ਫਰੀਦਕੋਟ: ਕਿਰਤੀ ਕਿਸਾਨ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਨੇ ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ, ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਦੇ ਖਿਲਾਫ ਫਰੀਦਕੋਟ ਮੈਜਿਸਟ੍ਰੇਟ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਤੋਂ ਪਹਿਲਾਂ ਕੋਈ ਇਤਲਾਹ ਤੱਕ ਨਹੀਂ ਦਿੱਤੀ ਗਈ, ਨਾ ਹੀ ਘਰ ਕੋਈ ਇਤਲਾਹ ਭੇਜੀ ਗਈ ਹੈ। ਉਹਨਾਂ ਕਿਹਾ ਕਿ ਨੌਨਿਹਾਲ ਸਿੰਘ ਨੂੰ ਇਤਲਾਹ ਭੇਜ ਕਿਹਾ ਕੇ ਰਜਿੰਦਰ ਸਿੰਘ ਨੂੰ ਵੀ ਦਸ ਦਿਓ, ਆਗੂਆਂ ਨੇ ਕਿਹਾ ਕੇ ਮੈਜਿਸਟਰੇਟ ਨੇ ਘਟੋ ਘੱਟ ਨਿਆਂਇਕ ਪ੍ਰਕਿਰਿਆ ਪੂਰੀ ਕਰਨੀ ਵੀ ਲਾਜ਼ਮੀ ਨਹੀਂ ਸਮਝੀ। ਰਜਿੰਦਰ ਸਿੰਘ ਵਾਲਾ ਨੇ ਕਿਹਾ ਕਿ ਜਿਸ ਵਿਅਕਤੀ ਖਿਲਾਫ ਵਰੰਟ ਜਾਰੀ ਕੀਤੇ ਨੇ ਉਸ ਤੱਕ ਪਹੂੰਚ ਕਰਨ ਦੀ ਵੀ ਲੋੜ ਨਹੀਂ ਸਮਝੀ, ਇਹ ਕਿਹੋ ਜਿਹਾ ਕਾਨੂੰਨ ਹੈ?
ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਰਤੀ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਜਨਰਲ ਸਕੱਤਰ ਮੰਗਾ ਆਜ਼ਾਦ ਨੇ ਦੱਸਿਆ ਕਿ ਅਜਿਹਾ ਇਸ ਕਰਕੇ ਹੋ ਰਿਹਾ ਹੈ, ਕਿਉਂਕਿ ਚੋਣਾਂ ਦੌਰਾਨ ਦੋਹਾਂ ਜਥੇਬੰਦੀਆਂ ਵੱਲੋਂ ਭਾਜਪਾ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ਅਤੇ ਫਰੀਦਕੋਟ ਦੇ ਕਈ ਪਿੰਡਾਂ ਵਿੱਚ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਦਾਖਲ ਨਹੀਂ ਹੋਣ ਦਿੱਤਾ ਗਿਆ।
ਲੋਕਾਂ ਦੇ ਹੱਕੀ ਸੰਘਰਸ਼ ਨੂੰ ਦਬਾਇਆ ਜਾ ਸਕੇ: ਕਿਰਤੀ ਕਿਸਾਨ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਨੇ ਐਲਾਨ ਕੀਤਾ ਕੇ ਦੋਨੋ ਆਗੂ ਐਸ ਡੀ ਐਮ ਦੀ ਕੋਰਟ 'ਚ ਪੇਸ਼ ਨਹੀਂ ਹੋਣਗੇ। ਕਿਉਕਿ ਫਰੀਦਕੋਟ ਪ੍ਰਸ਼ਾਸਨ ਲਗਾਤਾਰ ਇਹਨਾਂ ਆਗੂਆਂ ਨੂੰ ਜਾਣ ਬੁੱਝ ਕੇ ਨਿਸ਼ਾਨਾ ਬਣਾ ਰਿਹਾ ਤਾਂ ਜੋ ਲੋਕਾਂ ਦੇ ਹੱਕੀ ਸੰਘਰਸ਼ ਨੂੰ ਦਬਾਇਆ ਜਾ ਸਕੇ। ਕਿਉਕਿ ਦੋਨੋ ਜਥੇਬੰਦੀਆਂ ਤੇ ਇਹ ਆਗੂ ਲਗਾਤਾਰ ਲੋਕ ਵਿਰੋਧੀ ਤਾਕਤਾਂ ਨਾਲ ਜੂਝ ਰਹੇ ਨੇ। ਪਿਛਲੇ ਦਿਨੀਂ ਨੌਜਵਾਨ ਭਾਰਤ ਸਭਾ ਵੱਲੋਂ ਅੰਦੋਲਨ ਕਰਕੇ 77 ਕਿੱਲੋ ਹੈਰੋਇਨ ਵਾਲੇ ਕੇਸ ਵਿੱਚ ਨਾਮਜ਼ਦ ਸਮਗਲਰਾਂ ਨੂੰ ਗ੍ਰਿਫਤਾਰ ਕਰਵਾਇਆਂ। ਜਿਸ ਕਰਕੇ ਫਰੀਦਕੋਟ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਕਾਫ਼ੀ ਕਿਰਕਿਰੀ ਹੋਈ। ਇਸ ਤੋਂ ਇਲਾਵਾ, ਪਿਛਲੇ ਲੰਮੇ ਸਮੇਂ ਤੋਂ ਹਰ ਤਬਕੇ ਦੇ ਸੰਘਰਸ਼ ਵਿੱਚ ਦੋਵਾਂ ਸਾਥੀਆਂ ਨੇ ਮੋਹਰੀ ਭੂਮਿਕਾ ਨਿਭਾਈ ਹੈ ਇਸੇ ਕਰਕੇ ਹੀ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਨੂੰ ਫਰੀਦਕੋਟ ਦਾ ਪ੍ਰਸ਼ਾਸਨ ਟਾਰਗੇਟ ਕਰ ਰਿਹਾ ਹੈ।
- ਲਾਈਵ ਕਿਸਾਨਾਂ ਨੇ ਚੰਡੀਗੜ੍ਹ 'ਚ ਲਾਇਆ ਪੱਕਾ ਧਰਨਾ; ਸੈਕਟਰ 34 'ਚ ਕਿਸਾਨ ਜਥੇਬੰਦੀਆਂ ਦਾ ਇੱਕਠ, ਟ੍ਰੈਫਿਕ ਐਡਵਾਇਜ਼ਰੀ ਜਾਰੀ - Punjab Vidhan Sabha Session
- ਅੱਜ ਪੰਜਾਬ ਵਿਧਾਨਸਭਾ ਮੌਨਸੂਨ ਸੈਸ਼ਨ ਦਾ ਪਹਿਲਾ ਦਿਨ, ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਘੇਰ ਸਕਦੇ ਨੇ ਸੂਬਾ ਸਰਕਾਰ - Punjab Vidhan Sabha Session
- ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦਾ ਇਨਸਾਫ ਅਜੇ ਵੀ ਬਾਕੀ, ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ - sikh protest
ਆਗੂਆਂ ਕਿਹਾ ਕਿ ਜੇਕਰ ਕਿਸੇ ਵੀ ਸਾਥੀ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਫਰੀਦਕੋਟ ਨੂੰ ਸੰਘਰਸ਼ ਦਾ ਕੇਂਦਰ ਬਣਾਇਆ ਜਾਵੇਗਾ। ਆਉਂਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਦੀ ਮੀਟਿੰਗ ਕਰਕੇ ਪ੍ਰਸ਼ਾਸਨ ਦੇ ਇਸ ਤਾਨਾਸ਼ਾਹੀ ਰਵੱਏ ਖਿਲਾਫ ਸੰਘਰਸ਼ ਵਿੱਢਿਆ ਜਾਵੇਗਾ।