ETV Bharat / state

ਕਰਜ਼ੇ ਦੇ ਦੈਂਤ ਨੇ ਨਿਕਲੀ ਇੱਕ ਹੋਰ ਜ਼ਿੰਦਗੀ, ਪ੍ਰੇਸ਼ਾਨ ਹੋ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ

author img

By ETV Bharat Punjabi Team

Published : Mar 5, 2024, 5:38 PM IST

ਬਠਿੰਡਾ ਦੇ ਪਿੰਡ ਲੇਲੇਵਾਲਾ 'ਚ ਇੱਕ ਨੌਜਵਾਨ ਕਿਸਾਨ ਬਲਜੀਤ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਸਿਰ 'ਤੇ ਆੜ੍ਹਤੀਆਂ ਦਾ ਕਰਜ਼ਾ ਸੀ, ਜਿਸ ਕਾਰਨ ਉਹ ਅਕਸਰ ਪਰੇਸ਼ਾਨ ਰਹਿੰਦਾ ਸੀ।

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ੇ ਤੋਂ ਪ੍ਰੇਸ਼ਾਨ ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੇ ਇੱਕ ਨੌਜਵਾਨ ਕਿਸਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਦੋਂਕਿ ਮ੍ਰਿਤਕ ਕਿਸਾਨ ਦੇ ਪੋਸਟਮਾਰਟਮ 'ਚ ਦੇਰੀ ਹੋਣ ਤੋਂ ਭੜਕੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਅਗਵਾਈ ਹੇਠ ਸਿਵਲ ਹਸਪਤਾਲ 'ਚ ਨਾਅਰੇਬਾਜ਼ੀ ਕਰਦਿਆਂ ਗੇਟ 'ਤੇ ਸੰਕੇਤਕ ਪ੍ਰਦਰਸ਼ਨ ਕੀਤਾ।

ਕਿਸਾਨ ਸਿਰ ਸੀ ਆੜ੍ਹਤੀਆਂ ਦਾ ਕਰਜ਼ਾ: ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਲੇਲੇਵਾਲਾ ਦਾ ਕਿਸਾਨ ਬਲਜੀਤ ਸਿੰਘ (40) ਪੁੱਤਰ ਮੇਜਰ ਸਿੰਘ ਪੰਜ ਏਕੜ ਜ਼ਮੀਨ ਦਾ ਮਾਲਿਕ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਿਕ ਬਲਜੀਤ ਸਿੰਘ ਸਿਰ ਆੜ੍ਹਤੀਆਂ ਦਾ ਕਰੀਬ ਅੱਠ ਲੱਖ ਰੁਪਏ ਕਰਜ਼ਾ ਸੀ, ਜਿਸ ਕਾਰਣ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਬੀਤੀ ਦੇਰ ਰਾਤ ਉਸਨੇ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਮਾਪਿਆਂ ਅਤੇ ਪਤਨੀ ਤੋਂ ਇਲਾਵਾ ਇੱਕ ਬੇਟਾ ਅਤੇ ਇੱਕ ਨਵ ਵਿਆਹੀ ਬੇਟੀ ਛੱਡ ਗਿਆ ਹੈ।

ਹਸਪਤਾਲ ਬਾਹਰ ਕਿਸਾਨਾਂ ਦਾ ਧਰਨਾ: ਉੱਧਰ ਅੱਜ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ 'ਚ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਮ੍ਰਿਤਕ ਕਿਸਾਨ ਦੇ ਪੋਸਟਮਾਰਟਮ ਲਈ ਪੁੱਜੇ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂਆਂ ਨੂੰ ਪਤਾ ਲੱਗਾ ਕਿ ਹਸਪਤਾਲ 'ਚ ਪੋਸਟਮਾਰਟਮ ਕਰਨ ਲਈ ਡਾਕਟਰ ਨਹੀ ਤਾਂ ਉਨਾਂ ਨੇ ਹਸਪਤਾਲ ਦੇ ਗੇਟ 'ਤੇ ਸੰਕੇਤਕ ਧਰਨਾ ਦਿੰਦਿਆਂ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਆਰੰਭ ਦਿੱਤੀ।

ਪੋਸਟਮਾਰਟਮ ਲਈ ਹਸਪਤਾਲ 'ਚ ਨਹੀਂ ਸੀ ਡਾਕਟਰ: ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਆਗੂ ਹਰਜਿੰਦਰ ਸਿੰਘ ਬੱਗੀ ਨੇ ਕਿਸਾਨਾਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ ਚ ਆਈ ‘ਆਪ’ ਸਰਕਾਰ ਹਸਪਤਾਲਾਂ 'ਚ ਮੁਫਤ ਦਵਾਈਆਂ ਦੇਣ ਦੇ ਦਾਅਵੇ ਤਾਂ ਕਰਦੀ ਹੈ ਪਰ ਲੋੜੀਂਦੇ ਡਾਕਟਰ ਉਪਲੱਬਧ ਨਹੀ ਕਰਵਾ ਸਕੀ। ਉੱਧਰ ਹਸਪਤਾਲ ਪ੍ਰਸ਼ਾਸਨ ਵੱਲੋਂ ਪੋਸਟਮਾਰਟਮ ਲਈ ਡਾਕਟਰ ਬੁਲਾਉਣ ਦੇ ਦਿੱਤੇ ਭਰੋਸੇ ਉਪਰੰਤ ਧਰਨਾ ਚੁੱਕ ਲਿਆ ਗਿਆ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਸਮੁੱਚਾ ਕਰਜ਼ ਮੁਆਫ ਕਰਵਾਉਣ ਅਤੇ ਆਰਥਿਕ ਮੱਦਦ ਦੇਣ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਪੋਸਟਮਾਰਟਮ ਅਤੇ ਪੁਲਿਸ ਕਾਰਵਾਈ ਉਪਰੰਤ ਸ਼ਾਮ ਸਮੇਂ ਮ੍ਰਿਤਕ ਕਿਸਾਨ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.