ETV Bharat / state

ਜੰਡਿਆਲਾ ਦੇ ਵਿੱਚ ਰੱਖੀ ਰੈਲੀ ਦੌਰਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਰੋਧੀ ਧਿਰਾਂ ਦੇ ਉੱਤੇ ਤਿੱਖੇ ਸ਼ਬਦੀ ਹਮਲੇ - Lok Sabha Elections 2024 - LOK SABHA ELECTIONS 2024

Lok Sabha Elections 2024: ਪੰਜਾਬ ਦੀਆਂ ਪੰਥਕ ਸੀਟਾਂ ਦੇ ਵਿੱਚੋਂ ਇੱਕ ਗਿਣੀ ਜਾਂਦੀ ਖਡੂਰ ਸਾਹਿਬ ਸੀਟ ਤੇ ਚੋਣ ਅਖਾੜਾ ਕਾਫੀ ਭਖਿਆ ਹੋਇਆ ਨਜ਼ਰ ਆ ਰਿਹਾ ਹੈ। ਇਸ ਦੌਰਾਨ ਜਿੱਥੇ ਬੀਤੇ ਦੇਣੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਵਿੱਚ ਐਨਐਸਏ ਤਹਿਤ ਬੰਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ। ਪੜ੍ਹੋ ਪੂਰੀ ਖਬਰ...

Lok Sabha Elections 2024
ਵਿਰੋਧੀ ਧਿਰਾਂ ਦੇ ਉੱਤੇ ਤਿੱਖੇ ਸ਼ਬਦੀ ਹਮਲੇ (Etv Bharat Amritsar)
author img

By ETV Bharat Punjabi Team

Published : May 15, 2024, 11:14 PM IST

ਵਿਰੋਧੀ ਧਿਰਾਂ ਦੇ ਉੱਤੇ ਤਿੱਖੇ ਸ਼ਬਦੀ ਹਮਲੇ (Etv Bharat Amritsar)

ਅੰਮ੍ਰਿਤਸਰ: ਲੋਕ ਸਭਾ ਚੋਣਾਂ 2024 ਦੇ ਵਿੱਚ ਪੰਜਾਬ ਦੀਆਂ ਪੰਥਕ ਸੀਟਾਂ ਦੇ ਵਿੱਚੋਂ ਇੱਕ ਗਿਣੀ ਜਾਂਦੀ ਖਡੂਰ ਸਾਹਿਬ ਸੀਟ ਤੇ ਚੋਣ ਅਖਾੜਾ ਕਾਫੀ ਭਖਿਆ ਹੋਇਆ ਨਜ਼ਰ ਆ ਰਿਹਾ ਹੈ। ਇਸ ਦੌਰਾਨ ਜਿੱਥੇ ਬੀਤੇ ਦੇਣੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਵਿੱਚ ਐਨਐਸਏ ਤਹਿਤ ਬੰਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ। ਉਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਦਰਮਿਆਨ ਸ਼ਬਦੀ ਸਵਾਲ ਜਵਾਬ ਲਗਾਤਾਰ ਸਾਹਮਣੇ ਆ ਰਹੇ ਹਨ।

ਵਿਰੋਧੀ ਧਿਰਾਂ ਦੇ ਉੱਤੇ ਤਿੱਖੇ ਸ਼ਬਦੀ ਹਮਲੇ : ਅੱਜ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੇ ਲਈ ਵੱਖ-ਵੱਖ ਹਲਕਿਆਂ ਦੇ ਵਿੱਚ ਪੁੱਜ ਰਹੇ ਹਨ। ਇਸ ਲੜੀ ਦੇ ਤਹਿਤ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਅਤੇ ਉਸ ਤੋਂ ਬਾਅਦ ਵਿਧਾਨ ਸਭਾ ਹਲਕਾ ਜੰਡਿਆਲਾ ਦੇ ਵਿੱਚ ਰੱਖੀ ਰੈਲੀ ਦੌਰਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਰੋਧੀ ਧਿਰਾਂ ਦੇ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਇਸ ਸੀਟ ਦੇ ਬਤੌਰ ਆਜ਼ਾਦ ਉਮੀਦਵਾਰ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਉਨ੍ਹਾਂ ਵੱਲੋਂ ਕਾਫੀ ਟਿੱਪਣੀਆਂ ਕੀਤੀਆਂ ਗਈਆਂ ਹਨ।

103 ਸਾਲ ਪੁਰਾਣੀ ਤੁਹਾਡੀ ਪਾਰਟੀ ਪੰਥਕ : ਸਟੇਜ ਤੋਂ ਸੰਬੋਧਨ ਦੌਰਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਜਹਾਜ ਤੋਂ ਉੱਤਰ ਕੇ ਜੀਨਾ-ਸੀਨਾ ਪਾਉਣ ਵਾਲਾ ਮੁੰਡਾ ਅੰਮ੍ਰਿਤ ਛੱਕ ਕੇ ਚੋਲਾ ਪਾ ਲਵੇ ਕੀ ਉਹ ਪੰਥਕ ਹੈ ਜਾਂ ਫਿਰ 103 ਸਾਲ ਪੁਰਾਣੀ ਤੁਹਾਡੀ ਪਾਰਟੀ ਪੰਥਕ ਹੈ ਇਹ ਲੋਕਾਂ ਨੂੰ ਸੋਚਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਨੂੰ ਛੁਡਵਾਉਣ ਦੀ ਲੜਾਈ ਲੜ ਰਿਹਾ ਹੈ ਅਤੇ ਅੱਜ ਵੀ ਅਸੀਂ ਇਸੇ ਮੁੱਦੇ ਦੇ ਉੱਤੇ ਚੋਣ ਲੜ ਰਹੇ ਹਾਂ ਉਨ੍ਹਾਂ ਵੱਖ-ਵੱਖ ਬੰਦੀ ਸਿੰਘਾਂ ਦੇ ਨਾਮ ਅਤੇ ਸਜ਼ਾਵਾਂ ਦੇ ਸਾਲ ਸਾਂਝੇ ਕਰਦਿਆਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਸਮੁੱਚੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਦੀ ਕੋਸ਼ਿਸ਼ ਵਿੱਚ ਲੱਗਾ ਹੋਇਆ ਹੈ। ਜਿਨ੍ਹਾਂ ਵੱਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਗਈਆਂ ਹਨ, ਪਰ ਅੱਜ ਵੀ ਉਹ ਜੇਲ੍ਹਾਂ ਦੇ ਅੰਦਰ ਬੰਦ ਹਨ।

ਪ੍ਰਕਾਸ਼ ਸਿੰਘ ਬਾਦਲ ਨੇ 16 ਸਾਲ ਜੇਲ੍ਹ ਕੱਟੀ: ਉਨ੍ਹਾਂ ਕਿਹਾ ਕਿ ਇੱਕ ਸਾਲ ਜੇਲ੍ਹ ਦੀ ਗਰਮੀ ਬਰਦਾਸ਼ਤ ਨਾ ਕਰਨ ਵਾਲਾ ਪੰਥ ਦੀ ਕੀ ਅਗਵਾਈ ਕਰੂਗਾ, ਜਦੋਂ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 16 ਸਾਲ ਜੇਲ੍ਹ ਕੱਟੀ ਸੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਜੇਲ੍ਹ ਦੇ ਵਿੱਚ ਸਨ ਤਾਂ ਮੈਂ ਜਾਂ ਮੇਰੀ ਮਾਤਾ ਨੇ ਧਰਨੇ ਨਹੀਂ ਲਗਾਏ ਕਿ ਉਨ੍ਹਾਂ ਨੂੰ ਛੱਡੋ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਜਦੋਂ ਸਰਕਾਰ ਐਨਐਸਏ ਲਗਾ-ਲਗਾ ਨੌਜਵਾਨਾਂ ਨੂੰ ਅੰਦਰ ਭੇਜ ਰਹੀ ਸੀ। ਉਹ ਅੱਗੇ ਲੱਗ ਕੇ ਭੱਜਦੇ ਨਹੀਂ ਜਾਂ ਕਦੇ ਕਿਤੇ ਘਰ ਲੁਕਜਾ ਅਤੇ ਬਚਦੇ ਰਹਿਣਾ।

ਤਿੱਖੇ ਸ਼ਬਦੀ ਹਮਲੇ: ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਪਾਲ ਸਿੰਘ ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਰੱਖਿਆ ਦੇ ਲਈ ਅਸੀਂ ਅੱਗੇ ਹੁੰਦੇ ਹਾਂ ਜਦੋਂ ਕਿ ਇੱਥੇ ਆਪਣੇ ਬੰਦੇ ਛੁਡਵਾਉਣ ਦੇ ਲਈ ਗੁਰੂ ਸਾਹਿਬ ਦੇ ਸਰੂਪ ਨੂੰ ਥਾਣੇ ਲੈ ਗਏ। ਪਿੱਛੇ-ਪਿੱਛੇ ਤੁਸੀ ਜਾਓ ਕਿਉਂਕਿ ਪਤਾ ਸੀ ਤੇ ਗੁਰੂ ਸਾਹਿਬ ਦੇ ਹਜੂਰੀ ਦੇ ਵਿੱਚ ਕੋਈ ਲਾਠੀ ਚਾਰਜ ਨਹੀਂ ਹੋਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.