲੇ ਤੱਕ ਕੋਈ ਵੀ ਕਾਰਵਾਈ ਅਮਲ 'ਚ ਨਹੀਂ ਲਿਆਂਦੀ ਗਈ।
ਗੁਜਰਾਤ ਦੇ ਜਰੀਏ ਵਪਾਰ ਕੀਤਾ : ਬਿਕਰਮ ਮਜੀਠੀਆ ਨੇ ਜ਼ਿਕਰ ਕੀਤਾ ਕਿ ਜਿੱਥੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਪਾਰ ਨੂੰ ਪਾਕਿਸਤਾਨ ਦੇ ਨਾਲ ਜੋੜਨ ਤੇ ਕੋਈ ਯਤਨ ਨਹੀਂ ਕੀਤਾ ਜਾ ਰਿਹਾ। ਇਸ ਦੇ ਬਾਵਜੂਦ ਗੁਜਰਾਤ ਦੇ ਜਰੀਏ ਵਪਾਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਨੂੰ ਅਣਦੇਖਾ ਕੀਤਾ ਗਿਆ। ਮਜੀਠੀਆ ਨੇ 1971 ਦੌਰਾਨ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਨੂੰ ਲੈ ਕੇ ਪ੍ਰਧਾਨ ਮੰਤਰੀ ਵੱਲੋਂ ਦਿੱਤੀ ਬਿਆਨਬਾਜ਼ੀ ਨੂੰ ਲੈ ਕੇ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹਾਲੇ ਵੀ ਕਈ ਗੁਰਦੁਆਰੇ ਜਿਵੇਂ ਕਿ ਮੰਗੂਮੱਠ ਸਮੇਤ ਗੁਰਦੁਆਰੇ ਸਾਹਿਬ ਨੇ ਉੱਥੇ ਪ੍ਰਧਾਨ ਮੰਤਰੀ ਆਪਣਾ ਸਟੈਂਡ ਕਿਉਂ ਨਹੀਂ ਸਪੱਸ਼ਟ ਕਰ ਪਾ ਰਹੇ। ਅਗਨੀਵੀਰ ਯੋਜਨਾ ਨੂੰ ਲੈ ਕੇ ਵੀ ਉਨ੍ਹਾਂ ਭਾਜਪਾ ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਜਿੱਥੇ ਦੇਸ਼ ਦੇ ਜਵਾਨਾਂ ਦਾ ਨੁਕਸਾਨ ਹੋਇਆ ਤਾਂ ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਵੀ ਇੱਕ ਦੇਸ਼ ਦੇ ਜਵਾਨ ਰਹਿ ਚੁੱਕੇ ਨੇ ਤਾਂ ਉਹਨਾਂ ਨੂੰ ਵੀ ਇਸ ਬਾਰੇ ਗੱਲ ਕਰਨੀ ਚਾਹੀਦੀ। ਇਹੀ ਨਹੀਂ ਮਜੀਠੀਆ ਕੋਲੋਂ ਆਦੇਸ਼ ਪ੍ਰਤਾਪ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦੇ ਪੁੱਛੇ ਸਵਾਲ ਤੇ ਵੀ ਉਨ੍ਹਾਂ ਬੋਲਦੇ ਹੋਏ ਕਿਹਾ ਕਿ ਇਹ ਘਰੇਲੂ ਮਾਮਲਾ ਹੈ ਅਤੇ ਇਸ ਵਿੱਚ ਉਹ ਕੋਈ ਵੀ ਕਿੰਤੂ-ਪ੍ਰੰਤੂ ਨਹੀਂ ਕਰਨਗੇ।
ਪੰਜਾਬ ਦੀ ਸਰਕਾਰ ਘੁਟਾਲਿਆਂ ਨਾਲ ਚੱਲ ਰਹੀ ਹੈ: ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸਿਕੰਦਰ ਸਿੰਘ ਮਲੂਕਾ ਤੇ ਵੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਿੱਚ ਬੱਚਿਆਂ ਨੇ ਫੈਸਲਾ ਲਿਆ ਹੈ ਅਤੇ ਉਹ ਪਾਰਟੀ ਦੇ ਨਾਲ ਹੀ ਹਨ। ਮਜੀਠਾ ਹਲਕੇ ਵਿੱਚ ਮੁੱਖ ਮੰਤਰੀ ਦੇ ਹੋਏ ਰੋਡ ਸ਼ੋਅ ਨੂੰ ਲੈ ਕੇ ਵੀ ਮਜੀਠੀਆ ਨੇ ਸਵਾਲ ਚੁੱਕੇ ਅਤੇ ਕਿਹਾ ਕਿ ਉੱਥੇ ਦੇ ਦੁਕਾਨਦਾਰ ਕਾਫੀ ਪਰੇਸ਼ਾਨ ਰਹੇ ਹਨ ਅਤੇ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦੇ ਨੇ ਜਿਨ੍ਹਾਂ ਨੇ ਉਨ੍ਹਾਂ ਦੇ ਇਸ ਰੋਡ ਸ਼ੋਅ ਵਿੱਚ ਹਿੱਸਾ ਨਹੀਂ ਲਿਆ। ਉੱਧਰ ਸ਼ਰਾਬ ਘੁਟਾਲਾ ਮਾਮਲੇ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਘੁਟਾਲਿਆਂ ਨਾਲ ਚੱਲ ਰਹੀ ਹੈ। ਉੱਧਰ ਬਿਕਰਮ ਮਜੀਠੀਆ ਤੇ ਮੁੱਖ ਮੰਤਰੀ ਦੀ ਕਾਰਵਾਈ ਨੂੰ ਲੈ ਕੇ ਕੁਝ ਸਵਾਲ ਤੇ ਵੀ ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਵਿੱਚ ਹਿੰਮਤ ਹੈ ਤਾਂ ਮੈਨੂੰ ਅੰਦਰ ਕਰ ਕੇ ਵਿਖਾਉਣ। ਉਨ੍ਹਾਂ ਇਹ ਵੀ ਕਿਹਾ ਕਿ ਉਹ ਡਰਨ ਵਾਲੇ ਨਹੀਂ, ਹਾਲਾਂਕਿ ਉਨ੍ਹਾਂ ਆਮ ਆਦਮੀ ਪਾਰਟੀ ਸਮੇਤ ਕਾਂਗਰਸ ਦਾ ਫਿਕਸ ਮੈਥ ਦੱਸਿਆ ਹੈ ਅਤੇ ਕਿਹਾ ਕਿ ਇੱਕ ਪਾਸੇ ਰਾਹੁਲ ਗਾਂਧੀ ਝਾੜੂ ਨੂੰ ਵੋਟ ਪਾਉਂਦੇ ਨੇ ਤਾਂ ਦੂਸਰੇ ਪਾਸੇ ਅਰਵਿੰਦ ਕੇਜਰੀਵਾਲ ਪੰਜੇ ਨੂੰ ਵੋਟ ਪਾਉਂਦੇ ਨੇ। ਕਿਹਾ ਕਿ ਇੱਥੋਂ ਸਾਫ ਹੁੰਦਾ ਹੈ ਕਿ ਉਹਨਾਂ ਦੀ ਦੋਹਰੀ ਨੀਤੀ ਹੈ
- ਕੇਜਰੀਵਾਲ ਤੇ ਭਗਵੰਤ ਮਾਨ ਦੇ ਰੋਡ ਸ਼ੋਅ ਤੋਂ ਪਹਿਲਾਂ ਹੀ ਸੰਘਰਸ਼ਸ਼ੀਲ ਜੱਥੇਬੰਦੀਆਂ ਦੇ ਆਗੂਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ - Kejriwal Bhagwant Mann road show
- ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ - Sri akal takhat sahib
- ਪਿੰਡ ਸਭਰਾਂ 'ਚ 500 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਦੋ ਧਿਰਾਂ ਆਪਸ ਵਿੱਚ ਭਿੜੀਆਂ - fight between two parties