ਹੁਸ਼ਿਆਰਪੁਰ: ਹਰ ਇਨਸਾਨ ਦਾ ਸੁਪਨਾ ਹੁੰਦਾ ਕਿ ਉਸ ਦਾ ਆਪਣਾ ਘਰ ਹੋਵੇ ਅਤੇ ਉਹ ਆਪਣੇ ਘਰ 'ਚ ਆਰਾਮ ਨਾਲ ਖੁਸ਼ੀ-ਖੁਸ਼ੀ ਰਹੇ ਪਰ ਹੁਣ ਤਾਂ ਲੋਕਾਂ ਦਾ ਇਹ ਸੁਪਨਾ ਵੀ ਮਹਿੰਗਾ ਹੋ ਗਿਆ ਹੈ। ਸੁਪਨਾ ਮਹਿੰਗਾ ਹੋਣਾ ਦਾ ਕਾਰਨ ਕੋਈ ਹੋਰ ਨਹੀਂ ਪੰਜਾਬ ਸਰਕਾਰ ਹੈ ਕਿਉਂਕਿ ਸਰਕਾਰ ਵੱਲੋਂ ਪ੍ਰਾਪਰਟੀ ਦੇ ਕੁਲੈਕਟਰ ਰੇਟਾਂ 'ਚ ਵਾਧਾ ਕੀਤਾ ਗਿਆ ਹੈ।ਜਿਸ ਕਾਰਨ ਪੰਜਾਬ ਭਰ ਵਿੱਚ ਕੁਲੈਕਟਰ ਰੇਟ ਵੱਧਣ ਕਰਨ ਆਮ ਜਨਤਾ ਲਈ ਜ਼ਮੀਨ ਖ਼ਰੀਦਣਾ ਮਹਿੰਗਾ ਹੋ ਗਿਆ ਹੈ। ਹੁਸ਼ਿਆਰਪੁਰ ਦੇ ਤਲਵਾੜਾ ਸਿਟੀ ਸਮੇਤ 97 ਪਿੰਡ ਦੀਆਂ ਜ਼ਮੀਨਾਂ 5 ਤੋਂ 10 ਫ਼ੀਸਦੀ ਰੇਟ ਵਿੱਚ ਇਜ਼ਾਫਾ ਹੋ ਗਿਆ ਹੈ। ਮੱਧ ਵਰਗੀ ਪਰਿਵਾਰਾਂ ਲਈ ਹੁਣ ਜ਼ਮੀਨ ਖਰੀਦਣ ਦਾ ਸੁਪਨਾ ਹੋਰ ਮਹਿੰਗਾ ਹੋ ਗਿਆ ਹੈ।
ਕੁਲੈਕਟਰ ਰੇਟ ਵਿੱਚ 5 ਤੋਂ 10 ਫ਼ੀਸਦੀ ਵਾਧਾ
ਦਰਅਸਲ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਜ਼ਮੀਨਾਂ ਦੇ ਕੁਲੈਕਟਰ ਰੇਟ ਵਿੱਚ 5 ਤੋਂ 10 ਫ਼ੀਸਦੀ ਵਾਧਾ ਕਰ ਦਿੱਤਾ ਗਿਆ ਹੈ । ਜਿਸ ਨਾਲ ਹੁਣ ਰਜਿਸਟਰੀ ਕਰਵਾਉਂਦੇ ਸਮੇਂ ਜ਼ਮੀਨ ਦੇ ਡੀਸੀ ਰੇਟ ਉਤੇ ਵਾਧਾ ਕਰਨ ਦੇ ਨਾਲ ਆਮ ਜਨਤਾ ਦੀ ਜੇਬ ਉਤੇ ਬੋਝ ਪਵੇਗਾ। ਇਸ ਨੂੰ ਲੈ ਕੇ ਲੋਕਾਂ ਦਾ ਕਹਿਣਾ ਹੈ ਕਿ "ਸਰਕਾਰ ਵੱਲੋਂ ਆਮ ਜਨਤਾ ਨੂੰ ਰਾਹਤ ਦੇਣ ਦੀ ਬਜਾਏ ਕੁਲੈਕਟਰ ਰੇਟ ਵਧਾਉਣ ਨਾਲ ਇੱਕ ਲੱਖ ਰਜਿਸਟਰੀ ਦੇ ਲੱਗਣੇ ਸੀ ਹੁਣ ਉਨ੍ਹਾਂ ਨੂੰ 10 ਪ੍ਰਤੀਸ਼ਤ ਵੱਧ ਦਰ ਨਾਲ ਪੈਸੇ ਦੇਣੇ ਪੈਣਗੇ"।
ਲੋਕਾਂ ਦੀ ਸਰਕਾਰ ਨੂੰ ਅਪੀਲ
ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਰੇਟਾਂ ਵਿੱਚ ਕੀਤੇ ਵਾਧੇ ਉਤੇ ਮੁੜ ਵਿਚਾਰ ਕਰੇ ਕਿਉਂਕਿ ਪਹਿਲਾ ਹੀ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਉਥੇ ਹੀ ਤਹਿਸੀਲਦਾਰ ਤਲਵਾੜਾ ਕਸ਼ਿਸ਼ ਗਰਗ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ "ਡੀਸੀ ਹੁਸ਼ਿਆਰਪੁਰ ਨੇ ਪਿਛਲੇ ਮਹੀਨੇ ਮੀਟਿੰਗ ਕੀਤੀ ਸੀ ਜਿਸ ਤੋਂ ਬਾਅਦ ਤਲਵਾੜਾ ਸਿਟੀ ਦੇ ਨਾਲ 97 ਪਿੰਡਾਂ ਦੇ ਕੁਲੈਕਟਰ ਰੇਟ ਵਿੱਚ 5 ਤੋਂ 10 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ ਜਿਸ ਨਾਲ ਹੁਣ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਇਜ਼ਾਫਾ ਹੋਵੇਗਾ"।
ਪਹਿਲਾਂ ਵੀ ਵਧਾਏ ਗਏ ਸੀ ਰੇਟ
ਜ਼ਿਕਰੇਖਾਸ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿਚ ਰੈਵੇਨਿਊ ਦੀ ਕੁਲੈਕਸ਼ਨ ਵਧਾਉਣ ਲਈ ਪ੍ਰਾਪਰਟੀ ਦੇ ਕੁਲੈਕਟਰ ਰੇਟ ਵਧਾਏ ਗਏ ਸਨ। ਇਸੇ ਲੜੀ ਤਹਿਤ ਜਲੰਧਰ ਜ਼ਿਲ੍ਹੇ ਵਿਚ ਵੀ 24 ਅਗਸਤ 2024 ਨੂੰ ਪ੍ਰਾਪਰਟੀ ਦੇ ਕੁਲੈਕਟਰ ਰੇਟਾਂ ਵਿਚ 10 ਤੋਂ ਲੈ ਕੇ 70 ਫ਼ੀਸਦੀ ਤਕ ਵਾਧਾ ਕੀਤਾ ਗਿਆ ਸੀ। ਇਸ ਦੇ ਬਾਵਜੂਦ ਹੁਣ ਇਕ ਵਾਰ ਫਿਰ ਜ਼ਿਲ੍ਹੇ ਵਿਚ ਕੁਲੈਕਟਰ ਰੇਟਾਂ ਵਿਚ ਇਜ਼ਾਫ਼ਾ ਕੀਤਾ ਹੈ, ਜਿਸ ਤੋਂ ਅਗਲੇ ਕੁਝ ਦਿਨਾਂ ਵਿਚ ਆਮ ਆਦਮੀ ’ਤੇ ਰੈਵੇਨਿਊ ਵਿਭਾਗ ਦੇ ਚਾਬੁਕ ਦੀ ਵੱਡੀ ਅਤੇ ਨਵੀਂ ਮਾਰ ਪੈਣੀ ਪਵੇਗੀ।
- ਆਯੁਸ਼ਮਾਨ ਭਾਰਤ ਸਕੀਮ ਤਹਿਤ ਲੋਕਾਂ ਦਾ ਮੁਫ਼ਤ ਇਲਾਜ ਬੰਦ, ਆਮ ਲੋਕਾਂ ਨੂੰ ਕਰਨਾ ਪਵੇਗਾ ਪ੍ਰੇਸ਼ਾਨੀ ਦਾ ਸਾਹਮਣਾ! - Ayushman bharat patients
- ਆਯੁਸ਼ਮਾਨ ਭਾਰਤ ਸਕੀਮ ਨੂੰ ਲੈਕੇ ਆਹਮੋ ਸਾਹਮਣੇ ਹੋਏ ਕੇਂਦਰ ਅਤੇ ਸੂਬਾ ਸਰਕਾਰ, ਵਿਰੋਧੀਆਂ ਨੇ ਚੁੱਕੇ ਸਵਾਲ; ਕਿਹਾ-ਕਿੱਥੇ ਨੇ ਸਿਹਤ ਸੁਵਿਧਾਵਾਂ - Ayushman Bharat Scheme
- ਹੋਰ ਵੀ ਮਹਿੰਗੇ ਹੋਣਗੇ ਪਿਆਜ, ਦਾਲ ਸਬਜੀਆਂ 'ਚ ਨਹੀਂ ਲੱਗੇਗਾ ਪਿਆਜ਼ਾਂ ਦਾ ਤੜਕਾ, ਕਾਰਨ ਜਾਣਨ ਲਈ ਕਰੋ ਕਲਿੱਕ - onion rates