ETV Bharat / state

ਬਰਨਾਲਾ ਵਿਖੇ ਕਿਸਾਨਾਂ ਲਈ ਲਗਾਇਆ ਸਿਖਲਾਈ ਮੇਲਾ, ਫਸਲਾਂ ਅਤੇ ਮਸ਼ੀਨਰੀ ਬਾਰੇ ਜਾਣਕਾਰੀ ਕੀਤੀ ਸਾਂਝੀ - Farmer Training Fair - FARMER TRAINING FAIR

Farmer Training Fair : ਬਰਨਾਲਾ ਵਿਖੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਲਈ ਵਿਸ਼ਾਲ ਕਿਸਾਨ ਮੇਲਾ ਲਗਾਇਆ ਗਿਆ। ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕੀਤੀ।

Farmer Training Fair
ਬਰਨਾਲਾ ਵਿਖੇ ਕਿਸਾਨ ਸਿਖਲਾਈ ਮੇਲਾ (ETV Bharat Barnala)
author img

By ETV Bharat Punjabi Team

Published : Jun 14, 2024, 10:57 PM IST

ਬਰਨਾਲਾ : ਬਰਨਾਲਾ ਵਿਖੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਲਈ ਵਿਸ਼ਾਲ ਕਿਸਾਨ ਮੇਲਾ ਲਗਾਇਆ ਗਿਆ। ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕੀਤੀ। ਕਿਸਾਨ ਮੇਲੇ ਦੌਰਾਨ ਖੇਤੀਬਾੜੀ ਦੇ ਮਾਹਰਾਂ ਨੇ ਕਿਸਾਨਾਂ ਨੂੰ ਝੋਨੇ, ਮੱਕੀ, ਨਰਮਾ ਸਮੇਤ ਹੋਰ ਫ਼ਸਲਾਂ ਸਬੰਧੀ ਵਿਸਥਾਰ ਵਿੱਚ ਦਿੱਤੀ ਜਾਣਕਾਰੀ, ਕਿਸਾਨਾਂ ਦੇ ਸਵਾਲਾਂ ਦੇ ਮਾਹਰਾਂ ਵਲੋਂ ਜਵਾਬ ਦਿੱਤੇ ਗਏ।‌ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨੁਕਤੇ ਦੱਸੇ। ਉਥੇ ਨਾਲ ਹੀ ਪਾਣੀ ਦੇ ਡੂੰਘੇ ਹੋ ਰਹੇ ਸੰਕਟ ਲਈ ਕਿਸਾਨਾਂ ਨੂੰ ਘੱਟ ਪਾਣੀ ਲੈਣ ਵਾਲੀ ਪੀਆਰ 126 ਕਿਸਮ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ। ਖੇਤੀਬਾੜੀ ਦੀ ਮਸ਼ੀਨਰੀ ਬਾਰੇ ਵੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੇ ਖੇਤੀਬਾੜੀ ਵਿਭਾਗ ਦੇ ਉਪਰਾਲੇ ਦੀ ਪ੍ਰਸ਼ੰਸ਼ਾ ਕੀਤੀ

ਇਸ ਮੌਕੇ ਡੀਸੀ ਬਰਨਾਲਾ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆ ਹਦਾਇਤਾਂ ਤਹਿਤ ਕਿਸਾਨਾਂ ਨਾਲ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਪਹੁੰਚ ਕਰ ਰਿਹਾ ਹੈ। ਇਸ ਵੇਲੇ ਝੋਨੇ ਦੀ ਬਿਜਾਈ ਦਾ ਸਮਾਂ ਚੱਲ ਰਿਹਾ ਹੈ। ਸਿੱਧੀ ਬਿਜਾਈ ਦਾ ਰਕਬਾ ਜਿਲ੍ਹੇ ਵਿੱਚ ਵਧਾਇਆ ਗਿਆ ਹੈ। ਉਥੇ ਕਿਸਾਨਾਂ ਨੂੰ ਅੱਜ ਦੇ ਕਿਸਾਨ ਮੇਲੇ ਵਿੱਚ ਪੀਆਰ 126 ਵੱਧ ਤੋਂ ਵੱਧ ਬੀਜਣ ਲਈ ਅਪੀਲ ਕਰ ਰਹੇ ਹਾਂ। ਪੰਜਾਬ ਦੇ ਪਾਣੀ ਦੇ ਡੂੰਘੇ ਹੋ ਰਹੇ ਪੱਧਰ ਨੂੰ ਰੋਕਣ ਲਈ ਇਹ ਵੈਰਾਇਟੀਆਂ ਲਗਾਉਣੀਆਂ ਜ਼ਰੂਰੀ ਹਨ। ਇਸ ਨਾਲ ਕਿਸਾਨਾਂ ਨੂੰ ਫ਼ਸਲ ਦਾ ਝਾੜ ਵੀ ਵਧੀਆ ਮਿਲਦਾ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਜਗਦੀਸ਼ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਚੱਲ ਰਹੇ ਫ਼ਸਲ ਦੇ ਸੀਜ਼ਨ ਸਬੰਧੀ ਕਿਸਾਨ ਮੇਲਾ ਲਗਾਇਆ ਗਿਆ ਹੈ। ਜਿਸ ਸਬੰਧੀ ਅੱਜ ਵੱਖ-ਵੱਖ ਪਿੰਡਾਂ ਵਿੱਚੋਂ ਕਿਸਾਨਾਂ ਵੱਡੀ ਗਿਣਤੀ ਵਿੱਚ ਪਹੁੰਚੇ ਹਨ। ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਝੋਨੇ ਦੀਆਂ ਨਵੀਆਂ ਕਿਸਮਾਂ, ਮੱਕੀ, ਨਰਮਾ ਵਰਗੀਆਂ ਫ਼ਸਲਾਂ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਵਲੋਂ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਪਾਣੀ ਅਤੇ ਮਿੱਟੀ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਥੇ ਮਸ਼ੀਨਰੀ ਸਬੰਧੀ ਜਾਣਕਾਰੀ ਵੀ ਮਾਹਰਾਂ ਵਲੋਂ ਦਿੱਤੀ ਜਾ ਰਹੀ ਹੈ। ਇਸ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਆ ਰਹੀ ਸਮੱਸਿਆ ਦੇ ਹੱਲ ਵੀ ਦੱਸੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਮਾਹਰਾਂ ਵਲੋਂ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪਾਣੀ ਦੇ ਡੂੰਘੇ ਹੋ ਰਹੇ ਪੱਧਰ ਨੂੰ ਲੈ ਕੇ ਖੇਤੀਬਾੜੀ ਵਿਭਾਗ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕਰਦਾ ਆ ਰਿਹਾ ਹੈ। ਸੂਬਾ ਸਰਕਾਰ ਵਲੋਂ ਝੋਨਾ ਲਗਾਉਣ ਸਬੰਧੀ ਏਰੀਏ ਦੇ ਹਿਸਾਬ ਨਾਲ ਦਿਨ ਤੈਅ ਕੀਤੇ ਗਏ ਹਨ। ਬਰਨਾਲਾ ਜਿਲ੍ਹੇ ਵਿੱਚ 15 ਜੂਨ ਤੈਅ ਕੀਤੀ ਗਈ ਹੈ, ਇਸਤੋਂ ਪਹਿਲਾਂ ਕੋਈ ਵੀ ਕਿਸਾਨ ਝੋਨਾ ਨਹੀਂ ਲਗਾ ਰਿਹਾ। ਇਸ ਲਈ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਲੀ ਪਏ ਖੇਤਾਂ ਵਿੱਚ ਪਾਣੀ ਨਾ ਜਮ੍ਹਾਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਕਿਸਾਨ ਮੇਲੇ ਵਿੱਚ ਸ਼ਾਮਲ ਹੋਏ ਕਿਸਾਨਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਿੱਧੀ ਬਿਜਾਈ ਸਮੇਤ ਫ਼ਸਲਾਂ ਦੀ ਸੰਭਾਲ, ਪਾਣੀ ਦੀ ਸੰਭਾਲ, ਫ਼ਸਲਾਂ ਦੀ ਰਹਿੰਦ ਖੂੰਹਦ ਅਤੇ ਮਸ਼ੀਨਰੀ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ, ਜੋ ਕਿਸਾਨਾਂ ਲਈ ਬਹੁਤ ਲਾਹੇਵੰਦ ਹੈ। ਉਥੇ ਉਹਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਿਸਾਨਾਂ ਨੂੰ ਹਮੇਸ਼ਾ ਬਹੁਤ ਸਹਿਯੋਗ ਕਰਦੇ ਹਨ। ਪਾਣੀ ਦੀ ਬੱਚਤ ਨੂੰ ਲੈ ਕੇ ਝੋਨੇ ਦੀਆਂ ਘੱਟ ਪਾਣੀ ਲੈਣ ਵਾਲੀਆਂ ਕਿਸਮਾਂ ਤੋਂ ਇਲਾਵਾ ਮਸ਼ੀਨਰੀ ਬਾਰੇ ਬਹੁਤ ਵਿਸਥਾਰ ਵਿੱਚ ਜਾਗਰੂਕ ਕੀਤਾ ਜਾਂਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.