ਅੰਮ੍ਰਿਤਸਰ: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰੇਕ ਪਾਰਟੀ ਵੱਲੋਂ ਆਪਣਾ ਚੋਣ ਪ੍ਰਚਾਰ ਜ਼ੋਰਾਂ ਤੇ ਕੀਤਾ ਜਾ ਰਿਹਾ ਹੈ ਤੇ ਹਰ ਇੱਕ ਪਾਰਟੀ ਦੇ ਉਮੀਦਵਾਰ ਨੇ ਆਪਣਾ ਨਾਮਜ਼ਦਗੀ ਪੱਤਰ ਵੀ ਦਖਲ ਕਰ ਦਿੱਤਾ ਹੈ। ਉੱਥੇ ਹੀ ਸਾਡੀ ਟੀਮ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਲੋਕ ਸਭਾ ਉਮੀਦਵਾਰ ਇਮਾਨ ਸਿੰਘ ਮਾਨ ਨੇ ਖਾਸ ਗੱਲਬਾਤ ਕੀਤੀ। ਇਮਾਨ ਸਿੰਘ ਮਾਨ ਨੇ ਕਿਹਾ ਕਿ ਭਾਰਤ-ਪਾਕਿਸਤਾਨ ਵਿਚਾਲੇ ਬੰਦ ਪਏ ਵਪਾਰ ਨੂੰ ਖੋਲ੍ਹਣ ਲਈ ਲੋਕ ਸਭਾ ਚੋਣਾਂ ਲੜੀਆਂ ਜਾ ਰਹੀਆਂ ਹਨ।
ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਦਾ ਮਾਮਲਾ: ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਤੇ ਡਿਬਲੂਗੜ੍ਹ ਜੇਲ੍ਹ ਦੇ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਦਾ ਮਾਮਲਾ ਵੀ ਉਹਨਾਂ ਵੱਲੋਂ ਲੋਕ ਸਭਾ ਦੇ ਵਿੱਚ ਚੁੱਕਿਆ ਜਾਵੇਗਾ। ਇਮਾਨ ਸਿੰਘ ਮਾਨ ਨੇ ਕਿਹਾ ਪੰਜਾਬ ਦੇ ਵਿੱਚ ਸਾਡੇ 9 ਦੇ ਕਰੀਬ ਉਮੀਦਵਾਰ ਲੋਕ ਸਭਾ ਚੋਣਾਂ ਵਿੱਚ ਖੜ੍ਹੇ ਹਨ ਤੇ ਜਲੰਧਰ, ਹੁਸ਼ਿਆਰਪੁਰ ਤੇ ਖਡੂਰ ਸਾਹਿਬ ਵਿੱਚ ਅਸੀਂ ਦੂਸਰੀ ਪਾਰਟੀਆਂ ਦੀ ਹਿਮਾਇਤ ਕਰ ਰਹੇ ਹਾਂ ਤੇ ਹਰਿਆਣਾ ਦੇ ਵਿੱਚ ਅਸੀਂ ਦੋ ਉਮੀਦਵਾਰ ਅਤੇ ਜੰਮੂ ਕਸ਼ਮੀਰ ਵਿੱਚ ਇੱਕ ਉਮੀਦਵਾਰ ਖੜਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਕੀ ਸੀਟਾਂ ਤੇ ਸਾਡਾ ਗਠਬੰਧਨ ਹੈ।
ਭਾਰਤ ਦੀ ਚੋਣ ਕਮਿਸ਼ਨ ਨੂੰ ਇੱਕ ਸ਼ਿਕਾਇਤ: ਮਾਨ ਨੇ ਕਿਹਾ ਕਿ ਅਸੀਂ ਭਾਰਤ ਦੇ ਚੋਣ ਕਮਿਸ਼ਨ ਕੋਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਨਾਥ ਸਿੰਘ ਅਤੇ ਜੈ ਸ਼ੰਕਰ ਦੇ ਖਿਲਾਫ ਸ਼ਿਕਾਇਤ ਕੀਤੀ ਹੈ। ਜੋ ਘੱਟ ਗਿਣਤੀ ਸਿੱਖਾਂ ਨੂੰ ਵਿਦੇਸ਼ਾਂ ਵਿੱਚ ਮਾਰਨ ਦੇ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੀ ਆਰ.ਐਸ.ਐਸ. ਦੀ ਸੋਚ ਹੈ ਉਹ ਅੱਜ ਦੇਸ਼ ਉੱਤੇ ਭਾਰੀ ਪੈ ਰਹੀ ਹੈ।
ਅਕਾਲੀ ਦਲ ਉੱਤੇ ਸਾਧਿਆ ਨਿਸ਼ਾਨਾਂ: ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਹੜੀ ਧਾਰਮਿਕ ਸੰਸਥਾ ਹੈ ਅੱਜ ਉਹ ਧਾਰਮਿਕ ਪ੍ਰੋਗਰਾਮਾਂ ਨੂੰ ਛੱਡ ਕੇ ਰਾਜਨੀਤੀ ਦੀਆਂ ਗੱਲਾਂ ਕਰ ਰਹੀ ਹੈ। ਲੋਕਾਂ ਵਿੱਚ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰ ਰਹੀ ਹੈ। ਜਦੋਂ ਕਿ ਧਾਰਮਿਕ ਸੰਸਥਾਂ ਨੂੰ ਅਜਿਹੇ ਰਾਜਨੀਤਿਕ ਕੰਮਾਂ ਵਿੱਚ ਦਖਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ। ਇੱਥੋਂ ਤੱਕ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਦੇ ਵਿੱਚ ਵੀ ਧਾਰਮਿਕ ਸੰਸਥਾਵਾਂ ਤੋਂ ਲੰਗਰ ਜਾ ਰਿਹਾ ਹੈ, ਜੋ ਸਰਾਸਰ ਗਲਤ ਹੈ।
- ਹਰਸਿਮਰਤ ਕੌਰ ਬਾਦਲ ਦਾ 'ਆਪ' 'ਤੇ ਤੰਜ਼, ਕਿਹਾ- ਪੰਜਾਬ ਨੂੰ ਕੇਂਦਰ ਕੋਲ ਸੀਐੱਮ ਮਾਨ ਅਤੇ ਕੇਜਰੀਵਾਲ ਨੇ ਰੱਖਿਆ ਗਹਿਣੇ - Harsimrat Kaur Badal targeted AAP
- ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦਾ ਬਿਆਨ, ਕਿਹਾ- ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਨਚਬੱਧ - Special DGP Arpit Shukla
- OMG...ਪੰਜਾਬ ਦੇ ਖੂੰਖਾਰ ਕੁੱਤੇ, ਰੋਜ਼ਾਨਾ 10 ਤੋਂ 12 ਲੋਕ ਹੋ ਰਹੇ ਹਨ ਅਵਾਰਾ ਕੁੱਤਿਆਂ ਦਾ ਸ਼ਿਕਾਰ - Abundance of stray dogs in Punjab