ETV Bharat / state

ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ, ਨਹੀਂ ਮਿਲਿਆ ਕੋਈ ਸਬੂਤ - GANGSTER LAWRENCE BISHNOI ACQUITS

ਫਰੀਦਕੋਟ ਅਦਾਲਤ ਨੇ ਕਾਰੋਬਾਰੀ ਤੋਂ ਵਟਸਐਪ ਕਾਲ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ ਹੈ।

Faridkot court acquits gangster Lawrence Bishnoi in Rs 50 lakh ransom demand case
ਫਰੀਦਕੋਟ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ (Etv Bharat)
author img

By ETV Bharat Punjabi Team

Published : Jan 29, 2025, 3:16 PM IST

ਫਰੀਦਕੋਟ: ਜ਼ਿਲ੍ਹੇ ਦੇ ਜੇਐੱਮਆਈਸੀ ਐੱਸ ਸੋਹੀ ਦੀ ਅਦਾਲਤ ਨੇ ਕੋਟਕਪੂਰਾ ਦੇ ਇੱਕ ਟੈਕਸਟਾਈਲ ਕਾਰੋਬਾਰੀ ਤੋਂ ਵਟਸਐਪ ਕਾਲ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਜਦੋਂਕਿ ਇਸ ਮਾਮਲੇ ਵਿੱਚ ਉਸ ਦਾ ਕਰੀਬੀ ਸਾਥੀ ਗੋਲਡੀ ਬਰਾੜ ਭਗੌੜਾ ਹੈ।

ਫਰੀਦਕੋਟ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ (Etv Bharat)

‘ਸ਼ਿਕਾਇਤਕਰਤਾ ਨਹੀਂ ਦੇ ਸਕਿਆ ਕੋਈ ਪੁਖਤਾ ਸਬੂਤ’

ਲਾਰੈਂਸ ਬਿਸ਼ਨੋਈ ਦੇ ਵਕੀਲ ਅਮਿਤ ਮਿੱਤਲ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਉੱਤੇ ਫਿਰੌਤੀ ਮੰਗਣ ਦਾ ਇਲਜ਼ਾਮ ਲਗਾਇਆ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਲਾਰੈਂਸ ਬਿਸ਼ਨੋਈ ਨੇ ਆਪਣੇ ਸਾਥੀ ਗੋਲਡੀ ਬਰਾੜ ਰਾਹੀਂ ਇੱਕ ਵਪਾਰੀ ਤੋਂ ਰਿਸ਼ਵਤ ਦੀ ਮੰਗ ਕੀਤੀ ਹੈ। ਮਾਮਲਾ ਇਹ ਸੀ ਕਿ ਵਟਸਐਪ ਕਾਲ ਜ਼ਰੀਏ ਇੱਕ ਵਪਾਰੀ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਵਿੱਚ ਸ਼ਿਕਾਇਤਕਰਤਾ ਕੋਈ ਸਬੂਤ ਨਹੀਂ ਦੇ ਸਕਿਆ, ਜਿਸ ਕਾਰਨ ਅਦਾਲਤ ਨੇ ਸਾਡੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਲਾਰੇੈਂਸ ਬਿਸ਼ਨੋਈ ਨੂੰ ਬਰੀ ਕਰਨ ਦਾ ਹੁਕਮ ਦਿੱਤਾ ਹੈ।

ਕੱਪੜਾ ਵਪਾਰੀ ਨੇ 2021 ਵਿੱਚ ਦਰਜ ਕਰਵਾਈ ਸੀ ਸ਼ਿਕਾਇਤ

ਕੋਟਕਪੂਰਾ ਦੇ ਇੱਕ ਕੱਪੜਾ ਵਪਾਰੀ ਦੀ ਸ਼ਿਕਾਇਤ 'ਤੇ 19 ਜੁਲਾਈ 2021 ਨੂੰ ਕੋਟਕਪੂਰਾ ਥਾਣੇ ਵਿੱਚ ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਅਨੁਸਾਰ ਗੋਲਡੀ ਬਰਾੜ ਵੱਲੋਂ ਕਾਰੋਬਾਰੀ ਤੋਂ ਵਟਸਐਪ ਕਾਲ ਜ਼ਰੀਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਹ ਮੰਗ ਨਾ ਮੰਨਣ 'ਤੇ ਵਪਾਰੀ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ। ਕੇਸ ਦਰਜ ਹੋਣ ਤੋਂ ਬਾਅਦ ਸਾਲ 2022 ਵਿੱਚ ਜਦੋਂ ਲਾਰੈਂਸ ਬਿਸ਼ਨੋਈ ਨੂੰ ਇੱਕ ਕੇਸ ਦੇ ਸਿਲਸਿਲੇ ਵਿੱਚ ਪੰਜਾਬ ਲਿਆਂਦਾ ਗਿਆ ਸੀ ਤਾਂ ਫ਼ਰੀਦਕੋਟ ਪੁਲਿਸ ਨੇ ਵੀ ਇਸ ਮਾਮਲੇ ਵਿੱਚ ਲਾਰੈਂਸ ਨੂੰ ਗ੍ਰਿਫ਼ਤਾਰ ਕਰਕੇ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਬਾਅਦ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਉਸ ਦੀ ਪੇਸ਼ੀ ਜਾਰੀ ਰਹੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.