ਅੰਮ੍ਰਿਤਸਰ: ਇੱਕ ਪਾਸੇ ਕਿਸਾਨਾਂ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤਾਂ ਦੂਸਰੇ ਪਾਸੇ ਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ 'ਤੇ ਬੈਠੇ ਹੋਏ ਹਨ। ਇਸ ਦੌਰਾਨ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਅਤੇ ਕੇਂਦਰ ਸਰਕਾਰ ਖਿਲਾਫ਼ ਰੋਸ ਜਾਹਿਰ ਕਰਦੇ ਹੋਏ ਅੱਜ ਕਿਸਾਨਾਂ ਵੱਲੋਂ ਪੂਰੇ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦੇ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
13 ਜਨਵਰੀ ਨੂੰ ਹੋਵੇਗਾ ਵੱਡਾ ਰੋਸ ਮੁਜਾਹਰਾ
ਇਸ ਦੌਰਾਨ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪਿਛਲੇ ਦਿਨੀ ਸ਼ੰਭੂ ਬਾਰਡਰ ਦੇ ਉੱਪਰ ਕਿਸਾਨ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕੀਤੀ ਗਈ ਹੈ। ਉਸ ਦੀ ਲਾਸ਼ ਵੀ ਹਲੇ ਰਜਿੰਦਰਾ ਹਸਪਤਾਲ ਪਟਿਆਲੇ ਵਿੱਚ ਪਈ ਹੈ। ਉਸ ਦੇ ਵਿਰੋਧ ਵਿੱਚ ਅੱਜ ਉਹਨਾਂ ਵੱਲੋਂ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਉਸ ਕਿਸਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕੇਂਦਰ ਵੱਲੋਂ ਜਾਰੀ ਕੀਤੇ ਨਵੇਂ ਮੰਡੀਕਰਨ ਖਰੜੇ ਦੀਆਂ 13 ਜਨਵਰੀ ਨੂੰ ਕਾਪੀਆਂ ਸਾੜ ਕੇ ਉਹਨਾਂ ਵੱਲੋਂ ਰੋਸ ਜਾਹਿਰ ਕੀਤਾ ਜਾਵੇਗਾ।
ਸੰਘਣੀ ਧੁੰਦ ਕਾਰਨ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਵਾਪਰੇ ਸੜਕ ਹਾਦਸੇ, ਸੰਗਰੂਰ 'ਚ ਬੱਸ ਕੰਡਕਟਰ ਦੀ ਗਈ ਜਾਨ
ਪਟੜੀ ਤੋਂ ਉਤਰੇ ਮਾਲ ਗੱਡੀ ਦੇ ਡੱਬੇ, ਬ੍ਰੇਕ ਫੇਲ੍ਹ ਹੋਣ ਕਾਰਨ ਵਾਪਰਿਆ ਹਾਦਸਾ, ਜਾਂਚ ਦੇ ਹੁਕਮ
ਕੇਂਦਰ ਨੂੰ ਪੰਜਾਬ ਸਰਕਾਰ ਦਾ ਵੱਡਾ ਝਟਕਾ, ਮਾਨ ਸਰਕਾਰ ਨੇ ‘ਕੌਮੀ ਖੇਤੀ ਮੰਡੀ ਨੀਤੀ’ ਦਾ ਖਰੜਾ ਕੀਤਾ ਰੱਦ
ਐਸਕੇਐਮ ਦੇ ਫੈਸਲੇ ਦਾ ਸਵਾਗਤ
ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੀਤੇ ਦਿਨੀਂ ਐਸਕੇਐਮ ਵੱਲੋਂ ਮੋਗਾ ਵਿਖੇ ਰੈਲੀ ਕਰਕੇ ਜੋ ਏਕਤਾ ਮਤਾ ਪਾਇਆ ਗਿਆ ਹੈ ਉਸ ਮਤੇ ਦਾ ਅਸੀਂ ਸਵਾਗਤ ਕਰਦੇ ਹਾਂ। ਉਹਨਾਂ ਕਿਹਾ ਕਿ ਅੱਜ ਪੂਰੇ ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਸ਼ਾਮ ਨੂੰ ਇੱਕ ਪ੍ਰੈਸ ਕਾਨਫਰੰਸ ਕਰਕੇ ਅੱਗੇ ਦੀ ਰਣਨੀਤੀ ਬਾਰੇ ਵੀ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਬੜੇ ਸਮੇਂ ਤੋਂ ਇਸ ਮੌਕੇ ਦਾ ਇੰਤਜ਼ਾਰ ਕਰ ਰਹੇ ਸੀ ਕਿ ਏਕਤਾ ਨਾਲ ਲੜਾਂਗੇ, ਖੈਰ ਦੇਰ ਆਏ ਦਰੁੱਸਤ ਆਏ ਅਸੀਂ ਕੇਂਦਰ ਖਿਲਾਫ਼ ਇੱਕਜੁੱਟ ਹਾਂ।