ਸ੍ਰੀ ਫਤਹਿਗੜ੍ਹ ਸਾਹਿਬ : ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਕਿਸਾਨ ਯੂਨੀਅਨਾਂ ਸਰਹਿੰਦ ਨੈਸ਼ਨਲ ਹਾਈਵੇਅ ਜਾਮ ਕੀਤਾ ਗਿਆ। ਇਸ ਬੰਦ ਦੇ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਵੱਲੋਂ ਸਮਰਥਨ ਕੀਤਾ ਗਿਆ ਤੇ ਨੈਸ਼ਨਲ ਹਾਈਵੇ 'ਤੇ ਜਾਮ ਦੇ ਵਿੱਚ ਸ਼ਾਮਿਲ ਹੋਏ। ਉੱਥੇ ਹੀ ਕਿਸਾਨ ਜਥੇਬੰਦੀਆਂ ਦੇ ਵੱਲੋਂ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਹਨ ਰੱਖ ਕੇ ਸ਼ਰਧਾਂਜਲੀ ਵੀ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਉਹਨਾਂ ਦੇ ਵੱਲੋਂ ਲਗਾਤਾਰ ਧਰਨੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਮੋਦੀ ਸਰਕਾਰ ਕਾਰਪੋਰੇਟ ਘਰਾਣਿਆ ਨੂੰ ਲਾਭ ਰਹੀ: ਉੱਥੇ ਹੀ ਉਹਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨ੍ਹਾਂ ਦੇ ਵੱਲੋਂ ਪ੍ਰਦਰਸ਼ਨ ਜਾਰੀ ਰਹਿਣਗੇ। ਉੱਥੇ ਹੀ ਇਸ ਬੰਦ ਦੇ ਵਿੱਚ ਸ਼ਾਮਿਲ ਹੋਏ ਆਂਗਨਵਾੜੀ ਯੂਨੀਅਨ ਦੇ ਪੰਜਾਬ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆ ਨੂੰ ਲਾਭ ਦੇ ਕੇ ਸਾਰੇ ਵਿਭਾਗਾਂ ਦਾ ਨਿੱਜੀਕਰਨ ਕਰ ਰਹੀ ਹੈ ਜੋ ਕਿ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ 'ਤੇ ਜੋ ਵੀ ਕਿਸਾਨਾਂ ਨਾਲ ਹੋ ਰਿਹਾ ਹੈ, ਉਸ ਦੀ ਉਹ ਨਿੰਦਾ ਕਰਦੇ ਹਨ। ਅਜਿਹਾ ਨਹੀਂ ਹੋਣਾ ਚਾਹੀਦਾ, ਕਿਉਂਕਿ ਕਿਸਾਨ ਆਪਣੇ ਮੰਗਾਂ ਨੂੰ ਲੈ ਕੇ ਦਿੱਲੀ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨ ਦੇ ਲਈ ਜਾ ਰਹੇ ਹਨ। ਪਰ ਉਹਨਾਂ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਹੋਰ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਜੋ ਕਿ ਬਹੁਤ ਹੀ ਗ਼ਲਤ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨ੍ਹਾਂ ਵੱਲੋਂ ਧਰਨੇ ਜਾਰੀ ਰਹਿਣਗੇ। ਕੇਂਦਰ ਸਰਕਾਰ ਵੱਲੋਂ ਪਹਿਲਾਂ ਵੀ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ, ਪਰ ਉਹ ਵੀ ਬੇਸਿੱਟਾ ਰਹੀਆਂ। ਜਿਸ ਕਰਕੇ ਕਿਸਾਨਾਂ ਦੇ ਵਿੱਚ ਰੋਸ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਖੇ 12 ਵਜੇ ਤੋਂ 3 ਵਜੇ ਤਕ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਕਿਸਾਨੀ ਮੰਗਾਂ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ 'ਚ ਸ਼ਾਮਲ ਜਥੇਬੰਦੀਆਂ ਵੱਲੋਂ ਦਿੱਲੀ ਧਰਨਾ ਲਾਉਣ ਜਾ ਰਹੇ ਕਿਸਾਨਾਂ ਨੂੰ ਰੋਕ ਕੇ ਹੱਕਾਂ ਲਈ ਲੜਨ ਦਾ ਜਮਹੂਰੀ ਹੱਕ ਕੁਚਲਣ, ਉਨ੍ਹਾਂ 'ਤੇ ਅਥਰੂ ਗੈਸ ਸੁੱਟਣ ਅਤੇ ਗੋਲੀਆਂ ਮਾਰ ਕੇ ਜਬਰ ਕਰਨ ਵਿਰੁੱਧ ਅਤੇ ਕਿਸਾਨੀ ਮੰਗਾਂ ਦੀ ਹਮਾਇਤ 'ਚ ਇਹ ਮੁਜ਼ਾਹਰਾ ਕੀਤਾ ਗਿਆ।