ਅੰਮ੍ਰਿਤਸਰ: ਸ਼ਰਾਬ ਕਾਰੋਬਾਰੀ ਅਤੇ ਕਾਂਗਰਸੀ ਆਗੂ ਪੱਪੂ ਜੈਂਤੀਪੁਰ ਅਤੇ ਉਸ ਦੇ ਸਾਥੀ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ ਤੜਕਸਾਰ ਹੋਈ। ਆਮਦਨ ਕਰ ਅਧਿਕਾਰੀ ਸਵੇਰੇ ਪੰਜ ਵਜੇ ਛਾਪੇਮਾਰੀ ਕਰਨ ਲਈ ਪਹੁੰਚੇ। ਅਧਿਕਾਰੀ ਕੁਝ ਘੰਟਿਆਂ ਦੀ ਜਾਂਚ ਅਤੇ ਤਲਾਸ਼ੀ ਤੋਂ ਬਾਅਦ ਵਾਪਸ ਪਰਤ ਗਏ। ਆਮਦਨ ਕਰ ਅਧਿਕਾਰੀਆਂ ਨੇ ਮੀਡੀਆ ਨਾਲ ਗੱਲ ਨਹੀਂ ਕੀਤੀ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਪੱਪੂ ਜੈਂਤੀਪੁਰ ਦੇ ਕਰੀਬ 20 ਸਾਥੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ। ਅਜਿਹਾ ਅੰਮ੍ਰਿਤਸਰ ਅਤੇ ਬਟਾਲਾ ਵਿੱਚ ਕੀਤਾ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਗੱਲ ਸਾਹਮਣੇ ਆਈ ਹੈ ਕਿ ਜਿਹੜੀ ਟੀਮ ਆਈ ਸੀ, ਉਸ ਦੇ ਹੱਥਾਂ ਵਿੱਚ ਬਹੁਤ ਸਾਰੇ ਦਸਤਾਵੇਜ਼ ਸਨ।
ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ: ਅੰਮ੍ਰਿਤਸਰ ਤੋਂ ਇਲਾਵਾ ਬਟਾਲਾ ਵਿੱਚ ਅੱਜ ਤੜਕੇ ਈਡੀ ਨੇ ਕਾਂਗਰਸੀ ਮੇਅਰ ਦੇ ਘਰ ਛਾਪਾ ਮਾਰਿਆ। ਇਹ ਛਾਪੇਮਾਰੀ ਉਸ ਦੇ ਘਰ ਦੇ ਨਾਲ-ਨਾਲ ਉਸ ਦੇ ਨਜ਼ਦੀਕੀਆਂ ਦੇ ਘਰ ਵੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਵਿਭਾਗ ਦੀਆਂ ਟੀਮਾਂ ਅੱਜ ਸਵੇਰੇ ਪੰਜਾਬ ਵਿੱਚ ਕੁੱਲ ਤਿੰਨ ਥਾਵਾਂ ’ਤੇ ਪਹੁੰਚੀਆਂ। ਫਿਲਹਾਲ ਤਿੰਨੋਂ ਥਾਵਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਘਰ ਦੇ ਕਿਸੇ ਵੀ ਮੈਂਬਰ ਨੂੰ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ।
- ਕਾਂਗਰਸ ਉਮੀਦਵਾਰ ਅਮਰਜੀਤ ਕੌਰ ਹੱਕ 'ਚ ਪ੍ਰਚਾਰ ਕਰਨ ਪਹੁੰਚੇ ਤੇਲੰਗਾਨਾ ਦੇ ਉਪ ਮੁੱਖ ਮੰਤਰੀ, ਮੁੱਖ ਮੰਤਰੀ ਤੇ ਰਾਜਸਥਾਨ ਦੇ MP - Lok Sabha Elections 2024
- ਅੰਮ੍ਰਿਤਸਰ 'ਚ ਸੀਐੱਮ ਮਾਨ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਕਰਨਗੇ ਪ੍ਰਚਾਰ, ਸੁਪਰੀਮੋ ਕੇਜਰੀਵਾਲ ਦੇ ਪਹੁੰਚਣ ਦੀ ਵੀ ਉਮੀਦ - CM Mann CAMPAIGN IN AMRITSAR
- ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਅੱਜ ਪ੍ਰਚਾਰ ਲਈ ਪਹੁੰਚਣਗੇ ਅੰਮ੍ਰਿਤਸਰ, ਜਾਣੋ ਚੋਣ ਯਾਤਰਾ ਦਾ ਪੂਰਾ ਸ਼ਡਿਊਲ - Rahul Gandhi campaigning Amritsar
ਈਡੀ ਦੁਆਰਾ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ: ਜਾਣਕਾਰੀ ਅਨੁਸਾਰ ਗੁਰਦਾਸਪੁਰ ਵਿੱਚ ਅੱਜ ਸਵੇਰੇ ਈਡੀ ਦੀਆਂ ਗੱਡੀਆਂ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ ਦੇ ਘਰ ਪੁੱਜੀਆਂ। ਇਸ ਤੋਂ ਇਲਾਵਾ ਉਸ ਦੇ ਦੋ ਨਜ਼ਦੀਕੀ ਸਾਥੀਆਂ ਰਜਿੰਦਰ ਕੁਮਾਰ ਉਰਫ ਪੱਪੂ ਜੈਂਤੀਪੁਰੀਆ ਅਤੇ ਉਸ ਦੇ ਮੈਨੇਜਰ ਗੋਪੀ ਉੱਪਲ ਦੇ ਘਰ ਵੀ ਟੀਮਾਂ ਪਹੁੰਚ ਗਈਆਂ ਹਨ। ਇਹ ਛਾਪੇਮਾਰੀ ਕਿਸ ਸੰਦਰਭ ਵਿੱਚ ਕੀਤੀ ਗਈ ਹੈ, ਇਸ ਬਾਰੇ ਅਜੇ ਤੱਕ ਈਡੀ ਦੁਆਰਾ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।