ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵੱਲੋਂ ਬੀਤੇ ਦਿਨੀਂ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ 'ਚ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 17 ਅਗਸਤ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਵੱਖ-ਵੱਖ ਮੰਤਰੀਆਂ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤੇ ਜਾਣਗੇ।
ਇਸ ਮੌਕੇ ਕਿਸਾਨ ਆਗੂਆਂ ਨੇ ਡੀਏਪੀ ਖਾਦ ਦੀ ਕਮੀ ਵੱਲ ਵੀ ਇਸ਼ਾਰਾ ਕੀਤਾ ਅਤੇ ਕਿਹਾ ਕਿ ਸਰਕਾਰ ਇਸ ਨੂੰ ਪੂਰਾ ਕਰੇ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਇਹੀ ਨਹੀਂ ਉਨ੍ਹਾਂ ਨਕਲੀ ਦੁੱਧ ਅਤੇ ਨਹਿਰੀ ਪਾਣੀ ਦਾ ਵੀ ਜ਼ਿਕਰ ਕੀਤਾ ਹੈ, ਉਨ੍ਹਾਂ ਕਿਹਾ ਕਿ ਬੇਸ਼ਕ ਇਸ ਨਾਲ ਗੁਣਵੱਤਾ ਵਧੇਗੀ ਪਰ ਸਰਕਾਰ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ ਠੋਸ ਕਦਮ ਚੱਕਣੇ ਚਾਹੀਦੇ ਹਨ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਕਈ ਮੁੱਦਿਆਂ ਉਤੇ ਅੱਜ ਬੈਠਕ ਹੋਈ ਹੈ, ਜਿਸ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਵੀ ਜ਼ਿਕਰ ਕੀਤਾ ਹੈ, ਕਿਸਾਨ ਆਗੂਆਂ ਨੇ ਦੱਸਿਆ ਕਿ ਜਿੱਥੇ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਸਰਕਾਰ ਯਤਨ ਕਰ ਰਹੀ ਹੈ ਤਾਂ ਉੱਥੇ ਹੀ ਸਰਕਾਰ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ ਪੁਖਤਾ ਇੰਤਜ਼ਾਮ ਕਰਨੇ ਚਾਹੀਦੇ ਹਨ।
ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਦਾਅਵੇ ਤਾਂ ਬਹੁਤ ਕਰ ਰਹੀਆਂ ਹਨ ਪਰ ਹਾਲੇ ਵੀ ਕੁਝ ਇਲਾਕੇ ਪੰਜਾਬ ਦੇ ਅਜਿਹੇ ਹਨ, ਜਿੱਥੇ ਨਹਿਰੀ ਪਾਣੀ ਨਹੀਂ ਪਹੁੰਚ ਪਾਇਆ ਹੈ। ਜਿੱਥੇ ਟਿਊਬਵੈਲ ਜਾਂ ਫਿਰ ਇੰਜਨ ਕਿਸਾਨਾਂ ਨੂੰ ਚਲਾਉਣੇ ਪੈਂਦੇ ਹਨ, ਜਿਸ ਨਾਲ ਉਨ੍ਹਾਂ ਦਾ ਅਤੇ ਡੀਜ਼ਲ ਦਾ ਨੁਕਸਾਨ ਹੁੰਦਾ ਹੈ।
- ਸਪਾ ਸੈਂਟਰ ਦੀ ਆੜ 'ਚ ਚੱਲ ਰਹੇ ਦੇਹ ਵਪਾਰ 'ਤੇ ਪੁਲਿਸ ਦਾ ਐਕਸ਼ਨ, ਕਈ ਮੁੰਡੇ-ਕੁੜੀਆਂ ਨੂੰ ਕੀਤਾ ਕਾਬੂ, ਦੇਖੋ ਵੀਡੀਓ - POLICE RAID IN SPA CENTER
- ਆਜ਼ਾਦੀ ਦਿਹਾੜੇ ਨੂੰ ਲੈਕੇ ਪਟਿਆਲਾ ਪੁਲਿਸ ਵੱਲੋਂ ਸ਼ਹਿਰ ਭਰ ਵਿੱਚ ਕੱਢਿਆ ਫਲੈਗ ਮਾਰਚ - Flag march in Patiala city
- ਅੰਮ੍ਰਿਤਸਰ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਪਹੁੰਚੇ ਚੀਫ ਜਸਟਿਸ ਆਫ ਇੰਡੀਆ ਡੀਵਾਈ ਚੰਦਰਚੂੜ - CJ Harminder Sahib arrived
ਇਸ ਤੋਂ ਇਲਾਵਾ ਉਨ੍ਹਾਂ ਡੀਏਪੀ ਅਤੇ ਹੋਰ ਖਾਦਾਂ ਸਮੇਂ ਸਿਰ ਨਾ ਮਿਲਣ ਕਾਰਨ ਫ਼ਸਲ ਦੇ ਝਾੜ ਵਿੱਚ ਫਰਕ ਆਉਣ ਦੀ ਗੱਲ ਕਹੀ ਹੈ ਅਤੇ ਕਿਹਾ ਕਿ ਇਸ ਲਈ ਸਰਕਾਰ ਨੂੰ ਜਿੱਥੇ ਅਜਿਹੇ ਲੋਕਾਂ ਖਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਉੱਥੇ ਹੀ ਉਨ੍ਹਾਂ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰਨ ਦੀ ਵੀ ਗੱਲ ਕਹੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਸੂਬੇ ਵਿੱਚ ਬਣ ਰਹੀ ਮਾਲਵਾ ਨਹਿਰ ਦਾ ਸੁਆਗਤ ਕੀਤਾ ਪਰ ਨਾਲ ਹੀ ਇਨ੍ਹਾਂ ਪ੍ਰੋਜੈਕਟਰਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ। ਇਸੇ ਤਰ੍ਹਾਂ ਉਨ੍ਹਾਂ ਇਹ ਵੀ ਦੁਹਰਾਇਆ ਕਿ 17 ਅਗਸਤ ਨੂੰ ਯੂਨਾਈਟਿਡ ਕਿਸਾਨ ਮੋਰਚਾ ਨੇ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਰਾਜ ਮੰਤਰੀਆਂ ਨੂੰ ਮੰਗ ਪੱਤਰ ਸੌਂਪਿਆ ਸੀ।