ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਰੇਲਵੇ ਟ੍ਰੈਕ ‘ਤੇ ਧਰਨਾ ਲਗਾ ਕੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਰੇਲਾਂ ਜਾਮ ਕਰਕੇ ਸਰਕਾਰਾਂ ਖਿਲਾਫ ਮੁਜਾਹਰੇ ਕੀਤੇ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 3 ਅਕਤੂਬਰ 2021 ਨੂੰ ਭਾਜਪਾ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਦੇ ਪੁੱਤਰ ਵੱਲੋਂ ਭਾਜਪਾ ਦੀ ਸਰਪ੍ਰਸਤੀ ਹੇਠ ਇੱਕ ਪੱਤਰਕਾਰ ਅਤੇ ਚਾਰ ਕਿਸਾਨਾਂ ਨੂੰ ਆਪਣੀ ਗੱਡੀ ਥੱਲੇ ਕੁਚਲ ਕੇ ਕਤਲ ਕਰ ਦਿੱਤਾ ਗਿਆ ਸੀ। ਪਰ ਇਨਸਾਫ ਦੇਣ ਅਤੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਦੀ ਬਜਾਏ ਸੱਤਾ ਦੀ ਕੁਰਸੀ ਉੱਪਰ ਬੈਠੇ ਹਾਕਮਾਂ ਵੱਲੋਂ ਕਤਲ ਦੇ ਦੋਸ਼ੀ ਆਪਣੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਅਤੇ ਉਸਦੇ ਪੁੱਤਰ ਆਸ਼ੀਸ਼ ਮਿਸ਼ਰਾ ਟੈਣੀ ਨੂੰ ਬਚਾਉਣ ਲਈ ਹੀ ਯਤਨ ਕੀਤੇ ਗਏ।
ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ
ਅੱਜ ਪੂਰੇ ਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਦੋ ਘੰਟੇ ਲਈ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ। ਜਿਸ ਦੇ ਚੱਲਦੇ ਅੰਮ੍ਰਿਤਸਰ ਦੇ ਮਾਨਾਂ ਵਾਲਾ ਰੇਲਵੇ ਸਟੇਸ਼ਨ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਰੇਲਾਂ ਰੋਕ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਉਹਨਾਂ ਕਿਹਾ ਕਿ ਅੱਜ ਦਾ ਸਾਡਾ ਇਹ ਦੋ ਘੰਟੇ ਦਾ ਰੇ ਰੁੱਖ ਅੰਦੋਲਨ ਹੈ। ਪੰਜਾਬ ਦੇ ਵਿੱਚ ਦੋ ਫੋਰਮਾਂ ਅਤੇ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਅੱਜ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਪਲਵਿੰਦਰ ਸਿੰਘ ਮਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਾਨਾ ਵਾਲਾ ਰੇਲਵੇ ਸਟੇਸ਼ਨ ਤੇ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਤੇ ਕਿਸਾਨ ਬੀਬੀਆਂ ਨੇ ਰੋਕ ਕੇ ਧਰਨਾ ਪ੍ਰਦਰਸ਼ਨ ਕਰਕੇ ਕਿਸਾਨੀ ਏਕਤਾ ਦਾ ਸਬੂਤ ਦਿੱਤਾ ਹੈ।
- ਸੂਬੇ 'ਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ: ਖੱਜਲ-ਖ਼ੁਆਰ ਹੋਏ ਯਾਤਰੀ, ਜਾਣੋ ਰੇਲਾਂ ਰੋਕਣ ਦਾ ਕਾਰਨ - Rail Roko Movement
- ਸਿਆਸੀ ਨਹੀਂ ਰੰਜਿਸ਼ ਕਾਰਨ ਹੋਇਆ ਕਤਲ, ਮਾਨਸਾ ਦੇ ਖੈਰਾ ਖੁਰਦ ਕਤਲ ਮਾਮਲੇ 'ਚ ਪੁਲਿਸ ਨੇ ਦੋ ਸ਼ਖ਼ਸ ਕੀਤੇ ਕਾਬੂ - Mansa Murder Update
- ਕਪੂਰਥਲਾ ਦੇ ਨੌਜਵਾਨ ਪੁੱਤ ਦੀ ਅਮਰੀਕਾ 'ਚ ਹੋਈ ਮੌਤ, ਪਰਿਵਾਰ ਨੇ ਲਾਏ ਕਤਲ ਦੇ ਦੋਸ਼ - Kapurthala young murder in America
ਇਹਨਾਂ ਮੰਗਾਂ ਲਈ ਧਰਨਾ ਦਿੱਤਾ
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਕੀਤਾ ਗਿਆ। ਵਾਅਦਾ ਯਾਦ ਕਰਵਾਉਣ ਲਈ ਅਤੇ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਗਈਆਂ ਉਹਨਾਂ ਹੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 13 ਫਰਵਰੀ 2024 ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਖਨੌਰੀ, ਸ਼ੰਭੂ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਕਿਸਾਨ ਅੰਦੋਲਨ 02 ਜਾਰੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਪੱਕ ਕੇ ਖੇਤਾਂ ਵਿੱਚ ਖੜੀ ਖਰਾਬ ਹੋ ਰਹੀ ਹੈ ਪਰ ਸਰਕਾਰ ਵੱਲੋਂ ਸ਼ੈਲਰ ਮਾਲਕਾਂ, ਆੜ੍ਹਤੀਆਂ ਨਾਲ ਸਬੰਧਿਤ ਮੁੱਦਿਆਂ ਨੂੰ ਛੇ ਮਹੀਨੇ ਪਹਿਲਾਂ ਸੁਲਝਾਇਆ ਜਾਣਾ ਚਾਹੀਦਾ ਸੀ। ਉਹ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਨਹੀਂ ਸੁਲਝਾਏ ਗਏ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਨਾ ਕਰ ਸਕਣ ਦੀ ਨਕਾਮੀ ਕਰਕੇ ਕਿਸਾਨਾ ਦੀ ਫਸਲ, ਖੇਤ ਅਤੇ ਮੰਡੀਆਂ ਵਿੱਚ ਰੁਲ ਰਹੀ ਹੈ। ਉਹਨਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀ ਕੁੰਭਕਰਨੀ ਨੀਂਦ ਤੋਂ ਜਾਗੇ ਅਤੇ ਕਿਸਾਨਾਂ ਦੀ ਤੁਰੰਤ ਬਾਂਹ ਫੜ੍ਹੇ। ਨਾਲ ਹੀ ਝੋਨੇ ਦਾ ਦਾਣਾ-ਦਾਣਾ ਚੁੱਕਣ ਦਾ ਪ੍ਰਬੰਧ ਕਰੇ।