ETV Bharat / state

ਸ਼ਹੀਦ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਤੋਂ ਬਾਅਦ ਕਿਸਾਨ ਆਗੂ ਕਰਣਗੇ ਅਗਲੀ ਰਣਨੀਤੀ ਦਾ ਐਲਾਨ - ਸ਼ੁਭਕਰਨ ਸਿੰਘ ਸ਼ਹੀਦ

ਸ਼ੁਭਕਰਨ ਦੀ ਅੰਤਿਮ ਅਰਦਾਸ ਵਿੱਚ ਪਹੁੰਚਣ ਦੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਧ ਤੋਂ ਵੱਧ ਅਪੀਲ ਕੀਤੀ ਹੈ। ਦਿੱਲੀ ਕੂਚ ’ਤੇ ਫੈਸਲਾ ਅੱਜ ਹੈ। ਸ਼ੁਭਕਰਨ ਦੀ ਅੰਤਿਮ ਅਰਦਾਸ ਤੋਂ ਬਾਅਦ ਕਿਸਾਨ ਅਗਲੀ ਰਣਨੀਤੀ ਬਣਾਉਣਗੇ।

Farmer leaders will announce the next strategy after the final prayer today
ਸ਼ਹੀਦ ਸ਼ੁਭਕਰਨ ਦੀ ਅੰਤਿਮ ਅਰਦਾਸ ਤੋਂ ਬਾਅਦ ਕਿਸਾਨ ਆਗੂ ਕਰਣਗੇ ਅਗਲੀ ਰਣਨੀਤੀ ਦਾ ਐਲਾਨ
author img

By ETV Bharat Punjabi Team

Published : Mar 3, 2024, 1:12 PM IST

ਸ਼ਹੀਦ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ

ਬਠਿੰਡਾ : ਕਿਸਾਨੀ ਅੰਦੋਲਨ ਦੌਰਾਨ 21 ਫਰਵਰੀ ਨੂੰ ਸੰਗਰੂਰ ਦੇ ਖਨੌਰੀ ਬਾਰਡਰ 'ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਦੀ ਅੱਜ ਅੰਤਿਮ ਅਰਦਾਸ ਉਸ ਦੇ ਜੱਦੀ ਪਿੰਡ ਵਿਖੇ ਹੋ ਰਹੀ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਲੋਕਾਂ ਨੂੰ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਪਹੁੰਚ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਕਿਸਾਨ ਨੂੰ ਸ਼ਰਧਾਂਜਲੀ ਦਿੱਤੀ ਜਾਵੇ। ਕਿਸਾਨਾਂ ਨੇ ਕਿਹਾ ਕਿ ਅੰਦੋਲਨ ਲਗਾਤਾਰ ਜਾਰੀ ਹੈ। ਐਮਐਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ 0ਵਾਂ ਦਿਨ ਹੈ। ਕਿਸਾਨ ਆਗੂ ਅੱਜ ਦਿੱਲੀ ਮਾਰਚ ਸਬੰਧੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਅੱਜ : ਕਿਸਾਨ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਲਈ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅਤੇ ਹੋਰ ਵੱਧ ਤੋਂ ਵੱਧ ਕਿਸਾਨਾਂ ਨੇ ਬੱਲੋ ਪਿੰਡ ਪਹੁੰਚਣ ਦੀ ਅਪੀਲ ਕੀਤੀ ਹੈ। ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ। ਉਥੇ ਹੀ ਅੱਜ ਕਿਸਾਨ ਅਗੁਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੀ ਸਰਕਾਰ ਨੇ ਮੰਗ ਨਾ ਮੰਨੀ ਤਾਂ ਸ਼ਾਮ ਨੂੰ ਪ੍ਰੈਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਸ਼ੁਭਕਰਨ ਮਾਮਲੇ ਵਿੱਚ ਅਣਪਛਾਤਿਆਂ ੳਤੇ ਕਾਰਵਾਈ ਦੀ ਗੱਲ ਕੀਤੀ ਗਈ ਹੈ ਜਦਕਿ ਸਾਫ ਪਤਾ ਹੈ ਕਿ ਹਰਿਆਣਾ ਪੁਲਿਸ ਵੱਲੋਂ ਕਿਸਾਨ ਨੂੰ ਮਾਰਿਆ ਗਿਆ ਹੈ। ਫਿਰ ਸਿੱਧੀ ਕਾਰਵਾਈ ਕਿਊਂ ਨਹੀਂ ਕੀਤੀ ਜਾ ਰਹੀ।

ਪ੍ਰਿਤਪਾਲ ਸਿੰਘ ਦੇ ਮਾਮਲੇ 'ਚ ਨਹੀਂ ਕੀਤੀ ਕੋਈ ਕਾਰਵਾਈ: ਜ਼ਿਕਰਯੋਗ ਹੈ ਕਿ ਅੰਦੋਲਨ ਦੋਰਾਨ ਹਰਿਆਣਾ ਪੁਲਿਸ ਵੱਲੋਂ ਕਿਡਨੈਪ ਕਰਕੇ ਪ੍ਰਿਤਪਾਲ ਸਿੰਘ ਦੀ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਮਾਮਲਾ ਦਰਜ ਨਹੀਂ ਕੀਤਾ ਗਿਆ। ਜਦਕਿ ਹਰਿਆਣਾ ਵੱਲੋਂ ਲਗਾਤਾਰ ਪੀਜੀਆਈ ਵਿੱਚੋਂ ਇਲਾਜ ਕਰਵਾ ਰਹੇ ਪ੍ਰਿਤਪਾਲ ਸਿੰਘ ਨੂੰ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਿਤਪਾਲ ਸਿੰਘ ਨੂੰ ਅਗਵਾਹ ਕਰਕੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁੱਭਕਰਨ ਸਿੰਘ ਦੇ ਪਰਿਵਾਰ ਨੂੰ ਹਾਲੇ ਤੱਕ ਬਣਦੀ ਆਰਥਿਕ ਮਦਦ ਅਤੇ ਉਸਦੀ ਭੈਣ ਨੂੰ ਸਰਕਾਰੀ ਨੌਕਰੀ ਦਾ ਜੁਆਇਨਿੰਗ ਲੈਟਰ ਨਹੀਂ ਦਿੱਤਾ ਗਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.