ਫਰੀਦਕੋਟ: ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪਿੰਡ ਚੰਦਬਾਜਾ ਨੇੜੇ ਉਦੋਂ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇੱਕ ਪੀਆਰਟੀਸੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।ਤੇਜ਼ ਰਫ਼ਤਾਰ ਆ ਰਹੀ ਬੱਸ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਕੁਲਵੰਤ ਸਿੰਘ ਵਾਸੀ ਪ੍ਰੀਤ ਨਗਰ, ਮੋਗਾ ਅਤੇ ਉਸ ਦੇ ਨਾਲ ਬੈਠੀ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਮਗਰੋਂ ਪੁਲਿਸ ਚੌਕੀ ਕਲੇਰ ਦੀ ਇੰਚਾਰਜ ਏਐਸਆਈ ਜੋਗਿੰਦਰ ਕੌਰ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ। ਕੁਲਵੰਤ ਸਿੰਘ ਵਾਸੀ ਪ੍ਰੀਤ ਨਗਰ ਮੋਗਾ ਅਤੇ ਇੱਕ ਔਰਤ ਮੋਟਰਸਾਈਕਲ ’ਤੇ ਫਰੀਦਕੋਟ ਵੱਲ ਆ ਰਹੇ ਸਨ।
ਕਿੰਝ ਵਾਪਰਿਆ ਹਾਦਸਾ
ਜਾਣਕਾਰੀ ਮੁਤਾਬਿਕ ਤੇਜ਼ ਰਫ਼ਤਾਰ ਪੀਆਰਟੀਸੀ ਦੀ ਬੱਸ ਬੇਕਾਬੂ ਹੋ ਕੇ ਮੋਟਰਸਾਇਕਲ ਨੂੰ ਟੱਕ ਮਾਰਦੀ ਹੈ।ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।ਪ੍ਰਤੱਖਦਰਸ਼ ਨੇ ਦੱਸਿਆ ਕਿ ਉਨ੍ਹਾਂ ਨੇ ਹਾਦਸਾ ਆਪਣੀ ਅੱਖੀਂ ਵੇਖਿਆ ਅਤੇ ਉਨ੍ਹਾਂ ਦੇ ਵੇਖਦੇ-ਵੇਖਦੇ ਹੀ ਬੱਸ ਦੂਜੀ ਸਾਈਡ ਆ ਗਈ ਅਤੇ ਇੱਕ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋਈ।
ਪੁਲਿਸ ਵੱਲੋਂ ਕਾਰਵਾਈ ਸ਼ੁਰੂ
ਇਸ ਮੌਕੇ ਐਸਆਈ ਜੋਗਿੰਦਰ ਕੌਰ ਨੇ ਦੱਸਿਆ ਕਿ ਮ੍ਰਿਤਕ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਅਤੇ ਡਰਾਇਵਰ ਨੂੰ ਵੀ ਇਲਾਜ ਲਈ ਭੇਜਿਆ ਹੈ। ਮਾਮਲੇ ਦੀ ਤਫ਼ਤੀਸ਼ ਕਰਕੇ ਹੀ ਪਤਾ ਲੱਗੇਗਾ ਕਿ ਹਾਦਸੇ ਦਾ ਕਾਰਨ ਕੀ ਰਿਹਾ। ਉਨ੍ਹਾਂ ਆਖਿਆ ਕਿ ਹਾਲੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।