ETV Bharat / state

ਪੰਜ ਦਿਨਾਂ ਦਾ ਰਿਮਾਂਡ ਖ਼ਤਮ; ਅੱਜ ਮੁੜ ਅਦਾਲਤ 'ਚ ED ਵਲੋਂ ਪੇਸ਼ ਕੀਤਾ ਜਾਵੇਗਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ - Bharat Bhushan ashu - BHARAT BHUSHAN ASHU

Bharat Bhushan Ashu Update : ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਵਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਅਦਾਲਤ 'ਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਅੱਜ ਮੁੜ ਅਦਾਲਤ 'ਚ ਈਡੀ ਵਲੋਂ ਉਨ੍ਹਾਂ ਨੂੰ ਪੇਸ਼ ਕੀਤਾ ਜਾਵੇਗਾ।

Bharat Bhushan Ashu Update
ਭਾਰਤ ਭੂਸ਼ਣ ਆਸ਼ੂ (ETV BHARAT)
author img

By ETV Bharat Punjabi Team

Published : Aug 7, 2024, 10:24 AM IST

ਜਲੰਧਰ/ਚੰਡੀਗੜ੍ਹ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਈਡੀ ਨੇ ਵੀਰਵਾਰ 1 ਅਗਸਤ ਨੂੰ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਜਿਥੇ ਦੇਰ ਸ਼ਾਮ ਈਡੀ ਅਧਿਕਾਰੀਆਂ ਨੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਉਨ੍ਹਾਂ ਦੀ ਵਧੀ ਹੋਈ ਦੌਲਤ ਅਤੇ ਵਿਦੇਸ਼ਾਂ 'ਚ ਲੈਣ-ਦੇਣ ਬਾਰੇ ਪੁੱਛਗਿੱਛ ਕੀਤੀ ਸੀ। ਇਸ ਦੇ ਚੱਲਦੇ ਈਡੀ ਨੇ ਆਸ਼ੂ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨ ਦਾ ਰਿਮਾਂਡ ਲਿਆ ਸੀ।

ਜਾਇਦਾਦ ਅਤੇ ਵਿਦੇਸ਼ੀ ਲੈਣ-ਦੇਣ 'ਤੇ ਨਜ਼ਰ: ਇਸ ਦੇ ਚੱਲਦੇ ਰਿਮਾਂਡ ਖ਼ਤਮ ਹੋਣ ਕਾਰਨ ਅੱਜ ਫਿਰ ਭਾਰਤ ਭੂਸ਼ਣ ਆਸ਼ੂ ਨੂੰ ਸੰਵਿਧਾਨ ਚੌਕ ਨੇੜੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਕਿ ਆਸ਼ੂ ਈਡੀ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਈਡੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਦੇ ਮੰਤਰੀ ਰਹਿੰਦਿਆਂ ਵਧੀ ਜਾਇਦਾਦ ਦੀ ਜਾਂਚ ਕਰ ਰਹੀ ਹੈ। ਈਡੀ ਨੇ ਕਈ ਵਿਦੇਸ਼ੀ ਲੈਣ-ਦੇਣ ਦਾ ਵੀ ਪਤਾ ਲਗਾਇਆ ਹੈ। ਈਡੀ ਦੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਭਾਰਤ ਭੂਸ਼ਣ ਆਸ਼ੂ ਨੇ ਕਈ ਫਰਜ਼ੀ ਸੰਸਥਾਵਾਂ ਰਾਹੀਂ ਅਪਰਾਧ ਦੀ ਕਮਾਈ (ਪੀਓਸੀ) ਨੂੰ ਚਿੱਟਾ ਕੀਤਾ ਅਤੇ ਆਪਣੇ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਨਾਮ 'ਤੇ ਜਾਇਦਾਦਾਂ ਖਰੀਦੀਆਂ।

ਰਡਾਰ 'ਤੇ ਆਸ਼ੂ ਦੇ ਕਰੀਬੀ: ਈਡੀ ਨੇ ਹੁਣ ਆਸ਼ੂ ਦੇ ਕਰੀਬੀ ਦੋਸਤਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਤੈਅ ਹੈ ਕਿ ਆਸ਼ੂ ਦੇ ਕਰੀਬੀਆਂ 'ਤੇ ਵੀ ਕਾਰਵਾਈ ਕੀਤੀ ਜਾਵੇਗੀ। ਈਡੀ ਨੇ ਉਨ੍ਹਾਂ ਦੇ ਕਈ ਕਰੀਬੀ ਲੋਕਾਂ ਦੇ ਖਾਤਿਆਂ ਦੀ ਤਲਾਸ਼ੀ ਲਈ ਹੈ। ਬਾਕੀ ਰਹਿੰਦੇ ਕੁਝ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਇਸ ਦੌਰਾਨ ਈਡੀ ਨੇ ਆਸ਼ੂ ਅਤੇ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਵਿਦੇਸ਼ੀ ਲੈਣ-ਦੇਣ ਦਾ ਵੀ ਪਤਾ ਲਗਾਇਆ ਹੈ। ਜਿਸ ਕਾਰਨ ਆਸ਼ੂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ।

ਸੂਬੇ 'ਚ 24 ਥਾਵਾਂ 'ਤੇ ਛਾਪੇਮਾਰੀ: ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਤੋਂ ਪਹਿਲਾਂ ਈਡੀ ਨੇ ਪੰਜਾਬ ਟੈਂਡਰ ਘੁਟਾਲੇ ਨੂੰ ਲੈਕੇ 24 ਅਗਸਤ 2023, 04 ਸਤੰਬਰ 2023 ਅਤੇ 06 ਸਤੰਬਰ 2023 ਨੂੰ ਭਾਰਤ ਭੂਸ਼ਣ ਆਸ਼ੂ ਅਤੇ ਉਨ੍ਹਾਂ ਦੇ ਸਾਥੀਆਂ ਦੇ ਰਿਹਾਇਸ਼ੀ ਸਥਾਨਾਂ 'ਤੇ ਲੁਧਿਆਣਾ, ਮੋਹਾਲੀ, ਨਵਾਂਸ਼ਹਿਰ ਅਤੇ ਚੰਡੀਗੜ੍ਹ (ਪੰਜਾਬ) ਵਿੱਚ 24 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਤਲਾਸ਼ੀ ਮੁਹਿੰਮ ਦੌਰਾਨ ਨਕਦੀ ਜ਼ਬਤ ਕੀਤੀ ਗਈ ਅਤੇ ਬੈਂਕ ਖਾਤਿਆਂ 'ਚ ਪਈ ਰਕਮ ਨੂੰ ਫਰੀਜ਼ ਕਰ ਦਿੱਤਾ ਗਿਆ ਸੀ। ਕੁੱਲ ਜਾਇਦਾਦ, ਸੋਨੇ ਦੇ ਗਹਿਣੇ ਅਤੇ ਸੋਨੇ ਦੇ ਸਿੱਕੇ ਫਰੀਜ਼ ਕੀਤੇ ਗਏ ਸਨ। ਇਸ ਮਾਮਲੇ 'ਚ ਜ਼ਬਤ ਅਤੇ ਫਰੀਜ਼ ਸਮੇਤ ਜ਼ਬਤੀਆਂ ਦੀ ਕੁੱਲ ਕੀਮਤ 8.46 ਕਰੋੜ ਰੁਪਏ ਤੋਂ ਵੱਧ ਸੀ।

ਜਾਣੋ ਕੀ ਹੈ ਟੈਂਡਰ ਘੁਟਾਲਾ: ਲੇਬਰ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ਵਿੱਚ ਮਾਲ ਪਹੁੰਚਾਉਂਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਗਲਤ ਵਾਹਨਾਂ ਦੇ ਨੰਬਰ ਲਿਖਵਾ ਦਿੱਤੇ ਸਨ। ਜਾਂਚ ਤੋਂ ਪਤਾ ਲੱਗਾ ਕਿ ਜੋ ਨੰਬਰ ਲਿਖੇ ਹੋਏ ਸਨ, ਉਹ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਲਿਜਾਣ ਲਈ ਯੋਗ ਨਹੀਂ ਹਨ। ਇਸ ਮਾਮਲੇ ਵਿਚ ਕਰੀਬ ਦੋ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਕੁਝ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਸਨ। ਹੁਣ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਸ਼ੂ 'ਤੇ ਟੈਂਡਰਿੰਗ 'ਚ 2 ਹਜ਼ਾਰ ਕਰੋੜ ਰੁਪਏ ਦੇ ਘਪਲੇ ਦਾ ਵੀ ਦੋਸ਼ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.