ETV Bharat / state

ਫਰਿੱਜ ਨੂੰ ਲੈ ਕੇ ਹੋਏ ਝਗੜੇ ਦੌਰਾਨ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ - Murder in kapurthala - MURDER IN KAPURTHALA

Elder brother killed younger brother: ਕਪੂਰਥਲਾ ਦੇ ਥਾਣਾ ਸੁਭਾਨਪੁਰ ਦੇ ਪਿੰਡ ਨਡਾਲਾ ਦੀ ਹਿੰਮਤ ਸਿੰਘ ਕਲੋਨੀ ਵਿਖੇ ਭਰਾ ਨੇ ਭਰਾ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਕਾਰਵਾਈ ਜਾਰੀ ਹੈ।

Elder Brother Killed Younger One for the Fridge Controversy in Kapurthala village nadala
ਫਰਿੱਜ ਨੂੰ ਲੈ ਕੇ ਹੋਏ ਝਗੜੇ ਦੋਰਾਨ ਵੀ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ (ETV BHARAT KAPURTHALA)
author img

By ETV Bharat Punjabi Team

Published : May 10, 2024, 10:30 AM IST

ਫਰਿੱਜ ਨੂੰ ਲੈ ਕੇ ਭਰਾ ਦਾ ਕਤਲ (ETV BHARAT KAPURTHALA)

ਕਪੂਰਥਲਾ: ਜ਼ਿਲ੍ਹੇ ਦੇ ਕਸਬਾ ਨਡਾਲਾ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਭਰਾ ਨੇ ਮਾਮੂਲੀ ਝਗੜੇ ਕਾਰਨ ਦੂਜੇ ਭਰਾ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਘਰ ਅੰਦਰ ਹੀ ਬੈੱਡ 'ਚ ਲੁਕਾ ਦਿੱਤਾ। ਜਾਣਕਾਰੀ ਮੁਤਾਬਿਕ ਭਰਾ ਵੱਲੋਂ ਦੂਜੇ ਦਾ ਕਤਲ ਫਰਿੱਜ ਵੇਚਣ ਨੂੰ ਲੈਕੇ ਹੋਈ ਲੜਾਈ ਕਾਰਨ ਹੋਇਆ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਦੱਸਿਆ ਕਿ ਦੋਵੇਂ ਭਰਾ ਨਸ਼ੇ ਦੇ ਆਦਿ ਸਨ ਜਿਸ ਵੇਲੇ ਕਤਲ ਹੋਇਆ ਉਸ ਵੇਲੇ ਵੀ ਦੋਨਾਂ ਨੇ ਨਸ਼ਾ ਕੀਤਾ ਹੋਇਆ ਸੀ।

ਫਰਿੱਜ ਪਿੱਛੇ ਹੋਈ ਲੜਾਈ: ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਕਾਤਲ ਨੇ ਅਪਣੇ ਭਰਾ ਦਾ ਕਤਲ ਫਰਿੱਜ ਦੇ ਪੈਸੇ ਲੈਣ ਲਈ ਕੀਤਾ ਉਸਦੀ ਮੰਗ ਸੀ ਕਿ ਘਰ ਦਾ ਸਮਾਨ ਵੇਚ ਕੇ ਉਸਨੂੰ ਨਸ਼ੇ ਲਈ ਪੈਸੇ ਦਿੱਤੇ ਜਾਣ ਪਰ ਜਦ ਅਜਿਹਾ ਨਾ ਹੋਇਆ ਤਾਂ ਉਸਨੇ ਭਰਾ ਨੂੰ ਮਾਰ ਕੇ ਲਾਸ਼ ਬੈੱਡ ਚ ਲੁਕੋ ਦਿੱਤੀ। ਇਸ ਤੋਂ ਬਾਅਦ ਅਪਣੇ ਪਿਤਾ ਨੂੰ ਫੋਨ 'ਤੇ ਸੂਚਿਤ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਭੁਲੱਥ ਅਤੇ ਸੁਭਾਨਪੁਰ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਦੇਖਿਆ ਕਿ ਸੁਖਵਿੰਦਰ ਸਿੰਘ ਉਰਫ ਨਿੱਕਾ ਦੀ ਲਾਸ਼ ਪਈ ਸੀ ਜਿਸਦੀ ਹਾਲਤ ਕਾਫੀ ਖਰਾਬ ਹੋ ਚੁੱਕੀ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾ ਦੇ ਅਧਾਰ 'ਤੇ ਕੁਲਵਿੰਦਰ ਸਿੰਘ ਉਰਫ ਮੰਗੇ ਖਿਲਾਫ ਕਤਲ ਦਾ ਮਾਮਲਾ ਦਰਜ਼ ਕੀਤਾ ਹੈ ਤੇ ਉਸਦੀ ਗਿਰਫਤਾਰੀ ਲਈ ਛਾਪੇਮਾਰੀ ਜਾ ਰਹੀ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ 'ਚ ਰਖਵਾ ਦਿੱਤਾ ਹੈ ਅਤੇ ਕਤਲ ਦੇ ਦੋਸ਼ੀ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਅਤੇ 201 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਦੋਸ਼ੀ ਦੀ ਭਾਲ ਵੀ ਸ਼ੁਰੂ ਕਰ ਦਿਤੀ ਗਈ ਹੈ।

ਨਸ਼ੇ ਦੀ ਪੂਰਤੀ ਲਈ ਵੇਚਦੇ ਸਨ ਘਰ ਦਾ ਸਾਮਾਨ : ਜਾਣਕਾਰੀ ਮੁਤਾਬਕ ਨਡਾਲਾ ਦੀ ਹਿੰਮਤ ਸਿੰਘ ਕਲੋਨੀ 'ਚ ਅਜੀਤ ਸਿੰਘ ਨਾਂ ਦਾ ਵਿਅਕਤੀ ਰਹਿੰਦਾ ਹੈ। ਉਸ ਦੇ ਦੋ ਪੁੱਤਰ ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਸੀ। ਪਿਤਾ ਅਜੀਤ ਸਿੰਘ ਜ਼ੀਰਕਪੁਰ ਦੀ ਇਕ ਨਿੱਜੀ ਕੰਪਨੀ ਵਿਚ ਨੌਕਰੀ ਕਰਦੇ ਹਨ। ਦੋਵੇਂ ਭਰਾ ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਨਸ਼ੇ ਦੇ ਆਦੀ ਸਨ। ਨਸ਼ੇ ਦੀ ਪੂਰਤੀ ਲਈ ਦੋਵਾਂ ਨੇ ਹੌਲੀ-ਹੌਲੀ ਘਰ ਦਾ ਸਾਰਾ ਸਾਮਾਨ ਵੇਚ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.