ETV Bharat / state

ਅੰਮ੍ਰਿਤਸਰ ਦੇ ਹਲਕਾ ਮਜੀਠਾ 'ਚ ਬਜ਼ੁਰਗ ਦਾ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ - ਲੁੱਟ ਦੀ ਨੀਅਤ

Murder In Amritsar: ਅੰਮ੍ਰਿਤਸਰ ਦੇ ਹਲਕਾ ਮਜੀਠਾ ਵਿੱਚ ਇੱਕ 70 ਸਾਲ ਦੇ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ। ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਕਤਲ ਵਾਲੇ ਦਿਨ ਦੋ ਅਣਪਛਾਤੇ ਨੌਜਵਾਨ ਘਰ ਵਿੱਚ ਦਾਖਿਲ ਹੋਏ ਸਨ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

Elderly killed in Majitha constituency of Amritsar
ਅੰਮ੍ਰਿਤਸਰ ਦੇ ਹਲਕਾ ਮਜੀਠਾ 'ਚ ਬਜ਼ੁਰਗ ਦਾ ਕਤਲ
author img

By ETV Bharat Punjabi Team

Published : Feb 29, 2024, 1:54 PM IST

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਅੰਮ੍ਰਿਤਸਰ: ਮਜੀਠਾ ਰੋਡ ਉੱਤੇ ਇੱਕ ਬਜ਼ੁਰਗ ਵਿਅਕਤੀ ਦੇ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਘਰ ਦੇ ਅੰਦਰ ਵੜ ਕੇ ਦੋ ਨੌਜਵਾਨਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਬਜ਼ੁਰਗ ਦੇ ਹੱਥ-ਪੈਰ ਅਤੇ ਮੂੰਹ ਬੰਨ ਕੇ ਉਸ ਦਾ ਕਤਲ ਕੀਤਾ ਗਿਆ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਜਾਂ ਫਿਰ ਮਾਮਲਾ ਕਿਸੇ ਪੁਰਾਣੀ ਰੰਜਿਸ਼ ਦਾ ਹੈ।

ਘਰ ਵਿੱਚ ਇਕੱਲਾ ਰਹਿੰਦਾ ਸੀ ਮ੍ਰਿਤਕ: ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਉੱਥੋਂ ਦੇ ਲੋਕਾਂ ਨੇ ਦੱਸਿਆ ਕਿ ਸਾਨੂੰ ਦੇਰ ਰਾਤ ਆਰੀ ਦੇ ਨਾਲ ਕਿਸੇ ਚੀਜ ਨੂੰ ਕੱਟਣ ਦੀ ਆਵਾਜ਼ ਆ ਰਹੀ ਸੀ ਜਦੋਂ ਅਸੀਂ ਉੱਠ ਕੇ ਵੇਖਿਆ ਤਾਂ ਸਾਨੂੰ ਪਹਿਲਾਂ ਕੋਈ ਨਜ਼ਰ ਨਾ ਆਇਆ। ਉਸ ਤੋਂ ਬਾਅਦ ਅਸੀਂ ਵੇਖਿਆ ਤਾਂ ਸਾਨੂੰ ਇੱਕ ਬੰਦਾ ਬਾਹਰ ਨੂੰ ਜਾਂਦਾ ਨਜ਼ਰ ਆਇਆ ਅਤੇ ਅਸੀਂ ਜਦੋਂ ਆਪਣੇ ਨਾਲ ਵਾਲੇ ਘਰ ਵਿੱਚ ਝਾਤੀ ਮਾਰੀ ਤਾਂ ਇੱਕ ਹੋਰ ਬੰਦਾ ਸਾਨੂੰ ਦਿਖਾਈ ਦਿੱਤਾ। ਅਸੀਂ ਜਦੋਂ ਘਰ ਦਾ ਤਾਲਾ ਤੋੜ ਕੇ ਅੰਦਰ ਵੇਖਿਆ ਤਾਂ ਅੰਦਰ ਬਜ਼ੁਰਗ ਵਿਜੇ ਖੰਨਾ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਜਿਨਾਂ ਦਾ ਮੂੰਹ ਅਤੇ ਹੱਥ ਪੈਰ ਬੰਨੇ ਹੋਏ ਸਨ। ਮੌਕੇ ਉੱਤੇ ਹੀ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸਥਾਨਕ ਵਾਸੀਆਂ ਨੇ ਉਹਨਾਂ ਕਿਹਾ ਕਿ ਇਨ੍ਹਾਂ ਦੇ ਬੱਚੇ ਹਨ ਅਤੇ ਉਹ ਸਾਰੇ ਹੀ ਬਾਹਰਲੇ ਮੁਲਕਾਂ ਵਿੱਚ ਰਹਿੰਦੇ ਹਨ ਅਤੇ ਇਹ ਬਜ਼ੁਰਗ ਘਰ ਵਿੱਚ ਇਕੱਲੇ ਰਹਿੰਦੇ ਸਨ। ਮ੍ਰਿਤਕ ਦੀ ਉਮਰ 75 ਸਾਲ ਦੇ ਕਰੀਬ ਸੀ। ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀ ਮੌਕੇ ਉੱਤੇ ਪੁੱਜੇ ਹਨ। ਉਨ੍ਹਾਂ ਵੱਲੋਂ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਕਰ ਰਹੀ ਜਾਂਚ: ਉੱਥੇ ਹੀ ਮੌਕੇ ਉੱਤੇ ਪੁੱਜੇ ਪੁਲਿਸ ਅਧਿਕਾਰੀ ਡੀਸੀਪੀ ਪਿਰਗਿਆ ਜੈਨ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮਜੀਠਾ ਰੋਡ ਗਲੀ ਨੰਬਰ ਤਿੰਨ ਦੇ ਵਿੱਚ ਇੱਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਹੈ। ਅਸੀਂ ਮੌਕੇ ਉੱਤੇ ਪੁੱਜੇ ਹਾਂ, ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਵਿਅਕਤੀ ਦਾ ਨਾ ਵਿਜੇ ਖੰਨਾ ਹੈ ਅਤੇ ਉਸ ਦੇ ਬੱਚੇ ਬਾਹਰ ਰਹਿੰਦੇ ਹਨ, ਇਹ ਘਰ ਵਿੱਚ ਇਕੱਲੇ ਰਹਿੰਦੇ ਸਨ। ਉਹਨਾਂ ਦੱਸਿਆ ਕਿ ਦੋ ਲੋਕਾਂ ਵੱਲੋਂ ਇਸ ਕਤਲ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਸਾਡੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.