ਨਵੀਂ ਦਿੱਲੀ: ਪੰਜਾਬ 'ਚ ਚਾਰ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣੀਆਂ ਹਨ ਤੇ ਜੇਕਰ ਬੰਗਾ ਸੀਟ ਤੋਂ ਅਕਾਲੀ ਦਲ ਛੱਡ ਕੇ ਗਏ 'ਆਪ' 'ਚ ਗਏ ਸੁਖਵਿੰਦਰ ਸੁੱਖੀ ਵਿਧਾਇਕੀ ਤੋਂ ਅਸਤੀਫ਼ਾ ਦਿੰਦੇ ਹਨ ਤਾਂ ਇਸ ਦੀ ਗਿਣਤੀ ਪੰਜ ਹੋ ਜਾਵੇਗੀ। ਜਿਸ ਸਬੰਧੀ ਚੋਣ ਕਮਿਸ਼ਨ ਤਿਆਰੀ ਕਰ ਚੁੱਕਿਆ ਹੈ। ਉਥੇ ਹੀ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਇੱਕੋ ਸਮੇਂ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਚੋਣ ਕਮਿਸ਼ਨ ਅੱਜ ਇਸ ਸਬੰਧ ਵਿੱਚ ਪ੍ਰੈਸ ਕਾਨਫਰੰਸ ਦਾ ਆਯੋਜਨ ਕਰ ਸਕਦਾ ਹੈ। ਰਿਪੋਰਟ ਮੁਤਾਬਕ ਕਮਿਸ਼ਨ ਨੇ ਜੰਮੂ-ਕਸ਼ਮੀਰ ਅਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਤਿਆਰੀਆਂ ਦੀ ਸਮੀਖਿਆ ਕਰ ਲਈ ਹੈ।
Election Commission of India to announce the schedule for General Election to Legislative Assemblies, today. pic.twitter.com/EckI51NcMI
— ANI (@ANI) August 16, 2024
ਅਗਲੇ ਛੇ ਮਹੀਨਿਆਂ ਵਿੱਚ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾਵਾਂ ਦਾ ਕਾਰਜਕਾਲ ਨਵੰਬਰ ਵਿੱਚ ਅਤੇ ਝਾਰਖੰਡ ਦਾ ਕਾਰਜਕਾਲ ਅਗਲੇ ਸਾਲ ਜਨਵਰੀ ਵਿੱਚ ਖਤਮ ਹੋ ਰਿਹਾ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਚੋਣਾਂ ਕਰਵਾਉਣ ਲਈ ਸੁਪਰੀਮ ਕੋਰਟ ਵੱਲੋਂ 30 ਸਤੰਬਰ 2024 ਦੀ ਸਮਾਂ ਸੀਮਾ ਤੈਅ ਕੀਤੇ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ ਵੀ ਹੋਣੀਆਂ ਹਨ। ਜੰਮੂ-ਕਸ਼ਮੀਰ ਵਿੱਚ 2018 ਤੋਂ ਬਾਅਦ ਕੋਈ ਵੀ ਚੁਣਿਆ ਗਿਆ ਸਦਨ ਨਹੀਂ ਹੈ।
ਪਿਛਲੀ ਵਾਰ ਚੋਣ ਕਮਿਸ਼ਨ ਨੇ ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਈਆਂ ਸਨ। ਝਾਰਖੰਡ ਵਿੱਚ ਵੱਖਰੀਆਂ ਚੋਣਾਂ ਹੋਈਆਂ ਸੀ। ਹਾਲਾਂਕਿ ਇਸ ਵਾਰ ਚੋਣ ਕਮਿਸ਼ਨ ਪਹਿਲਾਂ ਜੰਮੂ-ਕਸ਼ਮੀਰ ਅਤੇ ਹਰਿਆਣਾ ਅਤੇ ਬਾਅਦ ਵਿੱਚ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਚੋਣਾਂ ਕਰਵਾ ਸਕਦਾ ਹੈ। ਜਦਕਿ ਜੰਮੂ-ਕਸ਼ਮੀਰ ਅਤੇ ਹਰਿਆਣਾ ਦੇ ਨਾਲ ਪੰਜਾਬ ਦੇ ਖਾਲੀ ਪਏ ਹਲਕਿਆਂ 'ਤੇ ਜ਼ਿਮਨੀ ਚੋਣਾਂ ਵੀ ਕਰਵਾ ਸਕਦਾ ਹੈ।
ਰਿਪੋਰਟ ਵਿੱਚ ਚੋਣ ਕਮਿਸ਼ਨ ਦੇ ਜੰਮੂ-ਕਸ਼ਮੀਰ ਅਤੇ ਹਰਿਆਣਾ ਦੇ ਹਾਲੀਆ ਦੌਰਿਆਂ ਦਾ ਹਵਾਲਾ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਦੋ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਐੱਸ ਐੱਸ ਸੰਧੂ ਸਟੇਕਹੋਲਡਰਾਂ ਨੂੰ ਮਿਲਣ ਅਤੇ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ 8-9 ਅਗਸਤ ਨੂੰ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਸਨ। ਇਸ ਕੰਮ ਲਈ ਟੀਮ 12-13 ਅਗਸਤ ਨੂੰ ਹਰਿਆਣਾ ਵਿੱਚ ਸੀ।
ਉਥੇ ਹੀ ਗੱਲ ਪੰਜਾਬ ਦੀ ਜ਼ਿਮਨੀ ਚੋਣਾਂ ਦੀ ਕੀਤੀ ਜਾਵੇ ਤਾਂ ਲੋਕ ਸਭਾ ਚੋਣਾਂ 'ਚ ਚਾਰ ਵਿਧਾਇਕ ਮੈਂਬਰ ਪਾਰਲੀਮੈਂਟ ਬਣ ਗਏ, ਜਿਸ ਤੋਂ ਬਾਅਦ ਉਨ੍ਹਾਂ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪੰਜਾਬ 'ਚ ਖਾਲੀ ਪਈਆਂ ਵਿਧਾਨਸਭਾ ਸੀਟਾਂ ਦੀ ਗੱਲ ਕੀਤੀ ਜਾਵੇ ਤਾਂ ਇੰਨ੍ਹਾਂ 'ਚ ਬਰਨਾਲਾ, ਡੇਰਾ ਬਾਬਾ ਨਾਨਕਾ, ਗਿੱਦੜਬਾਹਾ ਅਤੇ ਚੱਬੇਵਾਲ ਵਿਧਾਨਸਭਾ ਸੀਟ ਸ਼ਾਮਲ ਹੈ। ਇੰਨ੍ਹਾਂ ਚਾਰ ਹਲਕਿਆਂ 'ਚੋਂ ਤਿੰਨ ਕਾਂਗਰਸ ਦੇ ਵਿਧਾਇਕਾਂ ਦੇ ਹਲਕੇ ਹਨ, ਜਦਕਿ ਬਰਨਾਲਾ ਸਾਬਕਾ ਖੇਡ ਮੰਤਰੀ ਪੰਜਾਬ ਮੀਤ ਹੇਅਰ ਦਾ ਜੱਦੀ ਹਲਕਾ ਸੀ।
ਕਾਲਿਗੇਗੌਰ ਹੈ ਕਿ ਚੱਬੇਵਾਲ ਹਲਕੇ 'ਚ ਡਾ.ਰਾਜ ਕੁਮਾਰ ਚੱਬੇਵਾਲ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਬਣੇ ਸੀ, ਜੋ ਬਾਅਦ 'ਚ ਅਸਤੀਫ਼ਾ ਦੇਕੇ 'ਆਪ' 'ਚ ਸ਼ਾਮਲ ਹੋਏ ਤੇ ਫਿਰ 'ਆਪ' ਦੀ ਟਿਕਟ ਤੋਂ ਲੋਕ ਸਭਾ ਮੈਂਬਰ ਚੁਣੇ ਗਏ। ਇਸ ਦੇ ਨਾਲ ਹੀ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਜੋ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ ਅਤੇ ਕਾਨੂੰਨ ਅਨੁਸਾਰ ਉਹ ਅਸਤੀਫ਼ਾ ਦਿੰਦੇ ਹਨ ਤਾਂ ਪੰਜਾਬ ਦੀਆਂ ਪੰਜ ਸੀਟਾਂ 'ਤੇ ਜ਼ਿਮਨੀ ਚੋਣ ਹੋ ਸਕਦੀ ਹੈ।
- ਲੁਟੇਰਿਆਂ ਵੱਲੋਂ ਪਿਸਤੋਲ ਦੀ ਨੋਕ 'ਤੇ ਮੋਬਾਇਲਾਂ ਦੀ ਦੁਕਾਨ ਨੂੰ ਲੁੱਟਣ ਦੀ ਕੀਤੀ ਕੋਸ਼ਿਸ਼ - Robbery at gunpoint
- ਕੋਲਕਾਤਾ ਰੇਪ-ਕਤਲ ਮਾਮਲਾ: ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਦਿੱਲੀ 'ਚ ਕੱਢਣਗੇ ਰੋਸ ਮਾਰਚ - Trainee Doctor RAPE MURDER CASE
- ਮਾਮਲਾ ਗੋਦ ਲਈ ਬੱਚੀ ਦਾ: ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਲੋਕਾਂ ਨੇ ਲਾਇਆ ਧਰਨਾ, ਜਾਣੋਂ ਸਾਰੀ ਕਹਾਣੀ - Majitha Road in Amritsar