ਅੰਮ੍ਰਿਤਸਰ: ਅੱਜ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜਨਰਲ ਇਜਲਾਸ 29 ਮਾਰਚ ਨੂੰ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਵਿਦੇਸ਼ਾਂ ਦੀ ਰੁਚੀ ਘਟਾਉਣ ਲਈ ਵੀ ਕਦਮ ਚੁੱਕੇ ਜਾਣਗੇ।
ਸਿੱਖੇ ਚਿਹਰੇ : ਆਈ.ਪੀ.ਐਸ ਦੀ ਸਿਖਲਾਈ ਲਈ ਚੰਡੀਗੜ੍ਹ ਵਿੱਚ ਇੱਕ ਅਕੈਡਮੀ ਚਲਾਈ ਜਾ ਰਹੀ ਹੈ। ਇਸ ਤੋਂ ਸਿੱਖੇ ਚਿਹਰੇ ਵੀ ਅੱਗੇ ਆਉਣਗੇ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇੱਕ ਅਕੈਡਮੀ ਇਸ ਸਾਲ ਜੁਲਾਈ ਵਿੱਚ ਪਟਿਆਲਾ ਵਿੱਚ ਖੋਲ੍ਹੀ ਗਈ ਹੈ ਅਤੇ ਇਸ ਦੇ ਨਾਲ ਹੀ ਨਵੀਂ ਇਮਾਰਤ ਵੀ ਬਣਾਈ ਜਾਵੇਗੀ। ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਦਮਦਮਾ ਸਾਹਿਬ ਵਿੱਚ ਸ਼ੋ੍ਰਮਣੀ ਕਮੇਟੀ ਵੱਲੋਂ ਯੂ-ਟਿਊਬ ਚੈਨਲ ਵੀ ਖੋਲ੍ਹਿਆ ਜਾਵੇਗਾ ਅਤੇ ਸੰਗਤਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।
- Weather Update: ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆ ਵਿੱਚ ਮੀਂਹ, ਮਾਰਚ ਠੰਢਾ ਰਹਿਣ ਦੀ ਸੰਭਾਵਨਾ
- ਕਿਸਾਨ ਅੰਦੋਲਨ ਦਾ ਅੱਜ 19ਵਾਂ ਦਿਨ: ਡੱਬਵਾਲੀ ਸਰਹੱਦ 'ਤੇ ਵੀ ਡਟੇ ਕਿਸਾਨ, ਧਰਨੇ ਵਿੱਚ ਸ਼ਾਮਲ ਹੋਣਗੇ ਪੰਜਾਬੀ ਕਲਾਕਾਰ, ਭਲਕੇ ਪਵੇਗਾ ਕਿਸਾਨ ਸ਼ੁਭਕਰਨ ਦਾ ਭੋਗ
- ਵਿਆਹ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਰਕੁਲ ਪ੍ਰੀਤ ਸਿੰਘ-ਜੈਕੀ ਭਗਨਾਨੀ, ਜੋੜੇ ਨੇ ਲਿਆ ਆਸ਼ੀਰਵਾਦ
5 ਮੈਂਬਰੀ ਕਮੇਟੀ: ਐਸ.ਜੀ.ਪੀ.ਸੀ. ਪ੍ਰਧਾਨ ਨੇ ਆਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 5 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ। ੳੇਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਨਾਲ ਵੀ ਕੁਝ ਠੀਕ ਨਹੀਂ ਚੱਲ ਰਿਹਾ। ਪੰਜਾਬ ਦੀਆਂ ਕਈ ਜੇਲ੍ਹਾਂ ਹਨ ਜਿਨ੍ਹਾਂ ਵਿੱਚ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਰੱਖਿਆ ਜਾ ਸਕਦਾ ਹੈ। ਆਖ਼ਰ ਉਨ੍ਹਾਂ ਨੂੰ ਪੰਜਾਬ ਵਿੱਚ ਤਬਦੀਲ ਕਿਉਂ ਨਹੀਂ ਕੀਤਾ ਜਾ ਰਿਹਾ। ਦੂਜੇ ਪਾਸੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਪਰਿਵਾਰ ਵੀ ਭੁੱਖ ਹੜਤਾਲ ’ਤੇ ਬੈਠੇ ਹਨ। ਪੰਜਾਬ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ।