ETV Bharat / state

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ, ਐਤਵਾਰ ਦੇ ਦਿਨ ED ਅਦਾਲਤ 'ਚ ਕੀਤਾ ਜਾਵੇਗਾ ਪੇਸ਼

Sadhu Singh Dharamsot ED Case Update: ਕਾਂਗਰਸ ਸਰਕਾਰ 'ਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਈਡੀ ਵਲੋਂ ਅੱਜ ਐਤਵਾਰ ਦੇ ਦਿਨ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਈਡੀ ਧਰਮਸੋਤ ਦਾ ਪੰਜ ਦਿਨ ਦਾ ਰਿਮਾਂਡ ਲੈ ਚੁੱਕੀ ਹੈ। ਜਾਣੋਂ ਸਾਰਾ ਮਾਮਲਾ:

Sadhu Singh Dharamsot
Sadhu Singh Dharamsot
author img

By ETV Bharat Punjabi Team

Published : Jan 21, 2024, 9:38 AM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦੋ ਦਿਨ ਦੇ ਰਿਮਾਂਡ ਤੋਂ ਬਾਅਦ ਐਤਵਾਰ ਨੂੰ ਈਡੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਾਂਗਰਸ ਦੇ ਰਾਜ ਦੌਰਾਨ ਜੰਗਲਾਤ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਘਪਲੇ ਵਿੱਚ ਇੱਕ ਠੇਕੇਦਾਰ ਦੀ ਡਾਇਰੀ ਨੇ ਸਾਬਕਾ ਮੰਤਰੀ ਤੋਂ ਬਾਅਦ ਕਈ ਹੋਰ ਆਗੂਆਂ ਤੇ ਅਧਿਕਾਰੀਆਂ ਦੀ ਨੀਂਦ ਉਡਾ ਦਿੱਤੀ ਹੈ। ਇਹ ਖੁਲਾਸਾ ਹੋਇਆ ਹੈ ਕਿ ਡਾਇਰੀ ਵਿਚ ਵਿਭਾਗ ਦੇ ਅਧਿਕਾਰੀਆਂ, ਲੀਡਰਾਂ ਅਤੇ ਉਨ੍ਹਾਂ ਲੋਕਾਂ ਦਾ ਜ਼ਿਕਰ ਹੈ, ਜਿਨ੍ਹਾਂ ਨੂੰ ਰਿਸ਼ਵਤ ਦੇ ਪੈਸੇ ਦਿੱਤੇ ਗਏ ਸਨ। ਇਸ ਡਾਇਰੀ ਦਾ ਜ਼ਿਕਰ ਵਿਜੀਲੈਂਸ ਬਿਊਰੋ ਨੇ ਆਪਣੇ ਕੇਸ ਵਿੱਚ ਕੀਤਾ ਸੀ। ਇਸ ਦੇ ਨਾਲ ਹੀ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ ਵੀ ਇਨ੍ਹਾਂ ਸਾਰੇ ਨੁਕਤਿਆਂ 'ਤੇ ਸਾਬਕਾ ਮੰਤਰੀ ਤੋਂ ਪੁੱਛਗਿੱਛ ਕਰ ਰਿਹਾ ਹੈ।

ਅੱਜ ਮੁੜ ਤੋਂ ਪੇਸ਼ ਕੀਤਾ ਜਾਵੇਗਾ ਧਰਮਸੋਤ: ਇਸ ਤੋਂ ਪਹਿਲਾਂ ਦੋ ਦਿਨ ਦੇ ਰਿਮਾਂਡ ਦੌਰਾਨ ਈਡੀ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਆਮਦਨ, ਜਾਇਦਾਦ ਅਤੇ ਬੈਂਕ ਖਾਤਿਆਂ ਦੀ ਵੀ ਜਾਂਚ ਕੀਤੀ ਹੈ। ਅੱਜ ਸਾਬਕਾ ਮੰਤਰੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਈ.ਡੀ ਦੀ ਕੋਸ਼ਿਸ਼ ਰਹੇਗੀ ਕਿ ਉਸ ਸਮੇਂ ਦੇ ਅਧਿਕਾਰੀਆਂ ਅਤੇ ਨੇਤਾਵਾਂ ਦੀ ਭੂਮਿਕਾ ਨੂੰ ਸਾਹਮਣੇ ਲਿਆਂਦਾ ਜਾਵੇ, ਤਾਂ ਜੋ ਅਦਾਲਤ ਵਿੱਚ ਕੇਸ ਦੀ ਨਿਯਮਤ ਸੁਣਵਾਈ ਹੋਵੇ ਤਾਂ ਇਹ ਕੇਸ ਕਮਜ਼ੋਰ ਨਾ ਹੋ ਜਾਵੇ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪੁੱਛਗਿੱਛ ਨੂੰ ਵੀ ਮਾਮਲੇ ਦਾ ਹਿੱਸਾ ਬਣਾਇਆ ਜਾ ਰਿਹਾ ਹੈ।

ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਦੱਸ ਦਈਏ ਕਿ ਈਡੀ ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਧਰਮਸੋਤ ਤੋਂ ਇਲਾਵਾ ਨਵੰਬਰ 2023 ਵਿਚ ਈਡੀ ਨੇ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰਾਂ 'ਤੇ ਛਾਪੇਮਾਰੀ ਵੀ ਕੀਤੀ ਸੀ।

ਧਰਮਸੋਤ ਦੇ ਨਜ਼ਦੀਕੀ ਸਹਿਯੋਗੀਆਂ 'ਤੇ ਕਾਰਵਾਈ: ਈਡੀ ਧਰਮਸੋਤ ਦੇ ਨਜ਼ਦੀਕੀ ਸਹਿਯੋਗੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਇੱਕ ਨਜ਼ਦੀਕੀ ਸਹਿਯੋਗੀ ਅਤੇ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਸਕਦੀ ਹੈ। ਈਡੀ ਨੇ ਹੁਣ ਤੱਕ ਧਰਮਸੋਤ ਨੂੰ 5 ਦਿਨਾਂ ਦੇ ਰਿਮਾਂਡ 'ਤੇ ਲਿਆ ਹੈ। ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਈਡੀ ਅੱਜ ਅਦਾਲਤ 'ਚ ਧਰਮਸੋਤ ਦਾ ਰਿਮਾਂਡ ਮੰਗੇਗੀ ਜਾਂ ਨਹੀਂ, ਅਦਾਲਤ 'ਚ ਉਨ੍ਹਾਂ ਵੱਲੋਂ ਕਿਹੜੀਆਂ ਨਵੀਆਂ ਦਲੀਲਾਂ ਦਿੱਤੀਆਂ ਜਾਣੀਆਂ ਹਨ।

ਵਿਜੀਲੈਂਸ ਤੋਂ ਬਾਅਦ ਈਡੀ ਦੀ ਜਾਂਚ: ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆਂ ਦਾ ਨਾਂ ਵੀ ਐਫਆਈਆਰ ਵਿੱਚ ਸ਼ਾਮਲ ਕੀਤਾ ਗਿਆ ਸੀ। ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਹਨ। ਪੰਜਾਬ ਵਿਜੀਲੈਂਸ ਦੇ ਰਾਡਾਰ 'ਤੇ ਆਉਣ ਤੋਂ ਬਾਅਦ ਈਡੀ ਦਾ ਧਿਆਨ ਧਰਮਸੋਤ ਅਤੇ ਗਿਲਜੀਆਂ ਵੱਲ ਖਿੱਚਿਆ ਗਿਆ ਸੀ। ਈਡੀ ਨੇ ਵਿਜੀਲੈਂਸ ਨੂੰ ਆਦੇਸ਼ ਭੇਜ ਕੇ ਜਾਂਚ ਨਾਲ ਸਬੰਧਤ ਦਸਤਾਵੇਜ਼ ਅਤੇ ਜਾਂਚ ਰਿਪੋਰਟਾਂ ਮੰਗੀਆਂ ਸਨ।

ਦੋ ਵਾਰ ਜੇਲ੍ਹ ਜਾ ਚੁੱਕੇ ਧਰਮਸੋਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਫਰਵਰੀ ਵਿੱਚ ਦੂਜੀ ਵਾਰ ਗ੍ਰਿਫਤਾਰ ਕੀਤਾ ਸੀ। ਸਾਲ 2022 'ਚ ਵੀ ਉਨ੍ਹਾਂ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। 89 ਦਿਨ ਜੇਲ੍ਹ ਵਿਚ ਰਹਿਣ ਤੋਂ ਬਾਅਦ ਸਤੰਬਰ 2022 ਵਿਚ ਉਹ ਜ਼ਮਾਨਤ 'ਤੇ ਬਾਹਰ ਆਏ ਸਨ। ਵਿਜੀਲੈਂਸ ਦੀ ਜਾਂਚ 'ਚ ਸਾਹਮਣੇ ਆਇਆ ਸੀ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਜਾਂਚ ਸਮੇਂ ਦੌਰਾਨ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2.37 ਕਰੋੜ ਰੁਪਏ ਸੀ। ਜਦਕਿ ਖਰਚਾ 8.76 ਕਰੋੜ ਰੁਪਏ ਸੀ। ਇਹ ਖਰਚਾ ਆਮਦਨ ਨਾਲੋਂ 6.39 ਕਰੋੜ ਰੁਪਏ ਵੱਧ ਸੀ।

ਭ੍ਰਿਸ਼ਟਾਚਾਰੀ ਦੇ ਦੋਸ਼ਾਂ 'ਚ ਹੋਈ ਸੀ ਸਾਥੀਆਂ ਸਣੇ ਗ੍ਰਿਫ਼ਤਾਰੀ: ਵਿਜੀਲੈਂਸ ਬਿਊਰੋ ਨੇ 7 ਜੂਨ 2022 ਨੂੰ ਧਰਮਸੋਤ ਨੂੰ ਉਨ੍ਹਾਂ ਦੇ ਦੋ ਸਾਥੀਆਂ ਸਮੇਤ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ, ਸਰਕਾਰੀ ਅਧਿਕਾਰੀਆਂ ਦੇ ਤਬਾਦਲੇ, ਖਰੀਦ ਅਤੇ ਇਤਰਾਜ਼ਹੀਣਤਾ ਸਰਟੀਫਿਕੇਟ ਜਾਰੀ ਕਰਨ ਦੇ ਸਬੰਧ ਵਿੱਚ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਇਹ ਮਾਮਲਾ ਮੁਹਾਲੀ ਦੇ ਗ੍ਰਿਫ਼ਤਾਰ ਡੀਐਫਓ ਗੁਰਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮੋਹਿੰਦਰ ਸਿੰਘ ਵੱਲੋਂ ਕੀਤੇ ਖੁਲਾਸੇ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ। ਜਿਨ੍ਹਾਂ ਨੇ ਮੰਤਰੀ ਦੇ ਕਾਰਜਕਾਲ ਦੌਰਾਨ ਵਿਭਾਗ ਵਿੱਚ ਹੋਈਆਂ ਕਈ ਬੇਨਿਯਮੀਆਂ ਦੇ ਵੇਰਵੇ ਦਿੱਤੇ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.