ETV Bharat / state

ਹੱਕੀ ਮੰਗਾਂ ਨੂੰ ਲੈ ਕੇ ਮਾਨਸਾ ਦੇ ਡੀਸੀ ਦਫ਼ਤਰ ਬਾਹਰ ਕਿਸਾਨਾਂ ਦਾ ਧਰਨਾ, ਜਾਣੋ ਕੀ ਹਨ ਮੰਗਾਂ - DC Office In Mansa

Farmer Union Protest : ਅੱਜ ਮਾਨਸਾ ਵਿੱਚ ਕਿਸਾਨ ਆਗੂਆਂ ਵਲੋਂ ਵੱਡਾ ਇੱਕਠ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

Famer Union Protest
Famer Union Protest
author img

By ETV Bharat Punjabi Team

Published : Feb 6, 2024, 5:14 PM IST

ਡੀਸੀ ਦਫ਼ਤਰ ਬਾਹਰ ਕਿਸਾਨਾਂ ਦਾ ਧਰਨਾ

ਮਾਨਸਾ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜ ਰੋਜ਼ਾ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਦਿਨ ਰਾਤ ਦੇ ਧਰਨੇ ਸ਼ੁਰੂ ਕਰ ਦਿੱਤੇ ਹਨ। ਅੱਜ ਯਾਨੀ ਮੰਗਲਵਾਰ ਨੂੰ ਮਾਨਸਾ ਵਿਖੇ ਵੀ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ, ਕਿਸਾਨੀ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ।

ਇਹ ਹਨ ਕਿਸਾਨਾਂ ਦੀਆਂ ਮੰਗਾਂ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਪੰਜ ਰੋਜ਼ਾ ਧਰਨੇ ਸ਼ੁਰੂ ਕੀਤੇ ਗਏ ਹਨ। ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਰਾਮ ਸਿੰਘ ਭੈਣੀ ਅਤੇ ਜਗਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ ਕਿਸਾਨ ਹਿੱਤ ਵਿੱਚ ਖੇਤੀ ਨੀਤੀ ਬਣਾਈ ਜਾਵੇ। ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕੀਤੇ ਜਾਣ। ਲਖੀਮਪੁਰ ਖੀਰੀ ਦੇ ਵਿੱਚ ਕਤਲ ਕੀਤੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿੱਤਾ ਜਾਵੇ ਤੇ ਮੁਲਜ਼ਮਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤੋਂਣ ਇਲਾਵਾ, ਦਿੱਲੀ ਮੋਰਚੇ ਦੇ ਸ਼ਹੀਦ ਵਾਂਝੇ ਕਿਸਾਨਾਂ ਦੇ ਪਰਿਵਾਰਾਂ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ। ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਜਾਵੇ।

ਕਿਸਾਨ ਆਗੂਆਂ ਵਲੋਂ ਕੇਂਦਰ ਸਰਕਾਰ ਦਾ ਵਿਰੋਧ: ਕਿਸਾਨਾਂ ਆਗੂ ਰਾਮ ਸਿੰਘ ਭੈਣੀ ਅਤੇ ਜਗਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹੋਰ ਮੰਗਾਂ ਬਾਰੇ ਦੱਸਿਆ ਕਿ ਬੁਢਾਪੇ ਵਿੱਚ ਦਰਜਾ ਚਾਰ ਮੁਲਾਜ਼ਮ ਦੇ ਤਹਿਤ ਪੈਨਸ਼ਨ ਲਾਗੂ ਕੀਤੀ ਜਾਵੇ। ਫ਼ਸਲਾਂ ਦੇ ਲਾਹੇਵੰਦ ਲਾਭ ਦਿੱਤੇ ਜਾਣ ਅਤੇ ਗੜੇਮਾਰੀ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਹੋਰ ਵੀ ਕਿਸਾਨੀ ਮੰਗਾਂ ਨੂੰ ਲੈ ਕੇ ਪੰਜ ਰੋਜ਼ਾ ਧਰਨੇ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੰਜਾਬ ਨਾਲ ਸੰਬੰਧਿਤ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ, ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਕਮੇਟੀ ਦੇ ਸੱਦੇ 'ਤੇ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਹੋਰ ਵੀ ਤਿੱਖਾ ਅੰਦੋਲਨ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫ਼ਰਵਰੀ ਨੂੰ ਦਿੱਲੀ ਕੂਚ ਕੀਤਾ ਜਾਵੇਗਾ, ਜਿਸ ਲਈ ਕਿਸਾਨਾਂ ਨੇ ਲਾਮਬੰਦੀ ਕਰ ਲਈ ਹੈ। ਕਿਸਾਨ ਆਗੂਆਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਲਈ ਦਿੱਲੀ ਕੂਚ ਕੀਤਾ ਜਾਵੇਗਾ, ਜਿਸ ਲਈ ਉਹ ਪੰਜਾਬ ਸਰਕਾਰ ਨੂੰ ਵੀ ਚਿਤਾਵਨੀ ਦੇਣਗੇ ਕਿ ਕੇਂਦਰ ਦੀ ਮਿੱਤ ਬਣਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਨਾ ਕਰੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.