ਜਲੰਧਰ : ਪੰਜਾਬ 'ਚ ਪੁਲਿਸ ਲਗਾਤਾਰ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਕਰਦੀ ਦਿਖਾਈ ਦੇ ਰਹੀ ਹੈ। ਇਸੇ ਦੌਰਾਨ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪਿੰਡ ਕੰਗਣੀਵਾਲ ਨੇੜੇ ਲੰਡਾ ਗਰੁੱਪ ਦੇ ਦੋ ਸਾਥੀਆਂ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਇਸ ਮਾਮਲੇ 'ਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ।
ਕਈ ਮਾਮਲਿਆਂ ਵਿੱਚ ਲੋੜੀਂਦੇ ਮੁਲਜ਼ਮ
ਮੌਕੇ ਉੱਤੇ ਮੌਜੂਦ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਲੰਡਾ ਗਰੁੱਪ ਨਾਲ ਸਬੰਧਤ ਹਨ, ਜੋ ਕਿ ਜ਼ਮਾਨਤ ਉੱਤੇ ਬਾਹਰ ਆਈ ਹੋਏ ਸੀ। ਕਤਲ ਤੇ ਫਿਰੌਤੀਆਂ ਵਰਗੇ ਮਾਮਲੇ ਇਨ੍ਹਾਂ ਉੱਤੇ ਦਰਜ ਹਨ। ਇਹ ਲੋਕ ਇੱਥੇ ਕਿਸੇ ਦੀ ਉਡੀਕ ਕਰ ਰਹੇ ਸੀ, ਸਾਡੇ ਕੋਲ ਜਾਣਕਾਰੀ ਸੀ ਤਾਂ ਟੀਮ ਨੇ ਘੇਰਾ ਪਾਇਆ, ਮੁਲਜ਼ਮਾਂ ਵਲੋਂ ਫਾਇਰਿੰਗ ਸ਼ੁਰੂ ਕੀਤੀ ਗਈ ਅਤੇ ਫਿਰ ਸਾਡੀ ਟੀਮ ਨੇ ਵੀ ਜਵਾਬੀ ਕਾਰਵਾਈ ਕੀਤੀ। ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਅਤੇ ਦੋਨੋਂ ਮੁਲਜ਼ਮ ਗ੍ਰਿਫਤਾਰ ਕਰਕੇ ਹਸਪਤਾਲ ਭੇਜੇ ਗਏ ਹਨ, ਜੋ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਕਈ ਮਾਮਲਿਆ ਵਿੱਚ ਲੋੜੀਂਦੇ ਸੀ।
In a major breakthrough, Jalandhar Commissionerate Police arrests 2 associates of Landa Group after an intense shootout in #Jalandhar. 50+ shots fired from both sides
— DGP Punjab Police (@DGPPunjabPolice) November 22, 2024
2 Police officials injured during high-stake chase, Gangsters sustain injuries; They were involved in multiple… pic.twitter.com/0ewxaqbfdq
ਪੰਜਾਬ ਡੀਜੀਪੀ ਨੇ ਵੀ ਕੀਤਾ ਟਵੀਟ
ਇੱਕ ਵੱਡੀ ਸਫਲਤਾ ਵਿੱਚ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਗੈਂਗਸਟਰਾਂ ਦੇ ਪਿੱਛਾ ਦੌਰਾਨ 2 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ। ਉਹ (ਮੁਲਜ਼ਮ) ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਰਿਕਵਰੀ: 7 ਹਥਿਆਰ ਅਤੇ ਕਈ ਕਾਰਤੂਸ।
- ਗੌਰਵ ਯਾਦਵ, ਪੰਜਾਬ ਡੀਜੀਪੀ
ਕੀ-ਕੀ ਬਰਾਮਦ ਹੋਇਆ
ਦੱਸਿਆ ਜਾ ਰਿਹਾ ਹੈ ਕਿ ਭਾਰੀ ਪੁਲਿਸ ਮੁਕਾਬਲੇ ਦੌਰਾਨ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਜਦਕਿ ਗੈਂਗਸਟਰ ਵੀ ਜ਼ਖਮੀ ਹੋ ਗਿਆ। ਮੁਲਜ਼ਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਸਣੇ ਕਈ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਦੱਸੇ ਜਾਂਦੇ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 7 ਹਥਿਆਰ ਤੇ ਕਈ ਕਾਰਤੂਸ ਬਰਾਮਦ ਕੀਤੇ ਹਨ।