ਬਰਨਾਲਾ: ਸਿਹਤ ਵਿਭਾਗ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਜੁਲਾਈ ਮਹੀਨਾ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਮਹੀਨੇ ਵਜੋਂ ਮਨਾਇਆ ਜਾ ਰਿਹਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾਕਟਰ ਹਰਿੰਦਰ ਸ਼ਰਮਾ ਵੱਲੋਂ ਕੀਤਾ ਗਿਆ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਡੇਂਗੂ ਤੋਂ ਬਚਾਅ ਲਈ ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਡੇਂਗੂ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ 'ਤੇ ਦਿਨ ਵੇਲੇ ਕੱਟਦਾ ਹੈ। ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ, ਦੁਕਾਨਾਂ , ਵਰਕਸਾਪਾਂ 'ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ , ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦਿ ਥਾਵਾਂ 'ਤੇ ਜ਼ਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।
ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਸੁਪਰਵਾਇਜਰ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ, ਮਾਸ ਪੇਸੀਆਂ 'ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ 'ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ। ਬਰਨਾਲਾ ਸ਼ਹਿਰ 'ਚ ਸਿਹਤ ਕਰਮਚਾਰੀ ਗਣੇਸ਼ ਦੱਤ, ਜਸਵਿੰਦਰ ਸਿੰਘ, ਗੁਰਮੀਤ ਸਿੰਘ , ਗੁਰਸੇਵਕ ਸਿੰਘ ਅਤੇ ਗੁਲਾਬ ਸਿੰਘ ਇਨਸੈਕਟ ਕੁਲੈਕਟਰ ਵੱਲੋਂ ਟੀਮਾਂ ਬਣਾ ਕੇ ਡੇਂਗੂ ਦਾ ਲਾਰਵਾ ਨਸ਼ਟ ਕਰਵਾਇਆ ਜਾ ਰਿਹਾ ਹੈ ਅਤੇ ਬਚਾਅ ਲਈ ਜਾਗਰੂਕਤਾ ਪੈਂਫਲੈਟ ਵੰਡੇ ਜਾ ਰਹੇ ਹਨ।
- ਬਰਨਾਲਾ ਸ਼ਹਿਰ 'ਚ ਹਾਈਟੈੱਕ ਚੋਰਾਂ ਨੇ ਦੁਕਾਨ ਨੂੰ ਬਣਇਆ ਨਿਸ਼ਾਨਾ, ਲੱਖਾਂ ਰੁਪਏ ਕੀਤੇ ਚੋਰੀ, ਸੀਸੀਟੀਵੀ ਦਾ ਡੀਵੀਆਰ ਵੀ ਲੈ ਗਏ ਨਾਲ - Theft Lakhs of rupees
- ਅੰਮ੍ਰਿਤਸਰ ਦੇ ਨਿੱਜੀ ਹੋਟਲ ਤੋਂ 6 ਦੇ ਕਰੀਬ ਗੈਂਗਸਟਰ ਗ੍ਰਿਫ਼ਤਾਰ, ਗੋਲਡੀ ਬਰਾੜ ਦੇ ਜੀਜੇ ਨੂੰ ਵੀ ਮਾਮਲੇ 'ਚ ਕੀਤਾ ਗਿਆ ਨਾਮਜ਼ਦ - Amritsar police action
- ਬਠਿੰਡਾ 'ਚ ਮਨੀ ਐਕਸਚੇਂਜਰ ਤੋਂ ਹਥਿਆਰਾਂ ਦੀ ਨੋਕ 'ਤੇ ਲੁੱਟ, ਸੀਸੀਟੀਵੀ 'ਚ ਕੈਦ ਹੋਏ ਲੁਟੇਰੇ - Robbery from money exchanger
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਅਤੇ ਸ਼ਿਵਾਨੀ ਅਰੋੜਾ ਬਲਾਕ ਐਕਸਟੈਨਸਨ ਐਜੂਕੇਟਰ ਨੇ ਦੱਸਿਆ ਕਿ ਹਰ ਸ਼ੁੱਕਰਵਾਰ ਨੂੰ ਖੁਸ਼ਕ ਦਿਨ ( ਡਰਾਈ ਡੇ ਫਰਾਈ ਡੇ) ਪਾਣੀ ਖੜਨ ਵਾਲੀਆਂ ਥਾਵਾਂ ਨੂੰ ਸੁਕਾ ਕੇ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ ਅਤੇ ਗਰੁੱਪ ਮੀਟਿੰਗਾਂ, ਪ੍ਰੈਸ ਕਵਰੇਜ ਅਤੇ ਪੈਂਫਲੈਟ ,ਪੋਸਟਰ ਵੰਡ ਕੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।