ਬਰਨਾਲਾ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਮਾਲਵੇ ਖਿੱਤੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਇਆ ਜਾਵੇਗਾ ਅਤੇ ਨਵੀਂ ਬਣਨ ਜਾ ਰਹੀ ਕੇਂਦਰ ਸਰਕਾਰ ਤੋਂ ਇਹ ਮੁੱਦਾ ਸਭ ਤੋਂ ਪਹਿਲਾਂ ਹੱਲ ਕਰਵਾਇਆ ਜਾਵੇਗਾ। ਮੀਤ ਹੇਅਰ ਬੀਤੀ ਸ਼ਾਮ ਬਰਨਾਲਾ ਹਲਕੇ ਦੇ ਪਿੰਡਾਂ ਦੇ ਦੌਰਿਆਂ ਤੋਂ ਬਾਅਦ ਬਰਨਾਲਾ ਸ਼ਹਿਰ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰ ਰਹੇ ਸਨ।
ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਰਾਜ ਕਰਨ ਵਾਲੀਆਂ ਪਿਛਲੀਆਂ ਪਾਰਟੀਆਂ ਨੇ ਟਰਾਂਸਪੋਰਟ ਮਾਫੀਏ ਨੂੰ ਲਾਹਾ ਦੇਣ ਲਈ ਪੂਰੇ ਮਾਲਵੇ ਖਿੱਤੇ ਨੂੰ ਸਭ ਤੋਂ ਸਸਤੇ ਆਵਾਜਾਈ ਸਾਧਨ ਰੇਲ ਰਾਹੀਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲੋੰ ਤੋੜਿਆ ਰੱਖਿਆ। ਅਬੋਹਰ, ਬਠਿੰਡਾ ਤੋਂ ਤਪਾ, ਬਰਨਾਲਾ, ਧੂਰੀ ਹੁੰਦੀ ਹੋਈ ਰੇਲ ਲਾਈਨ ਰਾਜਪੁਰਾ ਤੋਂ ਅੰਬਾਲਾ ਤੱਕ ਜਾਂਦੀ ਹੈ ਪਰ ਸਿਰਫ ਰਾਜਪੁਰਾ ਤੋਂ 40 ਕਿਲੋਮੀਟਰ ਦੀ ਦੂਰੀ ਉਤੇ ਸਥਿਤ ਚੰਡੀਗੜ੍ਹ ਨੂੰ ਕੋਈ ਸਿੱਧੀ ਰੇਲ ਲਾਈਨ ਨਹੀਂ ਜਾਂਦੀ। ਮਾਲਵੇ ਦੇ ਲੋਕ ਬੱਸਾਂ ਉੱਪਰ ਮਹਿੰਗਾ ਸਫ਼ਰ ਕਰਨ ਲਈ ਮਜਬੂਰ ਹਨ। ਹੁਣ ਵੇਲਾ ਆ ਗਿਆ ਹੈ ਕਿ ਪਾਰਲੀਮੈਂਟ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਭੇਜਿਆ ਜਾਵੇ ਅਤੇ ਅਗਲੀ ਬਣਨ ਵਾਲੀ ਸਰਕਾਰ ਵਿੱਚ ਅਹਿਮ ਰੋਲ ਨਿਭਾ ਕੇ ਪੰਜਾਬ ਦੇ ਮੁੱਦੇ ਸੁਲਝਾਏ ਜਾਣ।
ਮੀਤ ਹੇਅਰ ਨੇ ਬਰਨਾਲਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ, ਸਿੱਖਿਆ, ਕਿਸਾਨੀ, ਵਪਾਰ ਤੇ ਖੇਡਾਂ ਜਿਹੇ ਲੋਕਾਂ ਨਾਲ ਜੁੜੇ ਵਿਸ਼ੇ ਆਮ ਆਦਮੀ ਪਾਰਟੀ ਦੀ ਪ੍ਰਮੁੱਖ ਤਰਜੀਹ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨਫ਼ਰਤ ਦੀ ਰਾਜਨੀਤੀ ਨਹੀਂ ਕਰਦੀ ਸਗੋਂ ਵਿਕਾਸ ਦੀ ਸਿਆਸਤ ਕਰਦੀ ਹੈ। ਹਲਕੇ ਦੇ ਵਿਕਾਸ ਲਈ ਇੱਥੇ ਬੁਨਿਆਦੀ ਸਹੂਲਤਾਂ ਦੇ ਨਾਲ ਸਿਹਤ ਤੇ ਸਿੱਖਿਆ ਸੰਸਥਾਵਾਂ ਦਾ ਜਾਲ ਵਿਛਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਛੋਟੇ ਵਪਾਰੀਆਂ ਤੇ ਦੁਕਾਨਦਾਰਾਂ ਦੇ ਹਿੱਤ ਸੁਰੱਖਿਅਤ ਰੱਖੇ ਜਾਣਗੇ।
- 1 ਜੂਨ ਨੂੰ ਕਿਸ ਦੇ ਹੱਕ ਵਿੱਚ ਭੁਗਤੇਗੀ ਡੇਰੇ ਦੀ ਵੋਟ, ਲੋਕ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਪ੍ਰੇਮੀਆਂ ਨੇ ਕੀਤਾ ਵੱਡਾ ਸ਼ਕਤੀ ਪ੍ਰਦਰਸ਼ਨ - Big gathering in Dera Salabatpura
- ਮੀਤ ਹੇਅਰ ਇੱਕ ਨਿਕੰਮਾ ਮੰਤਰੀ ਸਾਬਤ ਹੋਇਆ : ਸੁਖਪਾਲ ਖਹਿਰਾ, ਪੰਜਾਬ ਦੇ ਕਿਸੇ ਵੀ ਮੁੱਦੇ 'ਤੇ ਨਾ ਬੋਲਣ ਦੇ ਲਗਾਏ ਦੋਸ਼ - Big statement of Sukhpal Khaira
- ਇਤਹਾਸਿਕ ਸ਼ਹਿਰ ਤਲਵੰਡੀ ਸਾਬੋ ਨਜ਼ਦੀਕ ਰਜਵਾਹੇ ਵਿੱਚ ਪਿਆ ਪਾੜ, ਸੈਂਕੜੇ ਏਕੜ ਵਿੱਚ ਭਰਿਆ ਪਾਣੀ - Rift in Rajwaha
ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਅਤੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਸਮੁੱਚੀ ਪਾਰਟੀ ਮੁੱਖ ਮੰਤਰੀ ਤੇ ਪਾਰਟੀ ਦੀ ਲੀਡਰਸ਼ਿਪ ਦੀ ਧੰਨਵਾਦੀ ਹੈ ਜਿਨ੍ਹਾਂ ਸੰਗਰੂਰ ਹਲਕੇ ਦੀ ਨੁਮਾਇੰਦਗੀ ਲਈ ਬਰਨਾਲਾ ਤੋਂ ਦੋ ਵਾਰ ਐਮ ਐਲ ਏ ਬਣੇ ਨੌਜਵਾਨ ਆਗੂ ਮੀਤ ਹੇਅਰ ਨੂੰ ਚੁਣਿਆ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਤੋਂ ਮੀਤ ਹੇਅਰ ਨੂੰ ਵੱਡੀ ਲੀਡ ਦਿਵਾ ਕੇ ਪਾਰਲੀਮੈਂਟ ਵਿੱਚ ਪਹੁੰਚਾਇਆ ਜਾਵੇਗਾ ਅਤੇ “ਸੰਸਦ ਵਿੱਚ ਵੀ ਭਗਵੰਤ ਮਾਨ” ਅਤੇ 13-0 ਦੇ ਮਿਸ਼ਨ ਨੂੰ ਪੂਰਾ ਕੀਤਾ ਜਾਵੇਗਾ।