ਸ੍ਰੀ ਮੁਕਤਸਰ ਸਾਹਿਬ: ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਸਾਨ ਜਥੇਬੰਦੀਆਂ ਪਿੰਡਾਂ ਵਿਚ ਚੋਣ ਪ੍ਰਚਾਰ ਲਈ ਪਹੁੰਚ ਰਹੇ ਭਾਜਪਾ ਆਗੂਆਂ ਦਾ ਘਿਰਾਓ ਕਰ ਰਹੀਆਂ ਹਨ। ਹਲਕੇ ਦੇ ਪਿੰਡ ਚੱਕ ਗਾਂਧਾਂ ਸਿੰਘ ਵਾਲਾ ਵਿਖੇ ਭਾਜਪਾ ਦੇ ਫਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਗੱਡੀ ਦਾ ਕਿਸਾਨ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਵਰਕਰਾਂ ਵੱਲੋਂ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ।
ਸਵਾਲਾਂ ਦੇ ਲਏ ਜਾਣਗੇ ਜਵਾਬ: ਇਸ ਮੌਕੇ ਉਹਨਾਂ ਦੀ ਕਾਰ ਦਾ ਘਿਰਾਓ ਕਰਕੇ ਕਰੀਬ 1 ਘੰਟਾ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਉੱਤੇ ਵਰਕਰਾਂ ਨੇ ਕਿਹਾ ਕਿ ਪਿੰਡਾਂ ਵਿਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ। ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿੱਚ ਰਹੀ ਅਤੇ ਭਾਜਪਾ ਸਰਕਾਰ ਨੇ ਆਪਣੇ ਸਮੇਂ ਦੌਰਾਨ ਜਿਸ ਤਰ੍ਹਾਂ ਦਾ ਵਿਵਹਾਰ ਪੰਜਾਬ ਅਤੇ ਹਰਿਆਣਾ ਬਾਰਡਰ ਉੱਤੇ ਕਿਸਾਨਾਂ ਨਾਲ ਕੀਤਾ ਗਿਆ, ਉਹ ਆਮ ਲੋਕ ਭੁੱਲੇ ਨਹੀਂ ਅਤੇ ਹੁਣ ਲੋਕ ਸਭਾ ਚੋਣਾਂ ਲਈ ਵੋਟਾਂ ਮੰਗਣ ਆਉਣ ਵਾਲੇ ਆਗੂਆਂ ਨੂੰ ਜਿੱਥੇ ਘੇਰ ਕੇ ਸਵਾਲ ਪੁੱਛੇ ਜਾਣਗੇ, ਉੱਥੇ ਹੀ ਉਹਨਾਂ ਦਾ ਘਿਰਾਓ ਕੀਤਾ ਜਾਵੇਗਾ।
- ਮੋਟਰ ਸਬਸਿਡੀ ਮਾਮਲੇ 'ਤੇ ਖਹਿਰਾ ਦਾ ਸੀਐਮ ਮਾਨ ਨੂੰ ਠੋਕਵਾਂ ਜਵਾਬ, ਕਿਹਾ- ਸਰਕਾਰ ਦੀ ਢਿੱਲ ਕਾਰਣ ਨਹੀਂ ਹੋਇਆ ਕੋਈ ਫੈਸਲਾ - blunt reply to CM Mann
- ਪੀਐੱਮ ਮੋਦੀ ਦੀ ਰੈਲੀ ਤੋਂ ਪਹਿਲਾਂ ਕਿਸਾਨ ਆਗੂਆਂ ਉੱਤੇ ਹੋਏ ਐਕਸ਼ਨ ਤੋਂ ਡਾਢੇ ਨਿਰਾਸ਼ ਨੇ ਸੂਬੇ ਦੇ ਕਿਸਾਨ, ਕਿਹਾ- ਨਹੀਂ ਰੁਕੇਗਾ ਵਿਰੋਧ - action taken on the farmers
- ਆਬਕਾਰੀ ਵਿਭਾਗ ਵਲੋਂ ਸਖ਼ਤ ਐਕਸ਼ਨ, ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ - Bottling Plant License Suspension
ਦੱਸ ਦਈਏ ਬਰਨਾਲਾ ਵਿਖੇ ਚੋਣ ਪ੍ਰਚਾਰ ਕਰਨ ਪੁੱਜੇ ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੂੰ ਵੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਅਰਵਿੰਦ ਖੰਨਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਚੋਣ ਪ੍ਰਚਾਰ ਕਰਨ ਆਏ ਸਨ। ਜਿਸ ਦਾ ਪਤਾ ਲੱਗਦਿਆਂ ਹੀ ਚਾਰ ਕਿਸਾਨਾਂ ਜੱਥੇਬੰਦੀਆਂ ਵਲੋਂ ਉਹਨਾਂ ਦਾ ਕਾਲੀਆਂ ਝੰਡੀਆਂ ਦਿਖਾ ਕੇ ਅਤੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕਰਕੇ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਾਰਪੋਰੇਟ ਪੱਖੀ, 732 ਕਿਸਾਨਾਂ ਦੀ ਕਾਤਲ ਅਤੇ ਲੋਕਾਂ ਦੀ ਵਿਰੋਧੀ ਪਾਰਟੀ ਹੈ, ਇਸ ਲਈ ਇਨ੍ਹਾਂ ਦਾ ਪਿੰਡਾਂ ਵਿੱਚ ਸਵਾਗਤ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਭਾਜਪਾ ਨੇ ਸਾਡੇ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਅਤੇ ਕਿਸਾਨਾਂ ਦੇ ਰਾਹ ਤੱਕ ਬੰਦ ਕਰ ਦਿੱਤੇ। ਉੱਥੇ ਕਿਸਾਨ ਅੰਦੋਲਨ ਵੇਲੇ ਦਿੱਲੀ ਦੇ ਬਾਰਡਰਾਂ ਉੱਤੇ ਹੀ ਰੋਕ ਲਿਆ। ਇਸੇ ਤਰ੍ਹਾਂ ਹੁਣ ਭਾਜਪਾ ਵਾਲਿਆਂ ਨੂੰ ਪਿੰਡਾਂ ਵਿੱਚ ਨਹੀਂ ਵੜ੍ਹਨ ਦੇਣਗੇ।