ETV Bharat / state

ਫਿਰੋਜ਼ਪੁਰ ਦੇ 'ਆਪ' ਵਿਧਾਇਕ ਖਿਲਾਫ਼ ਸੂਬੇ ਭਰ ਵਿੱਚ ਸੜਕਾਂ 'ਤੇ ਉਤਰੇ ਕਿਸਾਨ - Farmers protest against MLA

author img

By ETV Bharat Punjabi Team

Published : 6 hours ago

ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਤੋਂ ਵਿਧਾਇਕ ਖਿਲਾਫ਼ ਪ੍ਰਦਰਸ਼ਨ ਲਈ ਸੂਬੇ ਭਰ 'ਚ ਕਿਸਾਨ ਸੜਕਾਂ 'ਤੇ ਉੱਤਰ ਆਏ ਹਨ। ਕਿਸਾਨਾਂ ਦਾ ਦੋਸ਼ ਹੈ ਕਿ 'ਆਪ' ਵਿਧਾਇਕ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਕੀਤੇ ਜਾ ਰਹੇ ਹਨ।

ਸੂਬੇ ਭਰ ਵਿੱਚ ਸੜਕਾਂ ਤੇ ਉਤਰੇ ਕਿਸਾਨ
ਸੂਬੇ ਭਰ ਵਿੱਚ ਸੜਕਾਂ ਤੇ ਉਤਰੇ ਕਿਸਾਨ (ETV BHARAT)

ਬਠਿੰਡਾ: ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਆਈ.ਟੀ.ਆਈ ਪੁੱਲ 'ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਧਰਨੇ ਕਾਰਨ ਬਠਿੰਡਾ ਦਿੱਲੀ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

'ਆਪ' ਵਿਧਾਇਕ ਖਿਲਾਫ਼ ਸੜਕਾਂ 'ਤੇ ਕਿਸਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਤੋਂ ਵਿਧਾਇਕ ਵੱਲੋਂ ਕਿਸਾਨਾਂ ਦੀ ਜ਼ਮੀਨ ਉੱਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਵਿਧਾਇਕ ਵੱਲੋਂ ਜ਼ਮੀਨ 'ਤੇ ਧਾਰਾ 45 ਲਗਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਈ ਵਾਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਮਿਲ ਚੁੱਕੇ ਹਨ, ਪਰ ਕੋਈ ਸੁਣਵਾਈ ਨਾ ਹੁੰਦੀ ਵੇਖ ਕੇ ਆ ਸੂਬੇ ਭਰ ਵਿੱਚ ਕਿਸਾਨ ਸੜਕਾਂ 'ਤੇ ਉਤਰੇ ਹਨ ਅਤੇ ਅਣਮਿੱਥੇ ਸਮੇਂ ਲਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਦੇ ਦੋਸ਼

ਉਹਨਾਂ ਨੇ ਕਿਹਾ ਕਿ ਰਾਜਨੀਤਿਕ ਸ਼ਹਿ 'ਤੇ ਹੋ ਰਹੀ ਇਸ ਗੁੰਡਾਗਰਦੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਦੇ ਕਿਸਾਨ ਫਿਰੋਜ਼ਪੁਰ ਦੇ ਉਨ੍ਹਾਂ ਕਿਸਾਨਾਂ ਨਾਲ ਖੜੇ ਹਨ, ਜਿਨਾਂ ਦੀਆਂ ਜ਼ਮੀਨਾਂ ਉੱਪਰ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਰਕਾਰੀ ਤੰਤਰ ਰਾਹੀਂ ਕਿਸਾਨਾਂ ਦੇ ਕਬਜ਼ੇ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜਿੰਨਾ ਸਮਾਂ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.