ਲੁਧਿਆਣਾ : ਲੋਕ ਸਭਾ ਚੋਣਾਂ ਨੂੰ ਲੈਕੇ ਸਿਆਸਤ ਗਰਮਾਈ ਹੋਈ ਹੈ। ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਜਿੱਥੇ ਆਪੋ ਆਪਣੇ ਹੱਕ ਚ ਪ੍ਰਚਾਰ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਅੱਜ ਲੁਧਿਆਣਾ ਤੋ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਸਵਾਲ ਖੜੇ ਕੀਤੇ ਗਏ ਕਿ ਦਿੱਲੀ ਦੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲੇ ਤੱਕ ਅਸਤੀਫਾ ਨਹੀਂ ਦਿੱਤਾ ਹੈ। ਜਿਸ ਕਰਕੇ ਸਰਕਾਰ ਦੇ ਕੰਮ ਰੁਕੇ ਹੋਏ ਹਨ, ਉਨ੍ਹਾਂ ਸਵਾਲ ਖੜੇ ਕੀਤੇ ਕਿ ਕੈਬਿਨਟ ਮੀਟਿੰਗ ਦਿੱਲੀ ਦੇ ਵਿੱਚ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕੋਈ ਮੰਤਰੀ ਫੈਸਲਾ ਨਹੀਂ ਲੈ ਪਾ ਰਿਹਾ ਹੈ ਲੋਕ ਬੇਹਾਲ ਹਨ। ਉਨ੍ਹਾਂ ਕਿਹਾ ਕਿ ਮਾਨਯੋਗ ਹਾਈਕੋਰਟ ਨੇ ਵੀ ਇਸ ਸਬੰਧੀ ਸਖਤ ਦਿਸ਼ਾ ਨਿਰਦੇਸ਼ ਦਿੱਤੇ ਹਨ।
ਆਮ ਆਦਮੀ ਪਾਰਟੀ ਦੇ ਸਵਾਲ : ਰਵਨੀਤ ਬਿੱਟੂ ਨੇ ਕਿਹਾ ਕਿ ਹਾਈਕੋਰਟ ਨੇ ਸਾਫ ਕਿਹਾ ਹੈ ਕੇਸ ਸਬੰਧੀ ਜਲਦੀ ਤੋਂ ਜਲਦੀ ਫੈਸਲਾ ਲਿਆ ਜਾਵੇ। ਰਵਨੀਤ ਬਿੱਟੂ ਨੇ ਪ੍ਰੈਸ ਕਾਨਫਰੰਸ ਦੇ ਵਿੱਚ ਆਮ ਆਦਮੀ ਪਾਰਟੀ ਦੇ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਵੀ ਸਰਕਾਰ ਪੂਰੀ ਤਰ੍ਹਾਂ ਕੰਮ ਨਹੀਂ ਕਰ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰਜੇ ਤੇ ਕਰਜ਼ਾ ਸਰਕਾਰ ਨੂੰ ਲੈਣਾ ਪੈ ਰਿਹਾ ਹੈ।
ਰਵਨੀਤ ਬਿੱਟੂ ਵੱਲੋਂ ਚੁੱਕੇ ਸਵਾਲਾਂ ਦੇ ਜਵਾਬ : ਉੱਧਰ ਦੂਜੇ ਪਾਸੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵੀ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਲੁਧਿਆਣਾ ਦੇ ਗਿੱਲ ਹਲਕੇ ਦੇ ਇਲਾਕਿਆਂ ਦਾ ਅਸ਼ੋਕ ਪਰਾਸ਼ਰ ਵੱਲੋਂ ਅੱਜ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਰਵਨੀਤ ਬਿੱਟੂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦੇ ਜਵਾਬ ਦਿੰਦੇ ਹਾਂ ਉਨ੍ਹਾਂ ਕਿਹਾ ਕਿ ਬਿੱਟੂ ਨੂੰ ਅਸੀਂ ਕੰਮ ਕਰਨਾ ਸਿਖਾਵਾਂਗੇ ਕਿ ਕਿਸ ਤਰ੍ਹਾਂ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਜੋ ਮਰਜ਼ੀ ਬੋਲੀ ਜਾਣ ਪਰ ਲੋਕ ਹੁਣ ਉਸ ਨੂੰ ਪਸੰਦ ਨਹੀਂ ਕਰ ਰਹੇ ਹਨ ਅਤੇ ਲੋਕ ਉਸ ਨੂੰ ਹੁਣ ਨਕਾਰ ਚੁੱਕੇ ਹਨ।
- ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ - Death of youth due to drug overdose
- ਨੌਰਦਨ ਬਾਈਪਾਸ ਪ੍ਰਾਜੈਕਟ ਨੂੰ ਲੈ ਕੇ ਪਰਨੀਤ ਕੌਰ ਨੇ ਐਨ ਕੇ ਸ਼ਰਮਾ ਨੂੰ ਦਿੱਤਾ ਜਵਾਬ, ਕਿਹਾ- ਚੋਣਾਂ ਤੋਂ ਪਹਿਲਾਂ ਕਿਉਂ ਨਹੀਂ ਯਾਦ ਆਇਆ ਕਿਸਾਨਾਂ ਦਾ ਦਰਦ - Parneet Kaur replied to NK Sharma
- ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਅਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ - Punjab Police arrested gangster