ETV Bharat / state

ਹਸਪਤਾਲ ਵਿੱਚ ਗ਼ਲਤ ਟੀਕਾ ਲਗਾਉਣ ਨਾਲ ਵਿਅਕਤੀ ਦੀ ਮੌਤ, ਪਰਿਵਾਰ ਵੱਲੋਂ ਹੰਗਾਮਾ - Hoshiarpur News

Death Of Patient Due To Wrong Injection: ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਚੰਡੀਗੜ੍ਹ ਰੋਡ 'ਤੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਮਰੀਜ਼ ਦੇ ਗ਼ਲਤ ਟੀਕਾ ਲਗਾਉਣ ਕਾਰਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੜ੍ਹੋ ਪੂਰੀ ਖ਼ਬਰ...

Death of patient due to wrong injection
ਹਸਪਤਾਲ ਵਿੱਚ ਗ਼ਲਤ ਟੀਕਾ ਲਗਾਉਣ ਨਾਲ ਵਿਅਕਤੀ ਦੀ ਮੌਤ (ETV Bharat (ਪੱਤਰਕਾਰ, ਹੁਸ਼ਿਆਰਪੁਰ))
author img

By ETV Bharat Punjabi Team

Published : Sep 26, 2024, 6:32 AM IST

Updated : Sep 26, 2024, 10:04 AM IST

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਚੰਡੀਗੜ੍ਹ ਰੋਡ 'ਤੇ ਸਥਿਤ ਨਿੱਜੀ ਹਸਪਤਾਲ (ਪ੍ਰਾਈਵੇਟ) ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ। ਜਦੋਂ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਵਿਅਕਤੀ ਦੀ ਗ਼ਲਤ ਟੀਕਾ ਲਗਾਉਣ ਨਾਲ ਮੌਤ ਹੋ ਗਈ। ਇਹ ਇਲਜ਼ਾਮ ਮ੍ਰਿਤਕ ਦੇ ਪਰਿਵਾਰ ਵਲੋਂ ਲਾਏ ਗਏ ਹਨ।

ਹਸਪਤਾਲ ਵਿੱਚ ਗ਼ਲਤ ਟੀਕਾ ਲਗਾਉਣ ਨਾਲ ਵਿਅਕਤੀ ਦੀ ਮੌਤ (ETV Bharat (ਪੱਤਰਕਾਰ, ਹੁਸ਼ਿਆਰਪੁਰ))

ਨਿੱਜੀ ਹਸਪਤਾਲ ਵਿੱਚ ਕਰਵਾਇਆ ਦਾਖਲ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਨੀਤੂ ਕੁਮਾਰੀ ਪਤਨੀ ਪੰਕਜ ਕੁਮਾਰ ਨਜ਼ਦੀਕ ਰਾਮਾ ਮੰਦਿਰ ਭਟਾਂ ਮਹੱਲਾਂ ਵਾਰਡ 4 ਨੇ ਦੱਸਿਆ ਕਿ ਉਹ ਆਪਣੇ ਪਤੀ ਪੰਕਜ ਕੁਮਾਰ ਉਰਫ਼ ਕਰਨ ਦਾ ਲੱਤਾਂ ਬਾਹਾਂ ਤੇ ਦਰਦਾਂ ਹੋਣ ਦੇ ਕਾਰਨ ਉਨ੍ਹਾਂ ਦਾ ਇਲਾਜ ਕਰਵਾਉਣ ਦੇ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਲਾਜ ਦੌਰਾਨ ਉਨ੍ਹਾਂ ਨਿੱਜੀ ਹਸਪਤਾਲ ਦੇ ਡਾਕਟਰਾਂ ਨੂੰ ਇਸ ਗੱਲ ਲਈ ਵੀ ਸੁਚਿੱਤ ਕਰ ਦਿੱਤਾ ਕਿ ਉਨ੍ਹਾਂ ਹਲਕੀ ਡਰਿੰਕ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਆਸ਼ਵਾਸਨ ਦਿੱਤਾ ਹੈ ਕਿ ਉਹ ਪੂਰੀ ਤਰ੍ਹਾਂ ਨਾਲ ਠੀਕ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਡਾਕਟਰ ਵੱਲੋਂ ਇਲਾਜ ਦੁਰਾਨ ਪੰਕਜ ਕੁਮਾਰ ਨੂੰ ਇੱਕ ਟੀਕਾ ਲਗਾਇਆ ਗਿਆ, ਜਿਸ ਤੋਂ ਉਪਰੰਤ ਉਨ੍ਹਾਂ ਸ਼ਰੀਰ ਨੀਲਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ।

ਪੀੜਿਤ ਪਰਿਵਾਰ ਨੇ ਡਾਕਟਰ ਦੇ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਇਸ ਮੌਕੇ ਨੀਤੂ ਕੁਮਾਰੀ, ਸੌਰਵ, ਸੰਜੀਵ ਕੁਮਾਰ ਅਤੇ ਹੋਰਾਂ ਨੇ ਇਲਜ਼ਾਮ ਲਗਾਇਆ ਕਿ ਪੰਕਜ ਸ਼ਰਮਾ ਦੀ ਮੌਤ ਡਾਕਟਰ ਵੱਲੋਂ ਗ਼ਲਤ ਟੀਕਾ ਲਗਾਉਣ ਦੇ ਕਾਰਨ ਹੋਈ ਹੈ। ਹੁਣ ਪੀੜਤ ਪਰਿਵਾਰ ਨੇ ਡਾਕਟਰ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਹਾਦਸੇ ਉਪਰੰਤ ਥਾਣਾ ਗੜ੍ਹਸ਼ੰਕਰ ਪੁਲਿਸ ਨੂੰ ਵੀ ਸੁਚਿੱਤ ਕੀਤਾ ਗਿਆ। ਉੱਧਰ ਦੂਜੇ ਪਾਸੇ ਨਿੱਜੀ ਹਸਪਤਾਲ ਦੇ ਮਾਲਕ ਅਤੇ ਡਾਕਟਰ ਜਸਵੰਤ ਸਿੰਘ ਨੇ ਆਪਣੇ ਉੱਤੇ ਲੱਗੇ ਇਲਜ਼ਾਮਾਂ ਨੂੰ ਗ਼ਲਤ ਦੱਸਦੇ ਹੋਏ ਕਿਹਾ ਕਿ ਮ੍ਰਿਤਕ ਪੰਕਜ ਕੁਮਾਰ ਦੀ ਮੌਤ ਜ਼ਿਆਦਾ ਸ਼ਰਾਬ ਪੀਣ ਨਾਲ ਹੋਈ ਹੈ।

ਇਸ ਸਾਰੇ ਮਾਮਲੇ ਬਾਰੇ ਥਾਣਾ ਗੜ੍ਹਸ਼ੰਕਰ ਦੇ ਐਸ.ਐੱਚ.ਓ ਬਲਜਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

Last Updated : Sep 26, 2024, 10:04 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.